9.24C Vancouver
ADS

Mar 28, 2022 7:30 PM - The Canadian Press

ਲਿਬਰਲ ਸਰਕਾਰ ਨੇ ਐਫ-35 ਫਾਈਟਰ ਜੈੱਟਸ ਖਰੀਦਣ ਲਈ ਨੈਗੋਸ਼ੀਏਸ਼ਨ ਕੀਤੀ ਲਾਂਚ, ਦੇਸ਼ ਕਰੇਗਾ 88 ਫਾਈਟਰ ਜੈੱਟਸ ਦੀ ਖਰੀਦ

Share On
liberals-launch-negotiations-to-buy-f-35-fighter-jets
The Liberal government is entering into final negotiations on purchasing the F-35 fighter jet. (Photo - Lockheed Martin/Twitter)

ਲਿਬਰਲ ਸਰਕਾਰ ਨੇ ਐਲਾਨ ਕਰ ਦਿੱਤਾ ਹੈ ਕਿ ਦੇਸ਼ ਵੱਲੋਂ 88 ਐਫ-35 ਫਾਈਟਰ ਜੈਟਸ ਹਾਸਿਲ ਕੀਤੇ ਜਾ ਰਹੇ ਹਨ।

ਇਸ ਸੰਬੰਧੀ ਫਾਈਨਲ ਨੈਗੋਸ਼ੀਏਸ਼ਨਸ ਸ਼ੁਰੂ ਹੋ ਗਈਆਂ ਹਨ।

ਪ੍ਰੋਕਿਓਰਮੈਂਟ ਮੰਤਰੀ ਫਿਲੋਮੇਨਾ ਟਾਸੀ ਅਤੇ ਰੱਖਿਆ ਮੰਤਰੀ ਅਨੀਤਾ ਅਨੰਦ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

ਫਾਈਟਰ ਜੈਟਸ ਦੀ ਇਹ ਖਰੀਦ ਲੌਕਹੀਡ ਮਾਰਟਿਨ ਤੋਂ ਕੀਤੀ ਜਾਵੇਗੀ।

ਸਟੀਫਨ ਹਾਰਪਰ ਦੀ ਕੰਜ਼ਰਵੇਟਿਵ ਸਰਕਾਰ ਨੇ ਸਾਲ 2010 'ਚ 65 ਐਫ-35 ਜੈਟਸ ਖਰੀਦਣ ਦਾ ਵਾਅਦਾ ਕੀਤਾ ਸੀ।

ਇਸ ਤੋਂ ਬਾਅਦ ਕੀਮਤਾਂ ਅਤੇ ਕੇਪੇਬਿਲਿਟੀ ਨੂੰ ਲੈਕੇ ਉੱਠੇ ਸਵਾਲਾਂ ਕਾਰਨ ਇਸ 'ਤੇ ਅੱਗੇ ਨਹੀਂ ਵਧਿਆ ਜਾ ਸਕਿਆ ਸੀ।

ਅੱਜ ਦੇ ਐਲਾਨ ਬਾਰੇ ਵੀ ਦੱਸਿਆ ਗਿਆ ਕਿ ਇਹ 'ਡੰਨ ਡੀਲ' ਨਹੀਂ ਹੈ।

ਸਰਕਾਰ ਕੋਲ ਹੁਣ ਵੀ ਆਪਸ਼ਨ ਹੈ ਕਿ 'ਸਾਬ' ਦੇ ਨਾਲ ਉਸ ਦੇ ਫਾਈਟਰ ਜੈਟਸ 'ਤੇ ਚਰਚਾ ਕੀਤੀ ਜਾ ਸਕਦੀ ਹੈ।

ਹਾਲਾਂਕਿ ਅਜਿਹਾ ਉਸ ਵੇਲੇ ਹੋਵੇਗਾ ਜੇਕਰ ਲੌਕਹੀਡ ਮਾਰਟਿਨ ਨਾਲ ਨੈਗੋਸ਼ੀਏਸ਼ਨਸ 'ਚ ਅੜਿੱਕਾ ਪੈਂਦਾ ਹੈ।

ਖਰੀਦਦਾਰੀ ਲਈ $19 ਬਿਲੀਅਨ ਦਾ ਖਰਚਾ ਆਉਣ ਦੀ ਗੱਲ ਆਖੀ ਗਈ ਹੈ।

ਸਰਕਾਰ ਨੂੰ ਆਸ ਹੈ ਕਿ ਇਸ ਸੰਬੰਧੀ ਫਾਈਨਲ ਕੰਟਰੈਕਟ ਇਸ ਸਾਲ ਦੇ ਅੰਤ ਤਕ ਤਿਆਰ ਹੋ ਜਾਵੇਗਾ ਅਤੇ ਦੇਸ਼ 'ਚ ਪਹਿਲਾ ਏਅਰਕਰਾਫਟ 2025 ਤਕ ਪਹੁੰਚ ਸਕਦਾ ਹੈ।

ਹਾਲਾਂਕਿ ਫਾਈਟਰ ਜੈਟਸ ਦੀ ਪੂਰੀ ਗਿਣਤੀ ਦੇਸ਼ ਨੂੰ ਸਾਲ 2032 ਤਕ ਹਾਸਿਲ ਹੋ ਸਕਦੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link