9.96C Vancouver
ADS

Nov 28, 2023 4:51 PM - The Canadian Press

ਸਟੈਟਿਸਟਿਕਸ ਕੈਨੇਡਾ : ਕੈਨੇਡੀਅਨਜ਼ ਦੀ ਲਾਈਫ਼ ਐਕਸਪੇਟੈਂਸੀ 'ਚ ਲਗਾਤਾਰ ਤੀਜੇ ਸਾਲ ਗਿਰਾਵਟ

Share On
life-expectancy-for-canadians-fell-in-2022-for-third-year-in-a-row-says-statcan
The report on deaths shows New Brunswick saw the biggest decline in life expectancy in 2022, dropping to 79.8 years from 80.9 in 2021. (Photo: The Canadian Press)

ਕੈਨੇਡੀਅਨ ਦੀ ਲਾਈਫ਼ ਐਕਸਪੇਟੈਂਸੀ ਵਿੱਚ 2022 ਵਿੱਚ ਲਗਾਤਾਰ ਤੀਜੇ ਸਾਲ ਗਿਰਾਵਟ ਦਰਜ ਕੀਤੀ ਗਈ ਅਤੇ ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਮੁਤਾਬਕ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਸਾਲ ਕੋਵਿਡ ਨਾਲ ਸਭ ਤੋਂ ਜ਼ਿਆਦਾ ਲੋਕਾਂ ਦੀਆਂ ਮੌਤਾਂ ਹੋਈਆਂ।

ਇਸ ਦੌਰਾਨ ਕੈਨੇਡੀਅਨਜ਼ ਦੀ ਲਾਈਫ਼ ਐਕਸਪੇਟੈਂਸੀ ਘੱਟ ਕੇ 81.3 ਸਾਲ ਹੋ ਗਈ, ਜੋ 2019 ਵਿੱਚ ਦਰਜ 82.3 ਸਾਲਾਂ ਨਾਲੋਂ ਪੂਰਾ ਇੱਕ ਸਾਲ ਘੱਟ ਹੈ।ਲਾਈਫ਼ ਐਕਸਪੇਟੈਂਸੀ ਉਦੋਂ ਘੱਟ ਮੰਨੀ ਜਾਂਦੀ ਹੈ ਜਦੋਂ ਜ਼ਿਆਦਾ ਮੌਤਾਂ ਹੁੰਦੀਆਂ ਹਨ। ਰਿਪੋਰਟ ਮੁਤਾਬਕ, ਪਿਛਲੇ ਸਾਲ ਕੈਨੇਡੀਅਨਜ਼ ਵਿੱਚ ਮੌਤ ਦਾ ਤੀਜਾ ਪ੍ਰਮੁੱਖ ਕਾਰਨ ਕੋਵਿਡ ਸੀ, ਜਿਸ ਨੇ 2020 ਵਿੱਚ ਇਸ ਬਿਮਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਪਹਿਲੀ ਵਾਰ ਦੁਰਘਟਨਾਵਾਂ ਅਤੇ ਅਚਾਨਕ ਲੱਗੀਆਂ ਸੱਟਾਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਪਛਾੜ ਦਿੱਤਾ।

ਉੱਥੇ ਹੀ ਕੈਂਸਰ ਅਤੇ ਦਿਲ ਦੀ ਬਿਮਾਰੀ ਮੌਤ ਦਰ ਦੇ ਪਹਿਲੇ ਅਤੇ ਦੂਜੇ ਸਭ ਤੋਂ ਆਮ ਕਾਰਨ ਸਨ ਅਤੇ 2022 ਵਿੱਚ ਹੋਈਆਂ ਕੁੱਲ ਮੌਤਾਂ ਵਿੱਚ ਇਨ੍ਹਾਂ ਦਾ ਅੰਕੜਾ 41.8 ਫੀਸਦੀ ਸੀ। ਰਿਪੋਰਟ ਮੁਤਾਬਕ ਪਿਛਲੇ ਸਾਲ ਨਿਊ ਬਰੰਜ਼ਵਿਕ ਵਿੱਚ ਲਾਈਫ਼ ਐਕਸਪੇਟੈਂਸੀ ਵਿੱਚ ਸਭ ਤੋਂ ਵੱਧ ਗਿਰਾਵਟ ਦੇਖੀ ਗਈ।

ਸਟੈਟਿਸਟਿਕਸ ਕੈਨੇਡਾ ਨੇ ਕਿਹਾ ਕਿ ਪਿਛਲੇ ਸਾਲ ਕੋਵਿਡ-19 ਕਾਰਨ 19,700 ਤੋਂ ਵੱਧ ਕੈਨੇਡੀਅਨਜ਼ ਦੀ ਮੌਤ ਹੋਈ ਸੀ। ਜਿਨ੍ਹਾਂ ਵਿੱਚ 91.4 ਫੀਸਦੀ ਲੋਕ 65 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਨ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link