11.89C Vancouver
ADS

Feb 1, 2024 7:07 PM - Connect News

ਲਿਬਰਲ ਸਰਕਾਰ ਨੇ 2027 ਤੱਕ ਅਸਿਸਟਿਡ ਡਾਇੰਗ ਯੋਗਤਾ ਦੇ ਵਿਸਥਾਰ ਵਿੱਚ ਕੀਤੀ ਦੇਰੀ

Share On
liberals-delay-expansion-of-assisted-dying-eligibility-until-2027
The current deadline for the implementation of the Medical Assistance in Dying Program for the mentally ill was March 17, which has now been postponed to March 2027. (Photo: The Canadian Press)

ਲਿਬਰਲ ਸਰਕਾਰ ਨੇ ਮੈਡੀਕਲ ਅੱਸੀਸਟੈਂਸ ਇਨ ਡਾਇੰਗ ਪ੍ਰੋਗਰਾਮ ਨੂੰ 2027 ਤੱਕ ਉਨ੍ਹਾਂ ਲੋਕਾਂ ਲਈ delay ਕਰ ਦਿੱਤਾ ਹੈ, ਜਿਨ੍ਹਾਂ ਦਾ ਇਕਮਾਤਰ ਰੋਗ ਮਾਨਸਿਕ ਬਿਮਾਰੀ ਹੈ।

ਸਿਹਤ ਮੰਤਰੀ ਮਾਰਕ ਹੌਲੈਂਡ ਨੇ ਅੱਜ ਸਵੇਰੇ ਹਾਊਸ ਔਫ ਕੌਮਨਸ ਵਿਚ ਇਸ ਸਬੰਧੀ ਬਿੱਲ ਪੇਸ਼ ਕੀਤਾ।

ਹੌਲੈਂਡ ਨੇ ਕਿਹਾ ਕਿ ਇਸ ਨਾਲ ਪਾਰਲੀਮੈਂਟਰੀ ਕਮੇਟੀ ਨੂੰ ਇਹ ਪਤਾ ਲਗਾਉਣ ਲਈ ਦੋ ਸਾਲ ਦਾ ਹੋਰ ਸਮਾਂ ਮਿਲੇਗਾ ਕਿ ਸਾਡਾ ਹੈਲਥ ਸਿਸਟਮ ਇਸ ਲਈ ਤਿਆਰ ਹੈ ਜਾਂ ਨਹੀਂ।

ਹੌਲੈਂਡ ਅਤੇ ਜਸਟਿਸ ਮਨਿਸਟਰ ਆਰਿਫ਼ ਵੀਰਾਨੀ ਨੇ ਕਿਹਾ ਕਿ ਉਹ ਪਾਰਲੀਮੈਂਟਰੀ ਕਮੇਟੀ ਦੀ ਹਾਲ ਹੀ ਦੀ ਰਿਪੋਰਟ ਨਾਲ ਸਹਿਮਤ ਹਨ ਕਿ ਕੈਨੇਡਾ ਦੇ ਮੈਡੀਕਲ ਮਾਹਰ ਅਜੇ ਇਸ ਲਈ ਤਿਆਰ ਨਹੀਂ।

ਮਾਨਸਿਕ ਬਿਮਾਰ ਲੋਕਾਂ ਲਈ ਮੈਡੀਕਲ ਅੱਸੀਸਟੈਂਸ ਇਨ ਡਾਇੰਗ ਪ੍ਰੋਗਰਾਮ ਦੇ ਲਾਗੂ ਹੋਣ ਦੀ ਮੌਜੂਦਾ ਸਮਾਂ-ਸੀਮਾ 17 ਮਾਰਚ ਸੀ ਜੋ ਹੁਣ ਮਾਰਚ 2027 ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਸਰਕਾਰ ਨੇ ਇਸ ਪ੍ਰੋਗਰਾਮ ਦੇ ਵਿਸਥਾਰ ਸਬੰਧੀ ਪਿਛਲੇ ਸਾਲ 15 ਐਮ.ਪੀ. ਅਤੇ ਸੈਨੇਟਰ ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਸੀ, ਜਿਸ ਨੇ ਦਰਜਨਾਂ ਗਵਾਹਾਂ ਤੋਂ ਸੁਣਨ ਤੋਂ ਬਾਅਦ ਲੰਘੇ ਸੋਮਵਾਰ ਨੂੰ ਰਿਪੋਰਟ ਜਾਰੀ ਕੀਤੀ ਅਤੇ ਸਿੱਟਾ ਕੱਢਿਆ ਕਿ ਇਸ ਨੂੰ ਮੌਜੂਦਾ ਸਮੇਂ ਮਾਨਸਿਕ ਸਿਹਤ ਤੋਂ ਪੀੜਤ ਲੋਕਾਂ ਲਈ ਲਾਗੂ ਕਰਨਾ ਠੀਕ ਨਹੀਂ ਹੋਵੇਗਾ।

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵਿਸਥਾਰ ਦੇ ਵਿਰੋਧ ਵਿਚ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਮਾਨਸਿਕ ਸਿਹਤ ਪੀੜਤਾਂ ਨੂੰ ਮਦਦ 'ਤੇ ਦੇਖਭਾਲ ਦੀ ਲੋੜ ਹੈ ਨਾ ਕਿ ਮੌਤ ਦੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link