19.45C Vancouver
ADS

May 20, 2020 8:32 PM -

ਕਿਊਬੈਕ 'ਚ ਸ਼ੁੱਕਰਵਾਰ ਤੋਂ ਸੀਮਤ ਇਕੱਠ ਕਰਨ ਦੀ ਇਜਾਜ਼ਤ ਸੰਬੰਧੀ ਡਿਪਟੀ ਪ੍ਰੀਮਿਅਰ ਦਾ ਐਲਾਨ

Share On
limited-outdoor-gatherings-will-be-permitted-in-quebec-from-friday
A man gets tested at a COVID-19 testing clinic Thursday May 14, 2020 in Montreal.THE CANADIAN PRESS/Ryan Remiorz

ਕਿਊਬੈਕ 'ਚ ਐਲਾਨ ਕੀਤਾ ਗਿਆ ਹੈ ਕਿ ਸੂਬੇ 'ਚ ਆਊਟਡੋਰ ਇਕੱਠ (outdoor gatherings) ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਸ਼ੁੱਕਰਵਾਰ ਤੋਂ ਕਿਊਬੈਕ 'ਚ ਆਊਟਡੋਰ ਇਕੱਠ ਹੋ ਸਕਣਗੇ।

ਸੂਬੇ 'ਚ ਕੋਵਿਡ-19 ਦੇ ਮਾਮਲਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ, ਜਿਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਡਿਪਟੀ ਪ੍ਰੀਮਿਅਰ ਅਤੇ ਪਬਲਿਕ ਸਿਕਿਉਰਿਟੀ ਮੰਤਰੀ, ਜੈਨੇਵੀਏਵ ਗਿਬੌਲਟ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਹਾਲਾਂਕਿ ਬਾਹਰ ਦੇ ਇਕੱਠ ਦੌਰਾਨ ਗਿਣਤੀ ਸਿਰਫ 10 ਤੱਕ ਸੀਮਤ ਰੱਖੀ ਗਈ ਹੈ।

ਉਨ੍ਹਾਂ ਦੱਸਿਆ ਕਿ ਸੂਬੇ 'ਚ ਡੈਂਟਿਸਟ ਦਫ਼ਤਰ ਵੀ ਖੁੱਲ੍ਹਣ ਜਾ ਰਹੇ ਹਨ।

ਇਸ ਤੋਂ ਅਲਾਵਾ ਮੌਂਟਰੀਅਲ ਅਤੇ ਜੋਲੀਐਟ ਦੇ ਇਲਾਕੇ ਤੋਂ ਬਾਹਰ ਹੇਅਰ ਸਲੂਨ (hair salon) ਵੀ ਪਹਿਲੀ ਜੂਨ ਤੋਂ ਖੋਲ੍ਹੇ ਜਾ ਸਕਦੇ ਹਨ।

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 44,775 ਤੱਕ ਪਹੁੰਚ ਗਈ ਹੈ।

ਸੂਬੇ 'ਚ 71 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 3,718 ਹੋ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ 578 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link