13.71C Vancouver
ADS

Feb 7, 2025 2:06 PM - The Canadian Press

ਲਿਬਰਲ ਲੀਡਰਸ਼ਿਪ ਉਮੀਦਵਾਰਾਂ ਨੂੰ ਅੱਜ $125,000 ਦੀ ਚੁਣੌਤੀ ਕਰਨੀ ਪਵੇਗੀ ਪਾਰ

Share On
liberal-leadership-candidates-will-have-to-clear-125-000-hurdle-today
Those candidates who meet today's deadline will still have to make a final payment of $125,000 by Feb. 17 at the latest. (Photo: The Canadian Press)

ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਲਈ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ ਵਿਚ ਸ਼ਾਮਲ ਉਮੀਦਵਾਰਾਂ ਨੂੰ ਇਸ ਰੇਸ ਵਿਚ ਬਣੇ ਰਹਿਣ ਲਈ ਅੱਜ ਇੱਕ ਅਹਿਮ ਚੁਣੌਤੀ ਪਾਰ ਕਰਨੀ ਹੋਵੇਗੀ, ਇਹ ਚੁਣੌਤੀ $125,000 ਦੀ ਨੌਨ ਰਿਫੰਡੇਬਲ ਪੇਮੈਂਟ ਹੈ, ਜੋ ਸ਼ਾਮ ਤੱਕ ਉਨ੍ਹਾਂ ਨੂੰ ਪਾਰਟੀ ਨੂੰ ਜਮ੍ਹਾ ਕਰਵਾਉਣਾ ਲਾਜ਼ਮੀ ਹੈ।

ਲਿਬਰਲ ਪਾਰਟੀ ਵਲੋਂ ਉਮੀਦਵਾਰਾਂ ਲਈ ਕੁੱਲ $350,000 ਦੀ ਫੀਸ ਨਿਰਧਾਰਤ ਕੀਤੀ ਗਈ ਸੀ, ਜਿਸ ਦੀ ਪੂਰੀ ਪੇਮੈਂਟ 4 ਕਿਸ਼ਤਾਂ ਵਿਚ 17 ਫਰਵਰੀ ਤੱਕੀ ਜਮ੍ਹਾ ਕਰਵਾਉਣੀ ਜ਼ਰੂਰੀ ਹੈ। ਲਿਬਰਲ ਪਾਰਟੀ ਦੀ ਸਾਬਕਾ ਹਾਊਸ ਲੀਡਰ ਅਤੇ ਲੀਡਰਸ਼ਿਪ ਉਮੀਦਵਾਰ ਕਰੀਨਾ ਗੋਲਡ ਨੇ ਰੇਸ ਵਿਚ ਬਣੇ ਰਹਿਣ ਲਈ ਆਪਣੇ ਸਮਰਥਕਾਂ ਤੋਂ ਸ਼ਾਮ 5 ਵਜੇ ਤੱਕ $100,000 ਦੀ ਮਦਦ ਮੰਗੀ ਹੈ।

ਉਥੇ ਹੀ, ਸਾਬਕਾ ਸੈਂਟਰਲ ਬੈਂਕ ਦੇ ਗਵਰਨਰ ਮਾਰਕ ਕਾਰਨੀ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਜਿਨ੍ਹਾਂ ਨੂੰ ਇਸ ਦੌੜ ਵਿਚ ਪ੍ਰਮੁੱਖ ਮੁਕਾਬਲੇਬਾਜ਼ ਮੰਨਿਆ ਜਾ ਰਿਹਾ ਹੈ, ਉਨ੍ਹਾਂ ਵਲੋਂ ਪਾਰਟੀ ਫੀਸ ਜਮ੍ਹਾ ਕਰਵਾਉਣ ਦੀ ਚੁਣੌਤੀ ਪਾਰ ਕਰਨ ਦੀ ਉਮੀਦ ਹੈ। ਸਾਬਕਾ ਸੰਸਦ ਮੈਂਬਰ ਰੂਬੀ ਡੈਲਾ ਵੀ ਇਸ ਮੁਕਾਬਲੇ ਵਿਚ ਹਨ। ਗੌਰਤਲਬ ਹੈ ਕਿ ਪਾਰਟੀ ਵਲੋਂ ਆਪਣੇ ਅਗਲੇ ਲੀਡਰ ਦੀ ਘੋਸ਼ਣਾ 9 ਮਾਰਚ ਨੂੰ ਕੀਤੀ ਜਾਵੇਗੀ। ਪਾਰਟੀ ਮੁਤਾਬਕ, ਲਗਭਗ 400,000 ਸਮਰਥਕਾਂ ਨੇ ਸਮਾਂ ਸੀਮਾ ਤੋਂ ਪਹਿਲਾਂ ਲੀਡਰਸ਼ਿਪ ਦੀ ਦੌੜ ਵਿਚ ਵੋਟ ਪਾਉਣ ਲਈ ਮੈਂਬਰਸ ਵਜੋਂ ਰਜਿਸਟਰ ਕੀਤਾ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link