15.14C Vancouver
ADS

Aug 9, 2020 9:37 PM -

ਲਿਬਰਲ ਸਰਕਾਰ ਨੇ ‘ਵੀ ਚੈਰਿਟੀ’ ਮਾਮਲੇ ਨਾਲ ਸੰਬੰਧਿਤ ਹਜ਼ਾਰਾਂ ਦਸਤਾਵੇਜ਼ ਕੀਤੇ ਫ਼ਾਇਨੈਂਸ ਕਮੇਟੀ ਦੇ ਹਵਾਲੇ

Share On
liberals-turn-over-thousands-of-pages-on-we-decision
A file image of Prime Minister Justin Trudeau and his wife Sofie Gregoire Trudeau with Kielburger brothers/ The Canadian Press

ਫ਼ੈਡਰਲ ਲਿਬਰਲ ਸਰਕਾਰ ਨੇ ‘ਵੀ’ ਵਿਵਾਦ ਨਾਲ ਸਬੰਧਿਤ ਹਜ਼ਾਰਾਂ ਪੰਨਿਆਂ ਦੇ ਦਸਤਾਵੇਜ਼ਾਂ ਨੂੰ ਹਾਊਸ ਔਫ਼ ਕਾਮਨਜ਼ ਦੀ ਫਾਇਨੈਂਸ ਕਮੇਟੀ ਨੂੰ ਸੌਂਪ ਦਿੱਤਾ ਹੈ, ਜਿਨ੍ਹਾਂ ਦੀ ਵਕੀਲ ਹੁਣ ਨਿੱਜੀ ਜਾਣਕਾਰੀ ਅਤੇ ਕੈਬਨਿਟ ਦੇ ਰਾਜ਼ਾਂ ਲਈ ਜਾਂਚ ਕਰ ਰਹੇ ਹਨ।

ਵਿੱਤ ਕਮੇਟੀ ਨੇ ਪਿਛਲੇ ਮਹੀਨੇ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਕਮੇਟੀ ਵੱਲੋਂ ਜਾਂਚ ਕੀਤੀ ਜਾਂ ਰਹੀ ਹੈ ਕਿ ਸਰਕਾਰ ਵੱਲੋਂ ‘ਵੀ ਚੈਰਿਟੀ’ ਨੂੰ $912 ਮਿਲੀਅਨ ਦੀ ਲਾਗਤ ਵਾਲੇ ‘ਕੈਨੇਡਾ ਸਟੂਡੈਂਟ ਸਰਵਿਸਿਜ਼ ਗ੍ਰਾਂਟ’ ਪ੍ਰੋਗਰਾਮ ਦਾ ਠੇਕਾ ਦਿੱਤੇ ਜਾਣ ਦੇ ਪਿੱਛੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਇਸ ਸੰਸਥਾ ਦੇ ਨਿੱਜੀ ਸੰਬੰਧ ਇੱਕ ਕਾਰਣ ਸਨ ਜਾਂ ਨਹੀਂ।

ਲਿਬਰਲ ਸਰਕਾਰ ਨੇ ਇਸ ਫ਼ੈਸਲੇ ਬਾਰੇ ਹਫਤੇ ਦੇ ਅੰਤ 'ਤੇ 5,000 ਤੋਂ ਵੱਧ ਪੰਨੇ ਕਮੇਟੀ ਨੂੰ ਦਿੱਤੇ, ਪਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਮੈਂਬਰਾਂ ਨੂੰ ਕਦੋਂ ਇਹਨਾਂ ਨੂੰ ਪੜ੍ਹਨ ਦੀ ਇਜਾਜ਼ਤ ਮਿਲੇਗੀ, ਕਿਉਂਕਿ ਸੰਸਦੀ ਵਕੀਲ ਸੁਰੱਖਿਅਤ ਜਾਣਕਾਰੀ ਨੂੰ ਜਾਰੀ ਹੋਣ ਤੋਂ ਰੋਕਣ ਲਈ ਪਹਿਲਾਂ ਇਹਨਾਂ ਦਸਤਾਵੇਜ਼ਾਂ ਦੀ ਪੜਚੋਲ ਕਰ ਰਹੇ ਹਨ।

ਕਮੇਟੀ ਮੈਂਬਰ ਨੂੰ ਉਮੀਦ ਹੈ ਕਿ ਇਹ ਦਸਤਾਵੇਜ਼ ਉਹਨਾਂ ਵਿਚਾਰ-ਵਟਾਂਦਰਿਆਂ 'ਤੇ ਚਾਨਣਾ ਪਾਉਣਗੇ ਜਿੰਨ੍ਹਾਂ ਦੇ ਸਿੱਟੇ ਵਜੋਂ, ਜੁਲਾਈ ਦੇ ਸ਼ੁਰੂ ਵਿੱਚ ਇਕਰਾਰਨਾਮਾ ਰੱਦ ਕੀਤੇ ਜਾਣ ਤੋਂ ਪਹਿਲਾਂ, ‘ਵੀ’ ਸੰਸਥਾ ਨੂੰ ਇਸ ਪ੍ਰੋਗਰਾਮ ਦਾ ਠੇਕਾ ਦਿੱਤਾ ਗਿਆ।

ਇਮਪਲੋਯਮੇਂਟ ਮਿਨਿਸਟਰ, ਕਾਰਲਾ ਕੁਆਲਟਰੋ ਅਤੇ ਸਮਾਲ ਬਿਜ਼ਨਸਿਜ਼ ਮਿਨਿਸਟਰ, ਮੈਰੀ ਇੰਗ ਦੇ ਬੁੱਧਵਾਰ ਨੂੰ ਇਸ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ, ‘ਵੀ ਚੈਰਿਟੀ’ ਨੂੰ ਇਹ ਠੇਕਾ ਦੇਣ ਦੇ ਫ਼ੈਸਲੇ ਤੋਂ ਆਪਣੇ ਆਪ ਨੂੰ ਦੂਰ ਨਾ ਰੱਖਣ ਲਈ ਮੁਆਫ਼ੀ ਮੰਗ ਚੁੱਕੇ ਹਨ, ਪਰ ਉਹਨਾਂ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਹਨਾਂ ਵੱਲੋਂ ਜਾਣ ਬੁੱਝ ਕੇ, ਕਿਸੇ ਨਿੱਜੀ ਫ਼ਾਇਦੇ ਲਈ ਇਹ ਫੈਸਲਾ ਲਿਆ ਗਿਆ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link