9.82C Vancouver
ADS

Dec 1, 2023 5:44 PM - The Canadian Press

ਜ਼ਮਾਨਤ-ਸੁਧਾਰ ਕਾਨੂੰਨ 'ਚ ਕੀਤੀਆਂ ਤਬਦੀਲੀਆਂ ਸਵੀਕਾਰ , ਅਪਰਾਧੀਆਂ ਨੂੰ ਜ਼ਮਾਨਤ ਮਿਲਣੀ ਹੋਵੇਗੀ ਮੁਸ਼ਕਿਲ

Share On
liberal-justice-minister-accepts-senate-changes-to-government-bail-reform-bill
Instead of a Crown prosecutor having to prove in court why an accused person should stay behind bars until their trial, the person who has been charged must show why they should be released. (Photo: The Canadian Press)

ਕੈਨੇਡਾ ਵਿੱਚ ਅਪਰਾਧ ਨੂੰ ਦੁਹਰਾਉਣ ਵਾਲੇ ਅਪਰਾਧੀਆਂ ਨੂੰ ਜ਼ਮਾਨਤ ਮਿਲਣਾ ਜਲਦ ਮੁਸ਼ਕਿਲ ਹੋਣ ਵਾਲਾ ਹੈ। ਹਾਊਸ ਆਫ ਕਾਮਨਜ਼ ਨੇ ਜ਼ਮਾਨਤ-ਸੁਧਾਰ ਕਾਨੂੰਨ ਵਿੱਚ ਸੈਨੇਟ ਵੱਲੋਂ ਕੀਤੀਆਂ ਗਈਆਂ ਤਬਦੀਲੀਆਂ ਸਵੀਕਾਰ ਕਰ ਲਈਆਂ ਹਨ।

ਨਿਆਂ ਮੰਤਰੀ ਆਰਿਫ ਵਿਰਾਨੀ ਨੇ ਬੀਤੇ ਕੱਲ੍ਹ ਐਮ.ਪੀਜ਼ ਨੂੰ Bill C-48 ਵਿੱਚ ਸੋਧਾਂ ਪਾਸ ਕਰਨ ਦੀ ਅਪੀਲ ਕੀਤੀ, ਜਿਸ ਨੂੰ ਹਾਊਸ ਨੇ ਸਰਬਸੰਮਤੀ ਨਾਲ ਹਰੀ ਝੰਡੀ ਦੇ ਦਿੱਤੀ। ਕੈਨੇਡਾ ਭਰ ਦੇ ਪ੍ਰੀਮੀਅਰਸ ਅਤੇ ਪੁਲਿਸ ਚੀਫਸ ਅਪਰਾਧ ਨੂੰ ਦੁਹਰਾਉਣ ਵਾਲੇ ਹਿੰਸਕ ਅਪਰਾਧੀਆਂ ਲਈ ਜ਼ਮਾਨਤ ਸ਼ਰਤਾਂ ਨੂੰ ਮੁਸ਼ਕਲ ਕਰਨ ਦੀ ਲਗਾਤਾਰ ਮੰਗ ਕਰ ਰਹੇ ਸਨ ਜਿਸ ਨੂੰ ਦੇਖਦਿਆਂ ਲਿਬਰਲ ਸਰਕਾਰ ਨੇ ਇਸ ਸਾਲ ਦੇ ਸ਼ੁਰੂ ਵਿੱਚ ਇਹ ਬਿੱਲ ਪੇਸ਼ ਕੀਤਾ ਸੀ। ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਵੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕ ਰਹੇ ਸਨ।

ਹਰ ਪਾਸਿਓਂ ਦਬਾਅ ਵਧਣ ਮਗਰੋਂ ਸਾਬਕਾ ਨਿਆਂ ਮੰਤਰੀ ਡੇਵਿਡ ਲੈਮੇਟੀਨੇ ਮਈ ਵਿੱਚ ਜ਼ਮਾਨਤ-ਸੁਧਾਰ ਕਾਨੂੰਨ ਟੇਬਲ 'ਤੇ ਰੱਖਿਆ ਸੀ। ਇੱਥੇ ਦੱਸਣਾ ਬਣਦਾ ਹੈ ਕਿ ਕੰਜ਼ਰਵੇਟਿਵ ਨੇ ਬੇੱਸ਼ਕ ਜ਼ਮਾਨਤ-ਸੁਧਾਰ ਕਾਨੂੰਨ ਨੂੰ ਸਮਰਥਨ ਦਿੱਤਾ ਪਰ ਇਸ ਨੂੰ ਵੱਡੀਆਂ ਸਮੱਸਿਆਵਾਂ ਲਈ "ਛੋਟਾ ਸਮਾਧਾਨ" ਕਰਾਰ ਦਿੱਤਾ ਹੈ।

ਗੌਰਤਲਬ ਹੈ ਕਿ ਕੈਨੇਡਾ ਵਿੱਚ ਕਤਲ ਦੀਆਂ ਵਾਰਦਾਤਾਂ ਦੀ ਦਰ 30 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ 'ਤੇ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, 2022 ਵਿੱਚ 874 ਲੋਕਾਂ ਦਾ ਕਤਲ ਹੋਇਆ ਜੋ ਇਸ ਤੋਂ ਪਿਛਲੇ ਸਾਲ ਦੇ ਮੁਕਾਬਲੇ ਲਗਭਗ 9 ਫੀਸਦੀ ਵਾਧਾ ਸੀ। ਮੈਨੀਟੋਬਾ ਇਸ ਮਾਮਲੇ ਵਿੱਚ ਟੌਪ 'ਤੇ ਸੀ, ਜਦੋਂ ਕਿ ਸਸਕੈਚਵਨ ਦੂਜੇ ਨੰਬਰ ਅਤੇ ਬ੍ਰਿਟਿਸ਼ ਕੋਲੰਬੀਆ ਤੀਜੇ 'ਤੇ ਸਨ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link