18.28C Vancouver
ADS

Apr 14, 2026 1:49 PM - Connect Newsroom - Ramandeep Kaur with files from The Canadian Press

ਤਿੰਨੇ ਉਪ-ਚੋਣਾਂ ਜਿੱਤ ਕੇ ਕਾਰਨੀ ਸਰਕਾਰ ਨੇ ਬਹੁਮਤ ਕੀਤਾ ਹਾਸਲ

Share On
liberals-secure-majority-after-three-byelection-wins-under-prime-minister-mark-carney
Prime Minister Mark Carney speaks in Ottawa following Liberal byelection victories that secured a parliamentary majority.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਤਿੰਨ ਐਮ.ਪੀ. ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਵਿਚ ਜਿੱਤ ਦਰਜ ਕਰਕੇ ਪਾਰਲੀਮੈਂਟ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ।ਲਿਬਰਲਜ਼ ਕੋਲ ਹੁਣ ਹਾਊਸ ਔਫ ਕਾਮਨਜ਼ ਵਿਚ 174 ਸੀਟਾਂ ਹੋ ਗਈਆਂ ਹਨ, ਜੋ ਬਹੁਮਤ ਲਈ ਜ਼ਰੂਰੀ 172 ਸੀਟਾਂ ਤੋਂ ਦੋ ਵੱਧ ਹਨ।

ਕੈਨੇਡੀਅਨ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕਿਸੇ ਸੱਤਾਧਾਰੀ ਪਾਰਟੀ ਨੇ ਜ਼ਿਮਨੀ ਚੋਣਾਂ ਅਤੇ ਦਲ-ਬਦਲੀ ਰਾਹੀਂ ਚੱਲ ਰਹੀ ਸਰਕਾਰ ਵਿਚਕਾਰ ਹੀ ਘੱਟਗਿਣਤੀ ਤੋਂ ਬਹੁਮਤ ਵੱਲ ਸਫਰ ਤੈਅ ਕੀਤਾ ਹੋਵੇ। ਓਨਟਾਰੀਓ ਦੀ ਯੂਨੀਵਰਸਿਟੀ–ਰੋਸੇਡਲ ਅਤੇ ਸਕਾਰਬਰੋ ਸਾਊਥ ਵੈਸਟ ਸੀਟਾਂ ਤੋਂ ਲਿਬਰਲਸ ਦੀ ਜਿੱਤ ਆਸਾਨ ਰਹੀ, ਜਦੋਂ ਕਿ ਕਿਊਬੈਕ ਦੀ ਟੈਰੇਬੋਨ ਸੀਟ 'ਤੇ ਪਾਰਟੀ ਨੇ ਇੱਕ ਕਰੜੇ ਮੁਕਾਬਲੇ ਵਿਚ ਲਗਭਗ 700 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ।

ਸਰਕਾਰ ਲਈ ਇਹ ਬਹੁਮਤ ਅਜੇ ਵੀ ਡਗਮਗਾ ਸਕਦਾ ਹੈ, ਰਿਪੋਰਟਸ ਮੁਤਾਬਕ, ਦੋ ਮੌਜੂਦਾ ਲਿਬਰਲ ਐਮ.ਪੀ. ਸੰਭਾਵਿਤ ਤੌਰ 'ਤੇ ਸੈਸ਼ਨ ਖਤਮ ਹੋਣ ਤੋਂ ਪਹਿਲਾਂ ਅਸਤੀਫਾ ਦੇ ਸਕਦੇ ਹਨ, ਜਿਨ੍ਹਾਂ ਵਿਚੋਂ ਜੋਨਾਥਨ ਵਿਲਕਿਨਸਨ ਨੂੰ ਯੂਰਪ ਵਿਚ ਡਿਪਲੋਮੈਟਿਕ ਪੋਸਟ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਨਥਾਨੀਏਲ ਅਰਸਕਾਈਨ-ਸਮਿਥ ਓਨਟਾਰੀਓ ਲਿਬਰਲ ਦੀ ਲੀਡਰਸ਼ਿਪ ਚੋਣ ਲੜਨ ਲਈ ਵਿਚਾਰ ਕਰ ਰਹੇ ਹਨ। ਇਹ ਵੀ ਅਟਕਲਾਂ ਹਨ ਕਿ ਵਿਰੋਧੀ ਧਿਰ ਦੇ ਹੋਰ ਐਮ.ਪੀ. ਵੀ ਲਿਬਰਲ ਵਿਚ ਸ਼ਾਮਲ ਹੋਣ ਦੀ ਉਡੀਕ ਵਿਚ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link