15.13C Vancouver
ADS

Feb 25, 2025 4:54 PM - The Canadian Press

ਮਾਂਟਰੀਅਲ ਵਿੱਚ ਅੰਤਿਮ ਬਹਿਸ ਵਿੱਚ ਲਿਬਰਲ ਲੀਡਰਸ਼ਿਪ ਦੇ ਉਮੀਦਵਾਰ ਹੋਣਗੇ ਆਹਮੋ-ਸਾਹਮਣੇ

Share On
liberal-leadership-candidates-to-face-off-in-final-debate-in-montreal
The four candidates left in the race played it safe in Monday night’s French-language debate.(Photo: The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਜਗ੍ਹਾ ਪ੍ਰਧਾਨ ਮੰਤਰੀ ਬਣਨ ਲਈ ਲਿਬਰਲ ਪਾਰਟੀ ਦੇ ਲੀਡਰਸ਼ਿਪ ਉਮੀਦਵਾਰ ਅੱਜ ਰਾਤ ਮਾਂਟਰੀਅਲ ਵਿਚ ਅੰਗਰੇਜ਼ੀ-ਭਾਸ਼ਾ ਵਿਚ ਅੰਤਿਮ ਬਹਿਸ ਲਈ ਆਹਮੋ ਸਾਹਮਣੇ ਹੋਣਗੇ। ਬੀਤੀ ਰਾਤ ਚਾਰੋ ਉਮੀਦਵਾਰਾਂ ਵਿਚਕਾਰ ਫਰੈਂਚ-ਭਾਸ਼ਾ ਵਿਚ ਡਿਬੇਟ ਹੋਈ ਸੀ ਅਤੇ ਸਭ ਤੋਂ ਅੱਗੇ ਮੰਨੇ ਜਾਂਦੇ ਕਾਰਨੀ ਫਰੈਂਚ ਵਿਚ ਸਭ ਤੋਂ ਵੱਧ ਲੜਖੜਾਏ।

ਹਾਲਾਂਕਿ, ਉਨ੍ਹਾਂ ਦੀ ਬੜ੍ਹਤ ਦੇ ਬਾਵਜੂਦ ਕਿਸੇ ਵੀ ਉਮੀਦਵਾਰ ਨੇ ਉਨ੍ਹਾਂ ’ਤੇ ਸ਼ਬਦੀ ਹਮਲਾ ਨਹੀਂ ਕੀਤਾ। ਇੱਥੋਂ ਤੱਕ ਕਿ ਫ੍ਰੀਲੈਂਡ ਨੇ ਇੱਕ ਸਮੇਂ ਉਨ੍ਹਾਂ ਨੂੰ ਉਦੋਂ ਬਚਾਇਆ ਜਦੋਂ ਉਨ੍ਹਾਂ ਨੇ ਹਮਾਸ ਅਤੇ ਗਾਜ਼ਾ ਵਿਚ ਯੁੱਧ ਬਾਰੇ ਇੱਕ ਗਲਤ ਟਿੱਪਣੀ ਕੀਤੀ। ਇਸ ਦੇ ਨਾਲ ਹੀ ਪੂਰੀ ਡਿਬੇਟ ਦੌਰਾਨ ਉਮੀਦਵਾਰਾਂ ਵਿਚ ਮਾਹੌਲ ਸ਼ਾਂਤ ਤੇ ਇੱਕ-ਦੂਜੇ ਪ੍ਰਤੀ ਸਤਿਕਾਰਯੋਗ ਰਿਹਾ ਅਤੇ ਉਨ੍ਹਾਂ ਨੇ ਟਰੰਪ, ਹਮਾਸ, ਕਰਿਆਨੇ ਦੀਆਂ ਕੀਮਤਾਂ ਤੇ ਕਿਊਬੈਕ ਦੇ ਵਿਵਾਦਿਤ ਬਿੱਲ 21 ਬਾਰੇ ਆਪਣੇ ਵਿਚਾਰ ਪੇਸ਼ ਕੀਤੇ।

ਗੂਲਡ ਅਤੇ ਫ੍ਰੀਲੈਂਡ ਨੇ ਜਿੱਥੇ ਕਿਊਬੈਕ ਦੇ ਬਿੱਲ 21 ਵਿਚ ਦਖ਼ਲ ਦੇਣ ਦਾ ਸਮਰਥਨ ਕੀਤਾ, ਉਥੇ ਹੀ ਕਾਰਨੀ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਕੀ ਉਹ ਇਸ ਮੁੱਦੇ ’ਤੇ ਦਖਲ ਦੇਣਗੇ ਜਾਂ ਨਹੀਂ, ਚੌਥੇ ਉਮੀਦਵਾਰ ਬੇਲਿਸ ਨੇ ਕਿਹਾ ਕਿ ਉਹ ਇਸ ਕਾਨੂੰਨ ਦੀ ਸ਼ੁਰੂਆਤ ਤੋਂ ਹੀ ਇਸ ਦੇ ਵਿਰੋਧ ਵਿਚ ਹਨ। ਕਿਊਬੈਕ ਦਾ ਬਿੱਲ 21 ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਪਾਉਣ ਤੋਂ ਰੋਕਦਾ ਹੈ।

ਦੱਸ ਦੇਈਏ ਕਿ ਬੁੱਧਵਾਰ ਨੂੰ ਲਿਬਰਲ ਪਾਰਟੀ ਦੇ ਮੈਂਬਰ ਲੀਡਰਸ਼ਿਪ ਉਮੀਦਵਾਰ ਲਈ ਅਗਾਊਂ ਵੋਟਾਂ ਪਾਉਣਾ ਸ਼ੁਰੂ ਕਰਨਗੇ, 9 ਮਾਰਚ ਨੂੰ ਫਾਈਨਲ ਵੋਟਿੰਗ ਦੇ ਨਾਲ ਹੀ ਪਾਰਟੀ ਦਾ ਲੀਡਰ ਚੁਣਿਆ ਜਾਵੇਗਾ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link