19.67C Vancouver
ADS

Jul 17, 2020 7:29 PM -

ਲਿਬਰਲਜ਼ ਨੇ ਵੇਜ ਸਬਸਿਡੀ ਪ੍ਰੋਗਰਾਮ 'ਚ ਕੀਤਾ ਬਦਲਾਅ, ਵਧੇਰੇ ਵਪਾਰਾਂ ਤੱਕ ਮਦਦ ਪਹੁੰਚਾਉਣ ਦੀ ਕੋਸ਼ਿਸ਼

Share On
liberals-revise-covid-19-wage-subsidy-ease-eligibility-in-bid-to-boost-takeup
Minister of Finance Bill Morneau rises during a meeting of the Special Committee on the COVID-19 Pandemic in the House of Commons on Parliament Hill in Ottawa, on Wednesday, June 17, 2020. THE CANADIAN PRESS/Justin Tang

ਵਿੱਤ ਮੰਤਰੀ ਬਿਲ ਮੌਰਨਿਊ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਦੇ ਐਮਰਜੈਂਸੀ ਵੇਜ ਸਬਸਿਡੀ ਪ੍ਰੋਗਰਾਮ ਨਾਲ ਸੰਬੰਧਤ ਨਿਯਮਾਂ 'ਚ ਢਿੱਲ ਦਿੱਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਵਪਾਰਾਂ ਨੂੰ ਮਿਲਣ ਵਾਲੀ ਰਾਸ਼ੀ 'ਚ ਵੀ ਕੁਝ ਤਬਦੀਲੀ ਕੀਤੀ ਗਈ ਹੈ।

ਕੈਨੇਡਾ ਵੇਜ ਸਬਸਿਡੀ ਪ੍ਰੋਗਰਾਮ ਨੂੰ ਸਰਕਾਰ ਵੱਲੋਂ 19 ਦਿਸੰਬਰ ਤੱਕ ਵਧਾਇਆ ਜਾ ਰਿਹਾ ਹੈ।

ਵਿੱਤ ਮੰਤਰੀ ਨੇ ਇਸ ਪ੍ਰੋਗਰਾਮ ਦੀਆਂ ਸ਼ਰਤਾਂ 'ਚ ਇੱਕ ਅਹਿਮ ਬਦਲਾਅ ਦਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਜੇਕਰ ਕਿਸੇ ਵਪਾਰ ਦੇ ਰੈਵੀਨਿਊ 'ਚ ਥੋੜਾ ਜਿਹਾ ਘਾਟਾ ਵੀ ਦਰਜ ਕੀਤਾ ਗਿਆ ਹੈ, ਤਾਂ ਇਸ ਪ੍ਰੋਗਰਾਮ ਲਈ ਅਪਲਾਈ ਕੀਤਾ ਜਾ ਸਕੇਗਾ।

ਇਸ ਤੋਂ ਪਹਿਲਾਂ ਵੇਜ ਸਬਸਿਡੀ ਪ੍ਰੋਗਰਾਮ ਲਈ ਉਸੇ ਵੇਲੇ ਅਪਲਾਈ ਕੀਤਾ ਜਾ ਸਕਦਾ ਸੀ, ਜੇਕਰ ਕਿਸੇ ਵਪਾਰ ਨੂੰ ਘਟੋ-ਘੱਟ 30% ਦਾ ਘਾਟਾ ਹੋਇਆ ਹੋਵੇ, ਪਰ ਹੁਣ ਇਹ ਸ਼ਰਤ ਹਟਾ ਦਿੱਤੀ ਗਈ ਹੈ।

ਟੋਰੌਂਟੋ 'ਚ ਗੱਲਬਾਤ ਕਰਦੇ ਹੋਏ ਮੌਰਨਿਊ ਨੇ ਕਿਹਾ ਕਿ ਹੁਣ ਰੈਵੀਨਿਊ 'ਚ ਹੋਏ ਕਿਸੇ ਵੀ ਘਾਟੇ 'ਤੇ ਵੇਜ ਸਬਸਿਡੀ ਪ੍ਰੋਗਰਾਮ ਦਾ ਫਾਇਦਾ ਲਿਆ ਜਾ ਸਕੇਗਾ, ਹਾਲਾਂਕਿ ਮਿਲਣ ਵਾਲੀ ਰਾਸ਼ੀ ਵੀ ਘਾਟੇ ਦੇ ਮੁਤਾਬਿਕ ਹੀ ਦਿੱਤੀ ਜਾਵੇਗੀ।

ਜੇਕਰ ਕਿਸੇ ਵਪਾਰ ਦੇ ਰੈਵੀਨਿਊ 'ਚ 50% ਤੱਕ ਦਾ ਘਾਟਾ ਆਇਆ ਹੈ, ਤਾਂ ਉਸ ਲਈ 25% ਤੱਕ ਵਧੇਰੇ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ।

ਸਰਕਾਰ 'ਤੇ ਇਸ ਸਬਸਿਡੀ ਨੂੰ ਵਧੇਰੇ ਲੋਕਾਂ ਤੱਕ ਪਹੁੰਚਾਉਣ ਲਈ ਵਧੇਰੇ ਆਸਾਨ ਬਣਾਉਣ ਦਾ ਦਬਾਅ ਸੀ, ਖਾਸ ਤੌਰ 'ਤੇ ਰੈਵੀਨਿਊ 'ਚ 30% ਦੇ ਘਾਟੇ ਨੂੰ ਵਿਖਾਉਣ ਦੇ ਨਿਯਮ 'ਚ ਤਬਦੀਲੀ ਦੀ ਮੰਗ ਕੀਤੀ ਜਾ ਰਹੀ ਸੀ।

ਇਸ ਦੇ ਵਿੱਚ ਬਦਲਾਅ ਦੇ ਆਸਰੇ ਵਧੇਰੇ ਕੰਪਨੀਆਂ ਦੀ ਪ੍ਰੋਗਰਾਮ ਦਾ ਫਾਇਦਾ ਲੈਣ ਦੀ ਪਹੁੰਚ ਵੱਧ ਸਕੇਗੀ।

ਇਹ ਪ੍ਰੋਗਰਾਮ ਪੈਂਡੇਮਿਕ ਕਾਰਨ ਨੁਕਸਾਨ ਝੱਲ ਰਹੇ ਵਪਾਰਾਂ ਨੂੰ ਮੁੜ ਤੋਂ ਪਟੜੀ 'ਤੇ ਲਿਆਉਣ ਲਈ ਲਿਬਰਲ ਸਰਕਾਰ ਦੇ ਲੋਕਾਂ ਨੂੰ ਕੀਤੇ ਵਾਅਦੇ ਦਾ ਹਿੱਸਾ ਹੈ।

ਮੌਰਨਿਊ ਦੇ ਬੀਤੇ ਹਫਤੇ ਦੀ ਵਿੱਤੀ ਅਪਡੇਟ 'ਚ ਇਸ ਪ੍ਰੋਗਰਾਮ ਨੂੰ $45 ਬਿਲੀਅਨ ਤੋਂ $82.3 ਬਿਲੀਅਨ ਕਰ ਦਿੱਤਾ ਗਿਆ ਸੀ।

ਬਿਲ ਮੌਰਨਿਊ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ 19 ਦਿਸੰਬਰ ਨੂੰ ਖਤਮ ਹੋਵੇਗਾ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link