12.98C Vancouver
ADS

Nov 5, 2024 6:37 PM - The Canadian Press

ਬੀ. ਸੀ. ਹਾਈਡਰੋ ਦੇ ਗਾਹਕਾਂ ਦੇ ਘਰਾਂ ਦੀ ਬਿਜਲੀ ਮੁੜ ਹੋਈ ਚਾਲੂ

Share On
lights-back-on-for-almost-all-bc-hydro-customers-who-lost-power-in-strong-winds
BC Hydro says crews have been working around the clock to replace dozens of spans of power lines as well as power poles knocked down by toppled trees.(Photo: The Canadian Press)

ਸਰੀ ਅਤੇ ਵ੍ਹਾਈਟ ਰੌਕ ਦੇ ਕੁਝ ਇਲਾਕਿਆਂ ਵਿਚ ਅੱਜ ਸਵੇਰੇ ਵੀ ਬਿਜਲੀ ਬੰਦ ਰਹੀ। ਦੱਖਣੀ ਬੀ.ਸੀ. ਵਿਚ ਐਤਵਾਰ ਦੀ ਰਾਤ ਅਤੇ ਸੋਮਵਾਰ ਨੂੰ ਤੇਜ਼ ਹਵਾਵਾਂ ਤੋਂ ਬਾਅਦ ਲਗਭਗ 290,000 ਘਰਾਂ ਦੀ ਬਿਜਲੀ ਠੱਪ ਹੋ ਗਈ ਸੀ ਪਰ ਬੀ. ਸੀ. ਹਾਈਡਰੋ ਨੇ ਮੰਗਲਵਾਰ ਕਿਹਾ ਕਿ ਪ੍ਰਭਾਵਿਤ ਲੋਕਾਂ ਵਿਚੋਂ 95 ਫੀਸਦੀ ਦੀ ਬਿਜਲੀ ਸਪਲਾਈ ਬਹਾਲ ਹੋ ਗਈ ਹੈ। ਸਵੇਰੇ 6 ਵਜੇ ਤੱਕ ਸਿਰਫ 16,000 ਲੋਕ ਬਿਜਲੀ ਤੋਂ ਬਿਨਾਂ ਸਨ।

ਇਨ੍ਹਾਂ ਵਿਚੋਂ ਲਗਭਗ 11,000 ਲੋਅਰ ਮੇਨਲੈਂਡ ਵਿਚ ਸਨ ਅਤੇ ਬਾਕੀ 5,000 ਜਾਂ ਇਸ ਤੋਂ ਵੱਧ ਵੈਨਕੂਵਰ ਆਈਲੈਂਡ ਵਿਚ ਸਨ। ਬੀ.ਸੀ. ਹਾਈਡਰੋ ਨੇ ਉਮੀਦ ਜਤਾਈ ਕਿ ਬਾਕੀ ਰਹਿੰਦੇ ਜ਼ਿਆਦਾਤਰ ਗਾਹਕਾਂ ਦੀ ਬਿਜਲੀ ਅੱਜ ਬਹਾਲ ਕਰ ਦਿੱਤੀ ਜਾਵੇਗੀ।

ਡਿਪਾਰਟਮੈਂਟ ਨੇ ਦੱਸਿਆ ਕਿ ਉਨ੍ਹਾਂ ਦੇ ਕਰਮਚਾਰੀਆਂ ਨੂੰ ਤੂਫਾਨ ਵਿਚ ਨੁਕਸਾਨੀਆਂ ਗਈਆਂ ਦਰਜਨਾਂ ਬਿਜਲੀ ਦੀਆਂ ਲਾਈਨਾਂ, ਖੰਭਿਆਂ ਅਤੇ ਹੋਰ ਬਿਜਲੀ ਉਪਕਰਣਾਂ ਨੂੰ ਬਦਲਣਾ ਪਿਆ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link