16.78C Vancouver
ADS

Sep 16, 2025 7:22 PM - Connect Newsroom - with files from The Canadian Press

ਲਿਬਰਲਜ਼ 4 ਨਵੰਬਰ ਨੂੰ ਕਰਨਗੇ ਫੈਡਰਲ ਬਜਟ ਪੇਸ਼

Share On
liberals-will-table-the-federal-budget-on-nov-4-champagne-says-by-craig-lord
The update on budget announcement was shared by Finance Minister Francois-Philippe Champagne. (Photo - Francois-Philippe Champagne/X)

ਪੀ.ਐਮ. ਮਾਰਕ ਕਾਰਨੀ ਦੀ ਸਰਕਾਰ ਵਲੋਂ ਕੈਨੇਡਾ ਦਾ ਆਪਣਾ ਪਹਿਲਾ ਬਜਟ ਪੇਸ਼ ਕਰਨ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਅੱਜ ਕਿਹਾ ਕਿ ਉਹ 4 ਨਵੰਬਰ ਨੂੰ ਫੈਡਰਲ ਬਜਟ ਪੇਸ਼ ਕਰਨਗੇ। ਮੰਗਲਵਾਰ ਨੂੰ ਹਾਊਸ ਔਫ ਕੌਮਨਜ਼ ਵਿਚ ਪ੍ਰਸ਼ਨ ਕਾਲ ਦੌਰਾਨ ਉਨ੍ਹਾਂ ਇਸ ਦੀ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਪਹਿਲਾਂ ਹੀ ਕਿਹਾ ਹੈ ਕਿ ਉਨ੍ਹਾਂ ਦਾ ਇਹ ਬਜਟ ਖ਼ਰਚ ਵਿਚ ਕਟੌਤੀ ਅਤੇ ਇਨਵੈਸਟਮੈਂਟ ਦੋਵਾਂ ਉਤੇ ਫੋਕਸ ਹੋਵੇਗਾ।

ਫੈਡਰਲ ਬਜਟ ਆਮ ਤੌਰ 'ਤੇ ਅਪ੍ਰੈਲ ਵਿਚ ਆਉਂਦਾ ਹੈ ਪਰ ਲਿਬਰਲਸ ਨੇ ਇਸ ਵਾਰ ਇਸ ਨੂੰ ਫਾਲ ਤੱਕ ਟਾਲ ਦਿੱਤਾ।

ਲਿਬਰਲਸ ਕਈ ਹਫ਼ਤਿਆਂ ਤੋਂ ਇਹ ਵੀ ਸੰਕੇਤ ਦੇ ਰਹੇ ਸਨ ਕਿ ਬਜਟ ਅਕਤੂਬਰ ਵਿਚ ਪੇਸ਼ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਅੱਜ ਦੇ ਐਲਾਨ ਸੰਬੰਧੀ ਸੋਸ਼ਲ ਮੀਡੀਆ ਪਲੈਟਫਾਰਮ 'X' 'ਤੇ ਵੀ ਇੱਕ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ:

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link