12.02C Vancouver
ADS

Oct 5, 2020 10:39 PM -

ਬੀ.ਸੀ. ਲਿਬਰਲਜ਼ ਨੇ ਮੈੱਸੀ ਟਨਲ ਦੀ ਥਾਂ, 10-ਲੇਨ ਵਾਲੇ ਬਰਿੱਜ ਦਾ ਕੀਤਾ ਚੋਣ ਵਾਅਦਾ

Share On
liberals-promise-10-lane-bridge-over-fraser-river-would-dump-ndp-massey-tunnel-plan
Smoke from wildfires burning in the U.S. obscures the downtown Vancouver skyline as Liberal Leader Andrew Wilkinson waits to pose for a party photograph, during a campaign stop in North Vancouver, on Sunday, October 4, 2020. An election promise by British Columbia Liberal Leader Andrew Wilkinson to intervene in the city of Surrey's transition away from the RCMP is drawing fire. THE CANADIAN PRESS/Darryl Dyck

ਬੀ.ਸੀ. ਲਿਬਰਲ ਪਾਰਟੀ ਦੇ ਲੀਡਰ ਐਨਡਰਿਊ ਵਿਲਕਿਨਸਨ ਨੇ ਅੱਜ ਵੈਨਕੂਵਰ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ, ਮੈੱਸੀ ਟਨਲ ਦੀ ਥਾਂ 'ਤੇ, ਅੱਠ ਤੋਂ ਦਸ ਲੇਨਜ਼ ਵਾਲੇ ਬਰਿੱਜ ਦੀ ਉਸਾਰੀ ਨੂੰ ਦੁਬਾਰਾ ਤੋਂ ਸ਼ੁਰੂ ਕਰਨ ਦਾ ਚੋਣ ਵਾਅਦਾ ਕੀਤਾ ਹੈ।

ਵਿਨਕਿਨਸਨ ਨੇ ਕਿਹਾ ਕੇ ਬਰਿੱਜ 'ਤੇ ਕੋਈ ਟੋਲ ਨਹੀਂ ਹੋਵੇਗਾ, ਇਸ ਦੀ ਲੇਨਜ਼ ਫਲੈਕਸੀਬਲ ਹੋਣਗੀਆਂ, ਇਸ ਵਿੱਚ ਕੁਝ ਬਦਲਾਵਾਂ ਦੇ ਨਾਲ ਸਟੀਵੈਸਟਨ ਹਾਈਵੇਅ ਦੇ ਲਈ ਇੱਕ ਨਵਾਂ ਇਨਟਰਚੇਂਜ ਵੀ ਸ਼ਾਮਿਲ ਹੋਵੇਗਾ ਅਤੇ ਇਸ ਨੂੰ ਵਧੇਰੇ ਇਨਵਾਇਰਮੈਂਟ ਕਨਸਲਟੇਸ਼ਨਜ਼ ਦੇ ਬਿਨਾਂ ਹੀ ਦੁਬਾਰਾ ਸ਼ੁਰੂ ਕੀਤਾ ਜਾ ਸਕੇਗਾ।

ਵਿਲਕਿਨਸਨ ਨੇ ਐਨ.ਡੀ.ਪੀ. ਸਰਕਾਰ ਦੁਆਰਾ ਕੀਤੇ ਗਏ ਕਮਿਊਨਿਟੀ ਬੈਨੇਫਿਟ ਅਗ੍ਰੀਮੈਂਟ ਨੂੰ ਵੀ ਖਤਮ ਕਰਨ ਦਾ ਵਾਅਦਾ ਕੀਤਾ ਹੈ।

ਵਿਲਕਿਨਸਨ ਨੇ ਕਿਹਾ ਕਿ ਇਹ ਬਰਿੱਜ, ਅੱਠ ਬਿਲੀਅਨ ਡਾਲਰ ਦੀ ਇੱਕ ਨਵੀਂ ਯੋਜਨਾ ਦਾ ਹਿੱਸਾ ਹੋਵੇਗਾ ਜਿਸ ਵਿੱਚ ਨਵੇਂ ਸਕੂਲ, ਹਸਪਤਾਲ ਅਤੇ ਸੜਕਾਂ ਬਣਾਈਆਂ ਜਾਣਗੀਆਂ।

ਦੂਜੇ ਪਾਸੇ ਇਸ ਐਲਾਨ 'ਤੇ ਇੱਕ ਪ੍ਰੈੱਸ ਰਿਲੀਜ਼ ਰਾਹੀਂ ਆਪਣਾ ਪ੍ਰਤੀਕਰਮ ਦਿੰਦਿਆਂ ਬੀ.ਸੀ. ਐੱਨ.ਡੀ.ਪੀ. ਦਾ ਕਹਿਣਾ ਹੈ ਕਿ ਐੱਨ.ਡੀ.ਪੀ. ਦੀ, ਮੈੱਸੀ ਟਨਲ ਦੀ ਥਾਂ 'ਤੇ ਇੱਕ ਟੋਲ ਫ੍ਰੀ ਕ੍ਰੋਸਿੰਗ ਬਣਾਉਣ ਦੀ ਯੋਜਨਾ ਨੂੰ ਇਸ ਸਾਲ ਦੇ ਅੰਤ ਤੱਕ ਅੰਤਿਮ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਅਤੇ ਇਸ ਯੋਜਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੇ ਕਾਰਨ ਇਸ ਪ੍ਰਾਜੈਕਟ ਵਿੱਚ ਦੇਰੀ ਅਤੇ ਫੈਡਰਲ ਫੰਡਿੰਗ ਨੂੰ ਗਵਾਉਣ ਦਾ ਖਤਰਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link