13.09C Vancouver
ADS

Aug 19, 2020 3:45 PM -

‘ਵੀ’ ਸੰਸਥਾ ਨਾਲ ਸਮਝੌਤੇ ਦੇ ਸੰਬੰਧ ਵਿੱਚ ਲਿਬਰਲ ਸਰਕਾਰ ਵੱਲੋਂ ਹਜ਼ਾਰਾਂ ਸਫ਼ਿਆਂ ਦੇ ਦਸਤਾਵੇਜ਼ ਕੀਤੇ ਗਏ ਸਾਂਝੇ

Share On
liberals-hand-over-5-000-pages-of-documents-on-we-decision
Prime Minister Justin Trudeau during a press conference at Rideau Hall in Ottawa. The Canadian Press

‘ਵੀ’ ਸੰਸਥਾ ਅਤੇ ਲਿਬਰਲ ਸਰਕਾਰ ਵਿਚਕਾਰ ਹੋਏ ਸਟੂਡੈਂਟ ਸਰਵਿਸ ਗ੍ਰਾਂਟ ਦੇ ਸਮਝੌਤੇ ਦੇ ਦਸਤਾਵੇਜ਼ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਟਰੂਡੋ ਸਰਕਾਰ ਦੇ ਕਹਿਣ ਵਾਂਗ ਸੰਸਥਾ ਨੂੰ ਪ੍ਰੋਗਰਾਮ ਦੀ ਜ਼ਿੰਮੇਦਾਰੀ ਦੇਣ ਦੀ ਸਿਫਾਰਸ਼ ਫੈਡਰਲ ਸਰਕਾਰੀ ਮੁਲਾਜ਼ਮਾਂ ਵੱਲੋਂ ਕੀਤੀ ਗਈ ਸੀ।

ਪੰਜ ਹਜ਼ਾਰ ਵਰਕਿਆਂ ਦੇ ਸਰਕਾਰੀ ਦਸਤਾਵੇਜ਼ਾਂ ਨੂੰ ਫਾਈਨਾਂਸ ਕਮੇਟੀ ਦੇ ਸਾਹਮਣੇ ਤਕਰੀਬਨ ਦੋ ਹਫ਼ਤੇ ਪਹਿਲਾਂ ਪੇਸ਼ ਕੀਤਾ ਗਿਆ ਸੀ।

ਲੀਗਲ ਕਾਊਂਸਲ ਵੱਲੋਂ ਇਨ੍ਹਾਂ ਨੂੰ ਰਿਵਿਊ ਕਰਨ ਤੋਂ ਬਾਅਦ ਕੱਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਹਿਣ ਤੇ ਹਾਊਸ ਆਫ ਕਾਮਨਜ਼ ਫਾਈਨਾਂਸ ਕਮੇਟੀ ਦੇ ਮੈਂਬਰਾਂ ਨਾਲ ਸਾਂਝਾ ਕੀਤਾ ਗਿਆ।

ਕੱਲ ਟਰੂਡੋ ਨੇ ਪਾਰਲੀਮੈਂਟ ਨੂੰ 23 ਸਤੰਬਰ ਤੱਕ 'ਪ੍ਰੋਰੋਗ' ਕਰਨ ਦਾ ਐਲਾਨ ਕੀਤਾ ਸੀ।

ਟਰੂਡੋ ਵੱਲੋਂ ਕਮੇਟੀ ਮੈਂਬਰਾਂ ਨਾਲ ਇਨ੍ਹਾਂ ਦਸਤਾਵੇਜ਼ਾਂ ਨੂੰ ਹੁਣ ਸਾਂਝਾ ਕਰਨ ਦਾ ਮਕਸਦ ਪਾਰਲੀਮੈਂਟ ਦੇ ਦੁਬਾਰਾ ਖੁੱਲ੍ਹਣ ਤੱਕ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਣਾ ਮੰਨਿਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਥਰੋਨ ਸਪੀਚ ਵਿੱਚ ਮਹਾਂਮਾਰੀ ਦੇ ਆਰਥਿਕਤਾ ਉੱਤੇ ਹੋਏ ਪ੍ਰਭਾਵ ਨਾਲ ਨਜਿੱਠਣ ਲਈ ਯੋਜਨਾ ਸਾਂਝੀ ਕਰਨ ਦਾ ਵਾਅਦਾ ਕੀਤਾ ਹੈ।

ਹੁਣ ਰੱਦ ਕਰ ਦਿਤੇ ਗਏ ਸਟੂਡੈਂਟ ਸਰਵਿਸ ਗ੍ਰਾਂਟ ਪ੍ਰੋਗਰਾਮ ਦੀ ਵਾਗਡੋਰ ‘ਵੀ’ ਸੰਸਥਾ ਨੂੰ ਸੰਭਾਲਣ ਦੇ ਸਬੰਧ ਵਿੱਚ ਫੈਡਰਲ ਐਥਿਕਸ ਕਮਿਸ਼ਨਰ ਵੱਲੋਂ ਟਰੂਡੋ ਅਤੇ ਸਾਬਕਾ ਫਾਇਨਾਂਸ ਮਨਿਸਟਰ ਬਿਲ ਮੋਰਨੋ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਦੋਵਾਂ ਦੇ ਪਰਿਵਾਰਾਂ ਦੇ ਸੰਸਥਾ ਨਾਲ ਨੇੜਲੇ ਸਬੰਧ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link