12.96C Vancouver
ADS

Sep 12, 2023 6:39 PM - The Canadian Press

ਲਿਬਰਲ ਪਾਰਟੀ ਦੇ ਸੰਸਦ ਮੈਂਬਰ ਤਿੰਨ ਦਿਨਾਂ ਸੈਸ਼ਨ ਵਿੱਚ ਮਿਲਣਗੇ, ਇਸ ਉਮੀਦ ਨਾਲ ਕਿ ਟਰੂਡੋ ਉਨ੍ਹਾਂ ਦੀਆਂ ਚਿੰਤਾਵਾਂ ਸੁਣਨਗੇ

Share On
liberal-party-mps-meet-for-three-day-session-hoping-trudeau-hears-their-concerns
The meeting kicks off today with gatherings of small caucus groups, including women, Indigenous and rural MPs, which we be followed tomorrow by regional and national groups.

ਲਿਬਰਲ ਪਾਰਟੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪ੍ਰਤੀ ਵੱਧ ਰਹੀ ਅਸੰਤੁਸ਼ਟੀ ਨਾਲ ਜੂਝ ਰਹੀ ਹੈ।

ਸੰਸਦ ਮੈਂਬਰ ਆਪਣੀ ਰਣਨੀਤੀ ਬਣਾਉਣ ਲਈ ਓਨਟੇਰਿਓ ਦੇ ਲੰਡਨ ਵਿੱਚ ਇਕੱਠੇ ਹੋ ਰਹੇ ਹਨ।

ਮੰਗਲਵਾਰ ਤੋਂ ਲਿਬਰਲ ਕੌਕਸ ਦਾ ਤਿੰਨ ਰੋਜ਼ਾ ਇਜਲਾਸ ਸ਼ੁਰੂ ਹੋ ਰਿਹਾ ਹੈ।

ਪੋਲ ਦਰਸਾਉਂਦੇ ਹਨ ਕਿ ਲਿਬਰਲ 2015 ਵਿੱਚ ਸਰਕਾਰ ਬਣਾਉਣ ਤੋਂ ਬਾਅਦ ਲੋਕਾਂ ਵਿਚ ਲਿਬਰਲ ਪਾਰਟੀ ਦੀ ਲੋਕਪ੍ਰੀਅਤਾ ਸਭ ਤੋਂ ਹੇਠਲੇ ਪੱਧਰ ‘ਤੇ ਹੈ ਜ਼ਿਆਦਾਤਰ ਕੰਜ਼ਰਵੇਟਿਵਸ ਨੂੰ ਫਾਇਦਾ ਮਿਲ ਰਿਹਾ ਹੈ।

ਪਾਰਟੀ ਦੇ ਜ਼ਿਆਦਾਤਰ 158 ਸੰਸਦ ਮੈਂਬਰ ਫਾਲ ਦੇ ਸੰਸਦੀ ਸੈਸ਼ਨ ਲਈ ਆਪਣੀ ਰਣਨੀਤੀ ਉਲੀਕਣ ਲਈ ਤਿੰਨ ਦਿਨਾਂ ਲਈ ਦੱਖਣੀ ਓਨਟਾਰੀਓ ਸ਼ਹਿਰ ਵਿੱਚ ਮਿਲਣਗੇ।

ਮੀਟਿੰਗ ਅੱਜ ਛੋਟੇ ਕਾਕਸ ਸਮੂਹਾਂ ਦੇ ਇਕੱਠ ਨਾਲ ਸ਼ੁਰੂ ਹੋਈ ਜਿਸ ਵਿੱਚ ਔਰਤਾਂ, ਇੰਡੀਜਨਸ ਅਤੇ ਰੂਰਲ ਸੰਸਦ ਮੈਂਬਰ ਸ਼ਾਮਲ ਹਨ।

ਕਿਊਬੈਕ ਤੋਂ ਐਮਪੀ ਤੇ ਕਾਕਸ ਦੀ ਚੇਅਰ ਬ੍ਰੈਂਡਾ ਸ਼ਾਨਹਨ ਦਾ ਕਹਿਣਾ ਹੈ ਕਿ ਮੈਂਬਰਾਂ ਲਈ ਚੁਣੌਤੀਆਂ ਬਾਰੇ ਗੱਲ ਕਰਨ ਅਤੇ ਉਨ੍ਹਾਂ ਦੇ ਕੰਮ ਨੂੰ ਬਿਹਤਰ ਢੰਗ ਨਾਲ ਕਿਵੇਂ ਕਮਿਊਨੀਕੇਟ ਕਰਨਾ ਹੈ, ਇਸ ਬਾਰੇ ਗੱਲ ਕਰਨ ਲਈ ਇੱਕ ਫਰੈਂਕ ਐਕਸਚੇਂਜ ਚੱਲ ਰਿਹਾ ਹੈ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਵੀਂ ਦਿੱਲੀ 'ਚ ਜੀ-20 ਸੰਮੇਲਨ 'ਚ ਜਹਾਜ਼ ਵਿੱਚ ਆਈ ਤਕਨੀਕੀ ਖ਼ਰਾਬੀ ਕਾਰਨ ਲੇਟ ਹੋਏ ਹਨ, ਜਿਨ੍ਹਾਂ ਵੱਲੋਂ ਅੱਜ ਓਟਵਾ ਪਹੁੰਚਣ ਦੀ ਸੰਭਾਵਨਾ ਹੈ।

ਕੁਝ ਲਿਬਰਲ ਐਮਪੀਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਵੋਟਰਾਂ ਵੱਲੋਂ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਦੀ ਚਿੰਤਾਵਾਂ ਵੱਲ ਤਵੱਜੋ ਦੇਣਗੇ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link