12.6C Vancouver
ADS

Oct 7, 2020 7:28 PM -

ਬੀ.ਸੀ. ਲਿਬਰਲ ਪਾਰਟੀ ਵੱਲੋਂ ਪੁਲਿਸ ਅਤੇ ਮਾਨਸਿਕ ਸਿਹਤ ਦੀਆਂ ਇਨਟੀਗ੍ਰੇਟਿਡ ਟੀਮਜ਼ ਵਿੱਚ ਨਿਵੇਸ਼ ਕਰਨ ਦਾ ਚੋਣ ਵਾਅਦਾ

Share On
liberals-promise-funding-for-mental-health-workers-to-partner-with-police
BC Liberal Leader Andrew Wilkinson posts a picture on twitter during election campaign on 07 October 2020. Andrew Wilkinson/Twitter

ਬੀ.ਸੀ. ਲਿਬਰਲ ਲੀਡਰ ਐਨਡਰਿਊ ਵਿਲਕਿਨਸਨ ਨੇ ਅੱਜ ਵੈਨਕੂਵਰ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਸੱਤਾ ਵਿੱਚ ਆਉਣ 'ਤੇ ਬੀ.ਸੀ. ਲਿਬਰਲ ਸਰਕਾਰ ਪੁਲਿਸ ਅਤੇ ਮਾਨਸਿਕ ਸਿਹਤ ਦੀਆਂ ਇਨਟੀਗ੍ਰੇਟਿਡ ਟੀਮਜ਼ ਵਿੱਚ ਨਿਵੇਸ਼ ਕਰੇਗੀ ਤਾਂ ਜੋ ਸਟ੍ਰੀਟ ਕ੍ਰਾਈਮਜ਼ ਨਾਲ ਨਜਿੱਠਣ ਲਈ ਪੁਲਿਸ ਦੇ ਵਧੇਰੇ ਸਰੋਤਾਂ ਨੂੰ ਉਪਲੱਬਧ ਕਰਵਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਜਨਤਕ ਸੁਰੱਖਿਆ ਦੇ ਉਪਾਵਾਂ ਲਈ $58 ਮਿਲੀਅਨ ਖਰਚੇ ਜਾਣਗੇ ਅਤੇ ਇਨ੍ਹਾਂ ਉਪਾਵਾਂ ਵਿੱਚ 100 ਹੋਰ ਸਾਇਕੈਟਰਿਕ ਸੋਸ਼ਲ ਵਰਕਰਜ਼ ਅਤੇ ਨਰਸਾਂ, ਸੂਬੇ ਦੇ ਲਈ 200 ਹੋਰ ਪੁਲਿਸ ਅਫ਼ਸਰਾਂ ਅਤੇ ਚਾਲੀ ਫੁੱਲ-ਟਾਈਮ ਕ੍ਰਾਉਨ ਪ੍ਰੋਜ਼ੀਕਿਊਟਰਜ਼ ਨੂੰ ਹਾਇਰ ਕਰਨਾ ਵੀ ਸ਼ਾਮਿਲ ਹੋਵੇਗਾ।

ਦੂਜੇ ਪਾਸੇ ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਸੱਤਾ ਵਿੱਚ ਆਉਣ 'ਤੇ ਨਨਾਇਮੋ ਅਤੇ ਕੈਮਲੂਪਸ ਵਿੱਚ ਨਵੇਂ ਕੈਂਸਰ ਸੈਂਟਰ ਬਣਾਉਣ ਦਾ ਵਾਅਦਾ ਕੀਤਾ ਹੈ।

ਬੀ.ਸੀ. ਐਨ.ਡੀ.ਪੀ. ਦੀ ਕੈਂਸਰ ਯੋਜਨਾ ਦੇ ਅਧੀਨ ਮੌਜੂਦਾ ਕੈਂਸਰ ਸੈਂਟਰਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link