13.19C Vancouver
ADS

Jun 25, 2024 6:24 PM - The Canadian Press

ਟਰੂਡੋ ਦੀ ਸਰਕਾਰ ਵਲੋਂ ਕੈਪੀਟਲ ਗੇਨ ਟੈਕਸ ਵਿਚ ਕੀਤਾ ਵਾਧਾ ਅੱਜ ਤੋਂ ਹੋਇਆ ਲਾਗੂ

Share On
liberal-governments-proposed-capital-gains-tax-changes-come-into-effect-today
For individuals' capital gains of $250,000 or less, the inclusion rate would remain the same, at 50 per cent.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਵਲੋਂ ਕੈਪੀਟਲ ਗੇਨ ਟੈਕਸ ਵਿਚ ਕੀਤਾ ਵਾਧਾ ਅੱਜ ਤੋਂ ਲਾਗੂ ਹੋ ਗਿਆ ਹੈ। ਕੈਨੇਡੀਅਨਾਂ ਨੂੰ ਹੁਣ ਸਾਲ ਵਿਚ $250,000 ਤੋਂ ਵੱਧ ਦੇ ਇਨਵੈਸਟਮੈਂਟ ਪ੍ਰੋਫਿਟ ਦੇ ਮਾਮਲੇ ਵਿਚ ਲਗਭਗ 66 ਫੀਸਦੀ ਹਿੱਸੇ ਉੱਤੇ ਟੈਕਸ ਦੇਣਾ ਹੋਵੇਗਾ, ਪਹਿਲਾਂ ਇਕ ਵਿਅਕਤੀ ਲਈ ਕੈਪੀਟਲ ਗੇਨ ਦੀ 50 ਫੀਸਦੀ ਰਾਸ਼ੀ ਹੀ ਟੈਕਸ ਯੋਗ ਹੁੰਦੀ ਸੀ, ਹੁਣ ਇਹ ਲਿਮਟ $250,000 ਤੱਕ ਦੇ ਪਹਿਲੇ ਕੈਪੀਟਲ ਗੇਨ ਤੱਕ ਹੀ ਸੀਮਤ ਹੋਵੇਗੀ।

ਉੱਥੇ ਹੀ ਕਾਰਪੋਰੇਸ਼ਨਾਂ ਨੂੰ ਸਾਰੇ ਤਰ੍ਹਾਂ ਦੇ ਕੈਪੀਟਲ ਗੇਨ ਲਈ ਉੱਚ ਦਰ ਦਾ ਹੀ ਸਾਹਮਣਾ ਕਰਨਾ ਪਵੇਗਾ। ਕੈਪੀਟਲ ਗੇਨ ਉਹ ਪ੍ਰੋਫਿਟ ਹੁੰਦਾ ਹੈ ਜਦੋਂ ਤੁਸੀਂ ਕੋਈ ਸੰਪਤੀ ਜਾਂ ਸੰਪਤੀ ਨੂੰ ਇਸ ਦੇ ਅਸਲੀ ਮੁੱਲ ਤੋਂ ਵੱਧ ਕੀਮਤ ਲਈ ਵੇਚਦੇ ਹੋ, ਇਹ ਕਾਟੇਜ, ਨਿਵੇਸ਼ ਸੰਪਤੀ, ਸ਼ੇਅਰ ਜਾਂ ਮਿਊਚਲ ਫੰਡ ਵਿਚੋਂ ਕੋਈ ਵੀ ਹੋ ਸਕਦਾ ਹੈ।

ਕੈਨੇਡਾ ਵਿਚ ਕੈਪੀਟਲ ਗੇਨ ਟੈਕਸ - ਪ੍ਰਾਇਮਰੀ ਨਿਵਾਸ ਦੀ ਵਿਕਰੀ ’ਤੇ ਲਾਗੂ ਨਹੀਂ ਹੁੰਦਾ। ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਕੈਪੀਟਲ ਗੇਨ ਟੈਕਸ ਵਿਚ ਤਬਦੀਲੀਆਂ ਅਪ੍ਰੈਲ ਦੇ ਬਜਟ ਵਿਚ ਪੇਸ਼ ਕੀਤੀਆਂ ਸਨ, ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਫੈਡਰਲ ਸਰਕਾਰ ਨੂੰ ਪੰਜ ਸਾਲਾਂ ਵਿਚ $19 ਬਿਲੀਅਨ ਦੀ ਕਮਾਈ ਹੋਵੇਗੀ, ਜਿਸ ਨਾਲ ਮਿਡਲ ਕਲਾਸ ਲਈ ਸਮਾਜਿਕ ਪ੍ਰੋਗਰਾਮ ਅਤੇ ਹਾਊਸਿੰਗ ਪ੍ਰੋਗਰਾਮ ਨੂੰ ਕਵਰ ਕਰਨ ਵਿਚ ਮਦਦ ਮਿਲੇਗੀ।

Latest news

15-year-old-charged-after-allegedly-threatening-to-burn-down-port-coquitlam-home
Punjabi

ਪੋਰਟ ਕੋਕੁਇਟਲਮ ’ਚ 15 ਸਾਲਾ ਨੌਜਵਾਨ ’ਤੇ ਘਰ ਸਾੜਨ ਦੀ ਧਮਕੀ ਦੇਣ ਦੇ ਦੋਸ਼

ਪੋਰਟ ਕੋਕੁਇਟਲਮ ਵਿਚ ਇੱਕ ਘਰ ਨੂੰ ਅੱਗ ਲਗਾ ਕੇ ਸਾੜਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇੱਕ 15 ਸਾਲਾ ਨਾਬਾਲਗ ਨੌਜਵਾਨ 'ਤੇ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।ਕੋਕੁਇਟਲਮ ਆਰਸੀਐਮਪੀ ਮੁਤਾਬਕ,ਇਹ ਮਾਮਲਾ ਇਸੇ ਸਾਲ 17 ਮਈ ਨੂੰ ਵਾਪਰੀ ਇੱਕ ਘਟਨਾ ਨਾਲ ਸਬੰਧਤ ਹੈ,ਜਿਸ ਦੀ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਕੀਤੀ ਜਾਂਚ ਅਤੇ ਸਬੂਤਾਂ ਤੋਂ ਬਾਅਦ ਬੀ.ਸੀ.ਪ੍ਰੌਸੀਕਿਊਸ਼ਨ ਸਰਵਿਸ ਨੇ 4 ਅਗਸਤ ਨੂੰ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ।
poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link