16.78C Vancouver
ADS

Sep 19, 2025 6:15 PM - The Canadian Press

ਲਿਬਰਲਜ਼ ਨੇ ਹਾਊਸ ਔਫ ਕੌਮਨਜ਼ ਵਿਚ ਹੇਟ ਕ੍ਰਾਈਮ ਬਿੱਲ ਕੀਤਾ ਪੇਸ਼

Share On
liberals-new-hate-crime-bill-targets-symbols-of-hate
Justice Minister Sean Fraser says the bill will create new crimes of obstruction and intimidation aimed at protecting religious institutions.(Photo- The Canadian Press)

ਕੈਨੇਡਾ ਦੇ ਜਸਟਿਸ ਮਿਨਿਸਟਰ ਸ਼ੌਨ ਫਰੇਜ਼ਰ ਨੇ ਧਾਰਮਿਕ ਸੰਸਥਾਵਾਂ, ਸਕੂਲਾਂ ਅਤੇ ਕਮਿਊਨਿਟੀ ਸੈਂਟਰ ਨੂੰ ਟਾਰਗੇਟ ਕਰਨ ਵਾਲੇ ਨਫ਼ਰਤੀ ਅਪਰਾਧਾਂ 'ਤੇ ਸ਼ਿਕੰਜਾ ਕੱਸਣ ਲਈ ਅੱਜ ਹਾਊਸ ਔਫ ਕੌਮਨਜ਼ ਵਿਚ ਹੇਟ ਕ੍ਰਾਈਮ ਬਿੱਲ ਪੇਸ਼ ਕਰ ਦਿੱਤਾ ਹੈ। ਇਸ ਤਹਿਤ ਕ੍ਰਿਮੀਨਲ ਕੋਡ ਵਿਚ 4 ਨਵੇਂ ਅਪਰਾਧਿਕ ਜੁਰਮ ਸ਼ਾਮਲ ਹੋਣਗੇ। ਮੰਤਰੀ ਨੇ ਬਿੱਲ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਿਆਂ ਅਤੇ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਸ਼ਾਇਦ ਹੀ ਕੋਈ ਕਮਿਊਨਿਟੀ ਹੋਵੇ ਜੋ ਇਸ ਹੇਟ ਹੀਟ ਤੋਂ ਬਚੀ ਹੋਵੇ।

ਫਰੇਜ਼ਰ ਨੇ ਕਿਹਾ ਕਿ ਹਮਾਸ, ਹਿਜ਼ਬੁੱਲਾ ਵਰਗੇ ਅੱਤਵਾਦੀ ਸਮੂਹ ਨਾਲ ਸਬੰਧਤ ਚਿੰਨ੍ਹਾਂ ਅਤੇ ਸਵਾਸਤਿਕ ਝੰਡੇ ਨੂੰ ਨਫ਼ਰਤ ਫੈਲਾਉਣ ਲਈ ਇਸਤੇਮਾਲ ਕਰਨਾ ਕ੍ਰਾਈਮ ਹੋਵੇਗਾ। ਇਸ ਤੋਂ ਇਲਾਵਾ ਪੁਲਿਸ ਨੂੰ ਚਾਰਜਿਜ਼ ਤੋਂ ਪਹਿਲਾਂ ਸੂਬਾਈ ਅਟਾਰਨੀ-ਜਨਰਲ ਤੋਂ ਮਨਜ਼ੂਰੀ ਨਹੀਂ ਲੈਣੀ ਹੋਵੇਗੀ। ਗੌਰਤਲਬ ਹੈ ਕਿ ਪਾਰਲੀਮੈਂਟ ਦੀ ਫਾਲ ਸਿਟਿੰਗ ਦੇ ਸ਼ੁਰੂ ਵਿਚ ਪੇਸ਼ ਹੋਇਆ ਇਹ ਲਿਬਰਲਸ ਸਰਕਾਰ ਦਾ ਵਾਅਦਾ ਕੀਤਾ ਗਿਆ ਪਹਿਲਾ ਵੱਡਾ ਬਿੱਲ ਹੈ। ਫਰੇਜ਼ਰ ਨੇ ਕਿਹਾ ਕਿ ਇਸ ਕਾਨੂੰਨ ਵਿਚ ਨਫ਼ਰਤ ਸੰਬੰਧੀ ਇੱਕ ਖਾਸ ਅਪਰਾਧ ਵੀ ਸ਼ਾਮਲ ਹੈ ਜੋ ਉਦੋਂ ਲਾਗੂ ਕੀਤਾ ਜਾ ਸਕਦਾ ਹੈ ਜਦੋਂ ਕੋਈ ਕ੍ਰਾਈਮ ਖਾਸ ਤੌਰ 'ਤੇ ਪੀੜਤ ਪ੍ਰਤੀ ਨਫ਼ਰਤ ਕਾਰਨ ਕੀਤਾ ਜਾਂਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link