15.14C Vancouver
ADS

Sep 9, 2025 5:04 PM - The Canadian Press

ਵੱਡੇ ਪ੍ਰੋਜੈਕਟਾਂ ਦੇ ਏਜੰਡੇ ਦੀ ਤਿਆਰੀ ਲਈ ਲਿਬਰਲ ਸੰਸਦ ਮੈਂਬਰਾਂ ਦੀ ਐਡਮਿੰਟਨ ਵਿੱਚ ਮੀਟਿੰਗ

Share On
liberal-mps-meet-in-edmonton-to-prepare-for-fall-sitting-major-projects-agenda
It comes as Carney has a lofty fall agenda to move on his major projects legislation that was passed in a hurry in June.(Photo- The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ 15 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਹਾਊਸ ਔਫ ਕੌਮਨਜ਼ ਦੇ ਸੈਸ਼ਨ ਦੀ ਤਿਆਰੀ ਲਈ ਅੱਜ ਤੋਂ 12 ਸਤੰਬਰ ਤੱਕ ਐਡਮਿੰਟਨ ਵਿਚ ਆਪਣੇ ਕਾਕਸ ਨਾਲ ਜੁੜ ਰਹੇ ਹਨ। ਸੰਸਦ ਦੀ ਫਾਲ ਸੀਟਿੰਗ ਕਾਫ਼ੀ ਵਿਅਸਤ ਰਹਿਣ ਵਾਲੀ ਹੈ। ਲਿਬਰਲ ਸਰਕਾਰ ਵਲੋਂ ਅਕਤੂਬਰ ਵਿਚ ਬਜਟ ਵੀ ਪੇਸ਼ ਕੀਤਾ ਜਾਵੇਗਾ ਅਤੇ ਇਸ ਵਾਰ ਹਾਊਸ ਵਿਚ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਵੀ ਮੌਜੂਦ ਹੋਣਗੇ।

ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਖਰਚ ਘੱਟ ਅਤੇ ਜ਼ਿਆਦਾ ਇਨਵੈਸਟ ਕਰੇਗੀ ਅਤੇ ਅਕਤੂਬਰ ਦੇ ਬਜਟ ਤੋਂ ਇਸ ਬਾਰੇ ਸੰਕੇਤ ਮਿਲਣ ਦੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਇਸ ਵਚਨਬੱਧਤਾ ਨੂੰ ਕਿਵੇਂ ਪੂਰਾ ਕਰਨਗੇ। ਇਸ ਤੋਂ ਇਲਾਵਾ ਲਿਬਰਲਜ਼ ਨੇ ਸਪਰਿੰਗ ਸੈਸ਼ਨ ਵਿਚ ਕਈ ਬਿੱਲ ਪੇਸ਼ ਕੀਤੇ ਸਨ, ਜੋ ਸਦਨ ਦੇ ਸਾਹਮਣੇ ਹਨ।

ਕਾਰਨੀ ਨੇ ਪਿਛਲੇ ਦਿਨੀਂ ਇਹ ਵੀ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ ਵਿਚ ਹਾਊਸਿੰਗ ਸਬੰਧੀ ਇੱਕ ਐਲਾਨ ਕਰਨਗੇ। ਇਸ ਤੋਂ ਇਲਾਵਾ ਅਗਲੇ ਮਹੀਨੇ ਉਹ ਹਾਊਸ ਔਫ ਕੌਮਨਜ਼ ਵਿਚ ਜ਼ਮਾਨਤ ਵਿੱਚ ਸੁਧਾਰ ਲਈ ਪ੍ਰਸਤਾਵ ਵੀ ਰੱਖਣਗੇ,ਜਿਸ ਤਹਿਤ ਰੀਪੀਟ ਅਫੈਂਡਰਜ਼ ਲਈ ਜ਼ਮਾਨਤ ਮਿਲਣਾ ਮੁਸ਼ਕਲ ਬਣਾਇਆ ਜਾਵੇਗਾ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link