18C Vancouver
ADS

Sep 20, 2024 7:09 PM - Connect Newsroom

'ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸੀਮਤ ਕਰਨ ਨਾਲ ਲਾਭ ਤੋਂ ਵੱਧ ਹੋ ਸਕਦਾ ਹੈ ਨੁਕਸਾਨ': ਮਾਹਰ

Share On
limiting-international-students-could-do-more-harm-than-good-experts
Apart from this, due to lack of international students, universities and colleges will face a huge budget deficit.

ਕੈਨੇਡਾ ਭਰ ਵਿਚ ਯੂਨੀਵਰਸਿਟੀਆਂ ਦੀ ਨੁਮਾਇੰਦੀ ਕਰਨ ਵਾਲੇ ਸੰਗਠਨ ਯੂਨੀਵਰਸਿਟੀ ਕੈਨੇਡਾ ਨੇ ਸਰਕਾਰ ਵਲੋਂ ਇੰਟਰਨੈਸ਼ਨਲ ਸਟੂਡੈਂਟਸ ’ਤੇ ਲਗਾਈ ਗਈ ਨਵੀਂ ਲਿਮਟ ਨੂੰ ਚਿੰਤਾਜਨਕ ਕਰਾਰ ਦਿੱਤਾ ਹੈ।

ਸੰਗਠਨ ਦੇ ਮੁਖੀ ਗੈਬਰੀਅਲ ਮਿਲਰ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿਚ ਸਾਡੀ ਅੰਤਰਰਾਸ਼ਟਰੀ ਸਾਖ ਪਹਿਲਾਂ ਹੀ ਬਹੁਤ ਖਰਾਬ ਹੋ ਗਈ ਹੈ ਅਤੇ ਹੁਣ ਨਵੀਆਂ ਪਾਬੰਦੀਆਂ ਨਾਲ ਸਟੱਡੀ ਤੇ ਰਹਿਣ ਦੇ ਲਿਹਾਜ ਨਾਲ ਕੈਨੇਡਾ ਦੀ ਅੰਤਰਰਾਸ਼ਟਰੀ ਸਾਖ ਨੂੰ ਹੋਰ ਨੁਕਸਾਨ ਪਹੁੰਚੇਗਾ।

ਇਸ ਤੋਂ ਇਲਾਵਾ ਇੰਟਰਨੈਸ਼ਨਲ ਸਟੂਡੈਂਟਸ ਦੀ ਕਮੀ ਦੇ ਚੱਲਦੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਭਾਰੀ ਬਜਟ ਘਾਟੇ ਦਾ ਸਾਹਮਣਾ ਕਰਨਾ ਪਵੇਗਾ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਨੇ ਇੱਕ ਇੰਟਰਵਿਊ ਵਿਚ ਮੰਨਿਆ ਕਿ ਸੂਬਿਆਂ ਨੇ ਪਿਛਲੇ ਕਈ ਸਾਲਾਂ ਤੋਂ ਓਨੀ ਵਿੱਤੀ ਸਹਾਇਤਾ ਨਹੀਂ ਕੀਤੀ ਜਿੰਨੀ ਚਾਹੀਦੀ ਸੀ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਨੂੰ ਹੁਣ ਇਸ ਮੁੱਦੇ ’ਤੇ ਸਕੂਲਾਂ ਨਾਲ ਮਿਲ ਕੇ ਕਦਮ ਚੁੱਕਣ ਦੀ ਜ਼ਰੂਰਤ ਹੈ।

ਗੌਰਤਲਬ ਹੈ ਕਿ ਟਰੂਡੋ ਸਰਕਾਰ ਨੇ 2025 ਲਈ ਸਟੱਡੀ ਪਰਮਿਟ ਵਿਚ 10 ਫੀਸਦੀ ਦੀ ਵਧੇਰੇ ਕਟੌਤੀ ਕੀਤੀ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਸਟੱਡੀ ਪਰਮਿਟ ’ਤੇ ਕੈਪ ਹੁਣ ਮਾਸਟਰ ਅਤੇ ਪੀ.ਐੱਚ.ਡੀ. ਵਿਦਿਆਰਥੀਆਂ ’ਤੇ ਵੀ ਲਾਗੂ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਇਸ ਤੋਂ ਬਾਹਰ ਰੱਖਿਆ ਗਿਆ ਸੀ।

Latest news

pro-separatist-billboard-sparks-alberta-independence-rally-in-taber
Punjabi

ਟੇਬਰ 'ਚ ਐਲਬਰਟਾ ਦੀ ਆਜ਼ਾਦੀ ਦੇ ਸਮਰਥਨ ਵਿੱਚ ਰੈਲੀ, ਵਿਵਾਦਿਤ ਬਿਲਬੋਰਡ ਬਣਿਆ ਕੇਂਦਰ

ਐਲਬਰਟਾ ਦੇ ਕਸਬੇ ਟੇਬਰ ਵਿੱਚ ਲੱਗਾ ਸੂਬੇ ਨੂੰ ਵੱਖਰਾ ਦੇਸ਼ ਬਣਾਉਣ ਪੱਖੀ ਬਿਲਬੋਰਡ ਐਤਵਾਰ ਨੂੰ ਹੋਈ ਇੱਕ ਰੈਲੀ ਦਾ ਮੁੱਖ ਕੇਂਦਰ ਬਣ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਐਲਬਰਟਾ ਨੂੰ ਕੈਨੇਡਾ ਤੋਂ ਆਜ਼ਾਦ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ।ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਬਾਵਜੂਦ ਲਗਭਗ 150 ਲੋਕਾਂ ਨੇ ਸਮਿੱਟੀ ਰੈਸਟੋਰੈਂਟ ਦੀ ਪਾਰਕਿੰਗ ਵਿੱਚ ਇਕੱਠੇ ਹੋਏ।
24-year-old-woman-killed-in-crash-near-banff-national-park
Punjabi

ਬੈਨਫ ਨੈਸ਼ਨਲ ਪਾਰਕ ਨੇੜੇ ਸੜਕ ਹਾਦਸੇ ਵਿੱਚ 24 ਸਾਲਾ ਮਹਿਲਾ ਦੀ ਹੋਈ ਮੌਤ

ਬੈਨਫ ਦੇ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸਿੰਗਲ ਵ੍ਹੀਕਲ ਹਾਦਸੇ ਵਿੱਚ ਕੈਨਮੋਰ ਦੀ 24 ਸਾਲਾ ਲੜਕੀ ਦੀ ਮੌਤ ਹੋ ਗਈ। ਆਰ.ਸੀ.ਐਮ.ਪੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਵੇਰੇ 5:30 ਵਜੇ ਦੇ ਕਰੀਬ ਹਾਈਵੇਅ 1 'ਤੇ, ਬੈਨਫ਼ ਨੈਸ਼ਨਲ ਪਾਰਕ ਦੇ ਗੇਟ ਤੋਂ ਲਗਭਗ ਦੋ ਕਿਲੋਮੀਟਰ ਵੈਸਟ ਵੱਲ ਵਾਪਰਿਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚੇ।
canada-makes-history-becomes-first-team-to-reach-fifa-world-cup-2026-round-of-16
Punjabi

ਕੈਨੇਡਾ ਨੇ ਰਚਿਆ ਇਤਿਹਾਸ, ਫੀਫਾ ਵਰਲਡ ਕੱਪ 2026 ਦੇ ਪ੍ਰੀ-ਕੁਆਰਟਰ ਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਕੈਨੇਡਾ ਦੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ 2026 ਦੇ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਸੋਮਵਾਰ ਨੂੰ ਆਪਣੇ ਆਖਰੀ ਸਕੂਲ ਮੈਚ ਵਿਚ ਕੈਨੇਡਾ ਨੇ ਦੱਖਣੀ ਅਫਰੀਕਾ ਦੀ ਮਜ਼ਬੂਤ ਟੀਮ ਨੂੰ ਇਕ ਗੋਲ ਨਾਲ ਹਰਾ ਦਿੱਤਾ। ਇਹ ਪਹਿਲਾ ਮੌਕਾ ਹੈ ਜਦੋਂ ਕੈਨੇਡਾ ਨੇ ਇਸ ਟੂਰਨਾਮੈਂਟ ਦਾ ਨਾਕਆਊਟ ਮੈਚ ਜਿੱਤਿਆ ਹੈ।
chinese-ev-maker-lotus-to-begin-deliveries-in-canada-next-month-ambassador-says
Punjabi

ਚੀਨੀ ਇਲੈਕਟ੍ਰਿਕ ਵਾਹਨ ਅਗਲੇ ਮਹੀਨੇ ਪਹੁੰਚਣਗੇ ਕੈਨੇਡਾ ਲੋਟਸ ਬ੍ਰਾਂਡ ਮਾਂਟਰੀਅਲ ਤੋਂ ਕਰੇਗਾ ਸ਼ੁਰੂਆਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਚੀਨੀ ਰਾਸ਼ਟਰਪਤੀ Xi Jinping ਵਿਚਕਾਰ ਹੋਏ ਸਮਝੌਤੇ ਤਹਿਤ ਬੀਜਿੰਗ ਦੇ ਗੀਲੀ ਹੋਲਡਿੰਗ ਗਰੁੱਪ ਦੀ ਲੋਟਸ ਬ੍ਰਾਂਡ ਦੀਆਂ ਇਲੈਕਟ੍ਰਿਕ ਕਾਰਾਂ ਅਗਲੇ ਮਹੀਨੇ ਕੈਨੇਡਾ ਪਹੁੰਚ ਰਹੀਆਂ ਹਨ। ਕੈਨੇਡਾ ਵਿਚ ਚੀਨ ਦੇ ਰਾਜਦੂਤ ਵਾਂਗ ਡੀ ਨੇ ਇੱਕ ਇੰਟਰਵਿਊ ਦੌਰਾਨ ਇਸ ਦੀ ਪੁਸ਼ਟੀ ਕੀਤੀ ਹੈ।
one-arrested-after-targeted-shooting-in-surreys-newton-neighbourhood
Punjabi

ਸਰੀ ਦੇ ਨਿਊਟਨ ਇਲਾਕੇ ਵਿੱਚ ਟਾਰਗੇਟਿਡ ਗੋਲੀਬਾਰੀ, ਇੱਕ ਵਿਅਕਤੀ ਗ੍ਰਿਫ਼ਤਾਰ

ਸਰੀ ਦੇ ਨਿਊਟਨ ਇਲਾਕੇ ਵਿਚ ਐਤਵਾਰ ਰਾਤ ਇੱਕ ਘਰ ਦੇ ਬਾਹਰ ਗੱਡੀ ਵਿਚ ਸਵਾਰ ਵਿਅਕਤੀ 'ਤੇ ਗੋਲੀਆਂ ਚਲਾਈਆਂ ਗਈਆਂ। ਸ਼ੂਟਿੰਗ ਦੀ ਇਹ ਵਾਰਦਾਤ ਕੱਲ ਦੇਰ ਰਾਤ 12.30 ਵਜੇ ਦੇ ਆਸਪਾਸ 75 ਐਵੇਨਿਊ ਦੇ 14500-ਬਲਾਕ ਵਿਚ ਵਾਪਰੀ। ਇਸ ਦੌਰਾਨ ਇਲਾਕੇ ਵਿਚ ਗਸ਼ਤ ਕਰ ਰਹੀ ਸਰੀ ਪੁਲਿਸ ਸਰਵਿਸ ਦੀ Project Assurance ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਗੱਡੀ ਨੂੰ ਰੋਕਿਆ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਹਿਰਾਸਤ ਵਿਚ ਰੱਖਿਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link