21.02C Vancouver
ADS

Oct 2, 2025 12:34 PM - The Canadian Press

ਫੌਜੀ ਖਰੀਦਦਾਰੀ ਨੂੰ ਤੇਜ਼ ਕਰਨ ਲਈ ਲਿਬਰਲਜ਼ ਨੇ ਰੱਖਿਆ ਨਿਵੇਸ਼ ਏਜੰਸੀ ਦੀ ਕੀਤੀ ਸ਼ੁਰੂਆਤ

Share On
liberals-roll-out-defence-investment-agency-to-speed-up-military-purchasing
Secretary of State for Defence Procurement Stephen Fuhr, who will oversee the new Defence Investment Agency, says it will deliver equipment to the Canadian Armed Forces at a faster pace that will better meet its needs.(Photo- The Canadian Press)

ਕੈਨੇਡਾ ਸਰਕਾਰ ਨੇ ਵੀਰਵਾਰ ਨੂੰ ਨਵੀਂ ਡਿਫੈਂਸ ਇਨਵੈਸਟਮੈਂਟ ਏਜੰਸੀ ਲੌਂਚ ਕੀਤੀ ਹੈ,ਜਿਸ ਨੂੰ ਕੈਨੇਡੀਅਨ ਆਰਮਡ ਫੋਰਸਿਜ਼ ਦੀਆਂ ਜ਼ਰੂਰਤਾਂ ਨੂੰ ਬਿਹਤਰ ਢੰਗ ਨਾਲ ਪੂਰਾ ਕਰਨ ਲਈ ਮਿਲਟਰੀ ਸਾਜ਼ੋ-ਸਾਮਾਨ ਦੀ ਤੇਜ਼ੀ ਨਾਲ ਖਰੀਦ ਅਤੇ ਡਿਲਿਵਰੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਇਹ ਨਵੀਂ ਏਜੰਸੀ ਕੈਨੇਡਾ ਦੀ ਰੱਖਿਆ ਸਮਰੱਥਾ ਨੂੰ ਵਧਾਉਣ ਅਤੇ ਨੈਟੋ ਸਪੈਂਡਿੰਗ ਟਾਰਗੇਟ ਨੂੰ ਪੂਰਾ ਕਰਨ ਦੇ ਯਤਨ ਦਾ ਹਿੱਸਾ ਹੈ।

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਦਾ ਐਲਾਨ ਕਰਦੇ ਕਿਹਾ ਕਿ ਨਵੀਂ ਏਜੰਸੀ ਕੋਲ ਯੂ.ਕੇ.,ਆਸਟ੍ਰੇਲੀਆ ਅਤੇ ਫਰਾਂਸ ਵਰਗੇ ਨਜ਼ਦੀਕੀ ਭਾਈਵਾਲ ਨਾਲ ਵਧੇਰੇ ਨੇੜਿਓਂ ਮਿਲ ਕੇ ਕੰਮ ਕਰਨ ਦਾ ਹੁਕਮ ਹੋਵੇਗਾ,ਜਿਸ ਨਾਲ ਸਾਂਝੀ ਡਿਫੈਂਸ ਖਰੀਦ ਅਤੇ ਭਾਈਵਾਲੀ ਵਧੇਰੇ ਆਸਾਨ ਹੋ ਜਾਵੇਗੀ। ਇਸ ਸਮੇਂ ਕੈਨੇਡਾ ਆਪਣੇ ਜ਼ਿਆਦਾਤਰ ਫੌਜੀ ਸਾਜ਼ੋ-ਸਾਮਾਨ ਅਮਰੀਕਾ ਤੋਂ ਖਰੀਦਦਾ ਹੈ।

ਰਾਇਲ ਬੈਂਕ ਆਫ਼ ਕੈਨੇਡਾ ਦੇ ਸਾਬਕਾ ਕਾਰਜਕਾਰੀ ਡੱਗ ਗਜ਼ਮੈਨ ਨੂੰ ਨਵੀਂ ਏਜੰਸੀ ਦਾ ਪ੍ਰਬੰਧਨ ਕਰਨ ਲਈ ਨਿਯੁਕਤ ਕੀਤਾ ਗਿਆ ਹੈ ਅਤੇ ਇਹ ਏਜੰਸੀ ਰੱਖਿਆ ਖਰੀਦ ਲਈ ਸੈਕਟਰੀ ਔਫ ਸਟੇਟ ਸਟੀਫਨ ਫੁਹਰ ਦੇ ਅਧੀਨ ਹੋਵੇਗੀ। ਪੀ.ਐੱਮ.ਕਾਰਨੀ ਨੇ ਚੋਣਾਂ ਦੌਰਾਨ ਡਿਫੈਂਸ ਖਰੀਦ ਵਿਚ ਸੁਧਾਰ ਕਰਨ ਅਤੇ ਲੰਮੀ ਦੇਰੀ ਨੂੰ ਘਟਾਉਣ ਦਾ ਵਾਅਦਾ ਕੀਤਾ ਸੀ।

Latest news

27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link