12.2C Vancouver
ADS

Mar 29, 2021 5:28 PM -

ਤੇਜ਼ ਹਨੇਰੀਆਂ ਕਾਰਨ ਬੱਤੀ ਗੁੱਲ ਹੋਣ ਤੋਂ ਬਾਅਦ, ਮੈਟਰੋ ਵੈਨਕੂਵਰ ਦੇ 97% ਘਰਾਂ ਤੇ ਪ੍ਰਾਪਰਟੀਆਂ ਤੱਕ ਫਿਰ ਤੋਂ ਬਿਜਲੀ ਪਹੁੰਚੀ

Share On
lights-returning-after-windstorm-knocks-out-power-to-thousands-across-southern-b-c
Thousands of residents on British Columbia's south coast and southern Interior spent the night without power after a fierce windstorm blew through the region Sunday. (Photo - BC Hydro/Twitter)

ਬੀ.ਸੀ. ਦੇ ਸਾਊਥ ਕੋਸਟ ਅਤੇ ਦੱਖਣੀ ਇੰਟੀਰੀਅਰ ਵਿੱਚ ਹਜ਼ਾਰਾਂ ਲੋਕਾਂ ਨੇ ਐਤਵਾਰ ਨੂੰ ਬੱਤੀ ਗੁਲ ਹੋਣ ਦੀ ਸਮੱਸਿਆ ਦਾ ਸਾਹਮਣਾ ਕੀਤਾ।

ਤੇਜ਼ ਹਨੇਰੀਆਂ ਦੇ ਦਸਤਕ ਦੇਣ ਤੋਂ ਬਾਅਦ ਬੀਤੀ ਰਾਤ ਵੀ ਕਈ ਘਰਾਂ ਅਤੇ ਪ੍ਰਾਪਰਟੀਆਂ ਦੀ ਬਿਜਲੀ ਗੁਲ ਰਹੀ।

ਬੀ.ਸੀ. ਹਾਈਡ੍ਰੋ ਦਾ ਕਹਿਣਾ ਹੈ ਕਿ ਅਨੁਮਾਨ ਅਨੁਸਾਰ ਮੈਟਰੋ ਵੈਨਕੂਵਰ, ਵੈਨਕੂਵਰ ਆਈਲੈਂਡ ਅਤੇ ਸਨਸ਼ਾਈਨ ਕੋਸਟ ਦੇ 180,000 ਕਸਟਮਰਸ ਦੀ ਬਿਜਲੀ ਗੁਲ ਰਹੀ ਸੀ।

ਲਗਾਤਾਰ ਮਰੱਮਤ ਦੇ ਕੰਮ ਜਾਰੀ ਰੱਖਣ ਤੋਂ ਬਾਅਦ ਕਰੀਬ 6,000 ਘਰ ਅਤੇ ਪ੍ਰਾਪਰਟੀਆਂ ਅਜਿਹੇ ਰਹਿ ਗਏ ਸਨ ਜਿੱਥੇ ਬਿਜਲੀ ਪਹੁੰਚਣਾ ਬਾਕੀ ਸੀ।

ਐਨਵਾਇਰਨਮੈਂਟ ਕੈਨੇਡਾ ਅਨੁਸਾਰ ਵੈਨਕੂਵਰ ਅਤੇ ਆਲੇ ਦੁਆਲੇ ਦੇ ਇਲਾਕਿਆਂ 'ਚ 90km ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਹਨੇਰੀਆਂ ਝੁੱਲੀਆਂ ਸਨ।

ਕਈ ਜਗ੍ਹਾ ਦਰਖ਼ਤ ਡਿੱਗਣ, ਵਾਹਨਾਂ ਦਾ ਨੁਕਸਾਨ ਹੋਣ ਅਤੇ ਪਾਵਰ ਲਾਈਨਸ ਟੁੱਟਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਬੀ.ਸੀ. ਫੈਰੀਸ ਦੀਆਂ ਸੇਵਾਵਾਂ ਵੀ ਐਤਵਾਰ ਨੂੰ ਪ੍ਰਭਾਵਿਤ ਹੋਈਆਂ ਸਨ ਪਰ ਦੱਸਿਆ ਗਿਆ ਕਿ ਸੋਮਵਾਰ ਨੂੰ ਸੇਵਾਵਾਂ ਮੁੜ ਤੋਂ ਸ਼ੁਰੂ ਹੋ ਗਈਆਂ ਸਨ।

ਬੀ.ਸੀ. ਹਾਈਡ੍ਰੋ ਦਾ ਟਵੀਟ:

Crews have restored power to more than 97% of customers impacted by the #BCStorm that hit the #LowerMainland, #SunshineCoast and #VancouverIsland on Sunday. Latest operational update: http://ow.ly/befk50EbaOg

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link