14.09C Vancouver
ADS

Jan 15, 2025 12:58 PM - The Canadian Press

ਲਿਬਰਲ ਪਾਰਟੀ ਉਮੀਦਵਾਰਾਂ ਦੀ ਨਾਮਜ਼ਦਗੀ ਵਿਚ ਕੰਜ਼ਰਵੇਟਿਵ ਪਾਰਟੀ ਤੋਂ ਬਹੁਤ ਪਿੱਛੇ

Share On
liberals-trail-tories-in-nominations-ahead-of-expected-early-election
Multiple Liberal cabinet ministers and MPs have said they will not seek re-election over the past year (Photo: The Canadian Press)

ਕੈਨੇਡਾ ਵਿਚ ਜਲਦ ਸੰਭਾਵੀ ਚੋਣਾਂ ਤੋਂ ਪਹਿਲਾਂ ਲਿਬਰਲ ਪਾਰਟੀ ਜਿੱਥੇ ਪੀ. ਐੱਮ. ਜਸਟਿਨ ਟਰੂਡੋ ਦੀ ਜਗ੍ਹਾ ਨਵੇਂ ਲੀਡਰ ਦੀ ਚੋਣ ਨਾਲ ਜੂਝ ਰਹੀ ਹੈ, ਉਥੇ ਹੀ ਉਮੀਦਵਾਰਾਂ ਦੀ ਨਾਮਜ਼ਦਗੀ ਵਿਚ ਵੀ ਇਹ ਪੀਅਰੇ ਪੋਇਲੀਵਰ ਦੀ ਕੰਜ਼ਰਵੇਟਿਵ ਪਾਰਟੀ ਤੋਂ ਕਿਤੇ ਪਿੱਛੇ ਹੈ।

ਬੀਤੇ ਇੱਕ ਸਾਲ ਵਿਚ ਸੱਤਾਧਰੀ ਲਿਬਰਲ ਪਾਰਟੀ ਦੇ ਕਈ ਮਿਨਿਸਟਰ ਅਗਲੀਆਂ ਚੋਣਾਂ ਨਾ ਲੜਨ ਦੀ ਘੋਸ਼ਣਾ ਕਰ ਚੁੱਕੇ ਹਨ, ਅਜਿਹੇ ਮਾਹੌਲ ਵਿਚ ਲਿਬਰਲ ਪਾਰਟੀ ਦੇ ਅਗਲੇ ਲੀਡਰ ਨੂੰ ਅਹੁਦਾ ਸੰਭਾਲਦੇ ਹੀ ਇਸ ਗੱਲ ਨੂੰ ਵਧੇਰੇ ਯਕੀਨੀ ਬਣਾਉਣਾ ਪਵੇਗਾ ਕਿ ਪਾਰਟੀ ਜਲਦੀ ਚੋਣਾਂ ਲਈ ਤਿਆਰ ਹੈ। ਲਿਬਰਲ ਕੋਲ ਹੁਣ ਤੱਕ 343 ਫੈਡਰਲ ਰਾਈਡਿੰਗਜ਼ ਵਿਚੋਂ 129 ਉਮੀਦਵਾਰ ਹਨ, ਜਦੋਂ ਕਿ ਕੰਜ਼ਰਵੇਟਿਵ 221 ਉਮੀਦਵਾਰਾਂ ਦੀ ਲਿਸਟ ਨਾਲ ਸਭ ਤੋਂ ਮੋਹਰੀ ਚੱਲ ਰਹੀ ਹੈ, ਉਥੇ ਹੀ ਜਗਮੀਤ ਸਿੰਘ ਦੀ ਨਿਊ ਡੈਮੋਕਰੇਟਸ ਕੋਲ ਹੁਣ ਤੱਕ 93 ਉਮੀਦਵਾਰ ਹਨ।

ਰਾਜਨੀਤਿਕ ਮਾਹਰਾਂ ਦਾ ਕਹਿਣਾ ਹੈ ਕਿ ਲਿਬਰਲਸ ਲਈ ਨਵੇਂ ਲੀਡਰ ਦੀ ਚੋਣ ਕਰਨੀ ਮੁਸ਼ਕਲ ਨਹੀਂ ਹੋਵੇਗੀ ਪਰ ਉਸ ਲਈ ਵੱਡੀ ਚੁਣੌਤੀ ਇੱਕ ਅਜਿਹੇ ਫੇਸ ਦੀ ਹੋਵੇਗੀ ਜੋ ਜਨਤਾ ਦੇ ਦਿਲਾਂ 'ਤੇ ਛਾਪ ਛੱਡ ਸਕੇ, ਉਹ ਵੀ ਉਸ ਸਮੇਂ ਜਦੋਂ ਹੁਣ ਤੱਕ ਦੇ ਚੋਣ ਸਰਵਿਆਂ ਵਿਚ ਕੰਜ਼ਰਵੇਟਿਵ ਲਿਬਰਲਸ 'ਤੇ ਦੋਹਰੇ ਅੰਕਾਂ ਦੀ ਬੜ੍ਹਤ ਬਣਾਏ ਹੋਏ ਹਨ।

Latest news

b-c-premier-david-eby-expected-to-call-snap-election-today
Punjabi

ਬੀ.ਸੀ. ’ਚ ਅੱਜ ਹੋ ਸਕਦੈ ਚੋਣਾਂ ਦਾ ਐਲਾਨ, ਈਬੀ ਕਰਨਗੇ ਪ੍ਰੈੱਸ ਕਾਨਫਰੰਸ

ਬੀ.ਸੀ. ਦੀ ਸਿਆਸਤ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੀਮੀਅਰ ਡੇਵਿਡ ਈਬੀ ਅੱਜ ਦੁਪਹਿਰ ਵਿਕਟੋਰੀਆ ਸਥਿਤ ਸਰਕਾਰੀ ਭਵਨ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਸਕਦੇ ਹਨ। ਇਸ ਨਾਲ ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਅਟਕਲਾਂ 'ਤੇ ਪੂਰੀ ਤਰ੍ਹਾਂ ਵਿਰਾਮ ਲੱਗਣ ਦੀ ਉਮੀਦ ਹੈ।
15-year-old-arrested-in-lethbridge-sexual-assault-investigation
Punjabi

ਲੈਥਬ੍ਰਿਜ ਪੁਲਿਸ ਵੱਲੋਂ 15 ਸਾਲਾ ਲੜਕਾ ਗ੍ਰਿਫ਼ਤਾਰ, ਔਰਤਾਂ ਨਾਲ ਜਿਨਸੀ ਹਮਲੇ ਤੇ ਅਸ਼ਲੀਲ ਹਰਕਤਾਂ ਦੇ ਲੱਗੇ ਦੋਸ਼

ਲੈਥਬ੍ਰਿਜ ਪੁਲਿਸ ਨੇ 15 ਸਾਲਾ ਲੜਕੇ ਨੂੰ ਸ਼ਹਿਰ ਦੇ ਇੱਕ ਗ੍ਰੀਨ ਸਟ੍ਰਿਪ ਕੋਲ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਜਿਨਸੀ ਹਮਲੇ ਅਤੇ ਅਸ਼ਲੀਲ ਹਰਕਤਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਨੁਸਾਰ ਇਹ ਘਟਨਾ 16 ਸਤੰਬਰ ਨੂੰ ਲੇਕਵਿਊ ਡਰਾਈਵ ਦੇ 1500 ਬਲਾਕ ਕੋਲ ਕੋਲਬੈਂਕਸ ਟ੍ਰੇਲ 'ਤੇ ਵਾਪਰੀ, ਜਿੱਥੇ ਸੈਰ ਕਰ ਰਹੀ 41 ਸਾਲਾ ਔਰਤ 'ਤੇ ਜਿਨਸੀ ਹਮਲਾ ਕੀਤਾ ਗਿਆ ਸੀ।
bank-of-canada-governor-warns-trade-war-could-slow-economic-growth
Punjabi

ਅਮਰੀਕਾ ਨਾਲ ਟਰੇਡ ਵਾਰ ਦਾ ਅਸਰ, ਕੈਨੇਡਾ ਦੀ ਆਰਥਿਕ ਵਿਕਾਸ ਦਰ ਹੋ ਸਕਦੀ ਹੈ ਸੁਸਤ

ਕੈਨੇਡਾ ਦੇ ਸੈਂਟਰਲ ਬੈਂਕ ਗਵਰਨਰ ਟਿਫ ਮੈਕਲਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਟਰੇਡ ਵਾਰ ਕਾਰਨ ਕੈਨੇਡੀਅਨ ਅਰਥਵਿਵਸਥਾ ਵਿਚ ਆਇਆ ਹਾਲੀਆ ਉਛਾਲ ਅੱਗੇ ਹੌਲੀ ਹੋ ਸਕਦਾ ਹੈ। ਸੋਮਵਾਰ ਨੂੰ ਹੈਲੀਫੈਕਸ ਵਿਖੇ ਇੱਕ ਭਾਸ਼ਣ ਦੌਰਾਨ ਗਵਰਨਰ ਨੇ ਕਿਹਾ ਕਿ ਮਿਡਲ ਈਸਟ ਵਿਚ ਟਕਰਾਅ ਅਤੇ ਸਪਲਾਈ ਚੇਨ ਵਿਚ ਆ ਰਹੀਆਂ ਰੁਕਾਵਟਾਂ ਹੁਣ ਆਮ ਹੋ ਰਹੀਆਂ ਹਨ।
sri-anandpur-sahib-sarai-incident-sgpc-forms-five-member-probe-panel-giani-malkit-singh-relieved-of-duties
Punjabi

ਸ੍ਰੀ ਆਨੰਦਪੁਰ ਸਾਹਿਬ ਸਰਾਂ ਮਾਮਲਾ: 5 ਮੈਂਬਰੀ ਜਾਂਚ ਕਮੇਟੀ ਗਠਿਤ, ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਨੂੰ ਲੈ ਕੇ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ।
pm-mark-carney-misses-un-event-after-flight-delays-in-new-york
Punjabi

ਫਲਾਈਟ ’ਚ ਦੇਰੀ ਕਾਰਨ PM ਮਾਰਕ ਕਾਰਨੀ UN ਦੇ ਅਹਿਮ ਪ੍ਰੋਗਰਾਮ ਤੋਂ ਖੁੰਝੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਮਵਾਰ ਨਿਊਯਾਰਕ ਸਿਟੀ ਖੇਤਰ ਦੇ ਹਵਾਈ ਅੱਡਿਆਂ 'ਤੇ ਆਈ ਤਕਨੀਕੀ ਖ਼ਰਾਬੀ ਕਾਰਨ ਫਲਾਈਟ ਵਿਚ ਦੇਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਸੰਯੁਕਤ ਰਾਸ਼ਟਰ ਦੇ ਇੱਕ ਅਹਿਮ ਪ੍ਰੋਗਰਾਮ ਵਿਚ ਸ਼ਾਮਲ ਹੋਣ ਤੋਂ ਖੁੰਝ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link