12.76C Vancouver
ADS

Dec 3, 2020 4:38 PM -

ਕੋਵਿਡ -19 ਦੇ ਵੈਕਸੀਨ ਪ੍ਰਤੀ ਪਾਰਦਰਸ਼ੀ ਹੋਣ ਵਿੱਚ ਲਿਬਰਲ ਪਾਰਟੀ ਦੀ ਅਸਫਤਲਾ ਚਿੰਤਾ ਦਾ ਕਾਰਨ: ਓ’ਟੂਲ

Share On
liberals-failure-to-be-transparent-on-vaccines-fuelling-anxiety-otoole
Conservative MP Erin O'Toole listens during the Conservative caucus retreat on Parliament Hill in Ottawa, on January 24, 2020. THE CANADIAN PRESS/Justin Tang

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਰਿਨ ਓ’ਟੂਲ ਮੁਤਾਬਕ ਕੋਵਿਡ -19 ਦੇ ਵੈਕਸੀਨ ਸੰਬੰਧੀ ਲਿਬਰਲ ਸਰਕਾਰ ਦੀ ਪਾਰਦਰਸ਼ਤਾ ਦੀ ਘਾਟ ਕਨੇਡੀਅਨ ਲੋਕਾਂ ਵਿੱਚ ਚਿੰਤਾ ਦਾ ਕਾਰਨ ਬਣੀ ਹੋਈ ਹੈ।

ਓ’ਟੂਲ ਅਨੁਸਾਰ ਕਨੇਡੀਅਨ ਲੋਕਾਂ ਨਾਲ ਵੈਕਸੀਨ ਦੇ ਉਮੀਦਵਾਰਾਂ ਦੀ ਰਿਸਰਚ ਅਤੇ ਮਨਜ਼ੂਰੀ ਸਬੰਧੀ ਵੇਰਵੇ ਸਾਂਝੇ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵੀ ਰੈਪਿਡ ਟੈਸਟਾਂ ਵਾਂਗ ਕੋਵਿਡ -19 ਨੂੰ ਠੱਲ ਪਾਉਣ ਲਈ ਬਹੁਤ ਅਹਿਮ ਹੈ।

ਫੈਡਰਲ ਕੰਜ਼ਰਵੇਟਿਵ ਪਾਰਟੀ ਵੱਲੋਂ ਸਰਕਾਰ ਦੇ ਵੈਕਸੀਨ ਦੀ ਡਿਸਟ੍ਰੀਬਿਊਸ਼ਨ ਦੇ ਵੇਰਵਿਆਂ ਦੇ ਖੁਲਾਸੇ ਦੀ ਮੰਗ ਕਰਦਾ ਇਕ ਮਤਾ ਅੱਜ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇਗਾ।

ਪਾਰਟੀ ਨੇ ਸਰਕਾਰ ਨੂੰ ਅਜਿਹਾ ਕਰਨ ਲਈ 16 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ।

ਬਾਕੀ ਚੀਜ਼ਾਂ ਤੋਂ ਅਲਾਵਾ ਟੋਰੀ ਪਾਰਟੀ ਇਹ ਜਾਣਨਾ ਚਾਹੁੰਦੀ ਹੈ ਕਿ ਕਿਸ ਕਿਸਮ ਦਾ ਟੀਕਾ ਕਿਵੇਂ, ਕਿਸ ਦੁਆਰਾ ਅਤੇ ਕਿਸ ਨੂੰ ਦਿੱਤਾ ਜਾਵੇਗਾ।

ਓ’ਟੂਲ ਮੁਤਾਬਕ ਭਾਵੇਂ ਵੈਕਸੀਨ ਦੀ ਮਨਜ਼ੂਰੀ ਦੀ ਕੋਈ ਤਾਰੀਕ ਨਿਰਧਾਰਤ ਨਹੀਂ ਹੋਈ ਪਰ ਇਸ ਦਾ ਇਹ ਮਤਲਬ ਨਹੀਂ ਕਿ ਵੈਕਸੀਨ ਡਿਸਟਰੀਬਿਊਸ਼ਨ ਦੇ ਸਬੰਧ ਵਿੱਚ ਯੋਜਨਾ ਤਿਆਰ ਨਾ ਕੀਤੀ ਜਾਵੇ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link