12.76C Vancouver
ADS

May 11, 2021 8:22 PM -

ਸਰੀ 'ਚ ਇੱਕ ਆਦਮੀ ਤੇ ਔਰਤ ਦੀ ਗ੍ਰਿਫਤਾਰੀ, ਇੱਕ ਬੰਦੂਕ ਅਤੇ ਡਰੱਗਸ ਵੀ ਹੋਏ ਬਰਾਮਦ

Share On
loaded-firearm-and-drugs-seized-from-man-and-woman-during-arrest
A quick response by Surrey RCMP Frontline officers, the Surrey Gang Enforcement Team (SGET), and Air 1 led to the arrest of a man and woman and the preservation of evidence, including a loaded gun.(Photo - Surrey RCMP/Twitter)

ਇੱਕ ਬਿਆਨ ਜਾਰੀ ਕਰ ਦੱਸਿਆ ਗਿਆ ਹੈ ਕਿ ਸਰੀ ਆਰ.ਸੀ.ਐਮ.ਪੀ. ਫਰੰਟਲਾਈਨ ਅੱਫਿਸਰਸ, ਸਰੀ ਗੈਂਗ ਐਨਫੋਰਸਮੈਂਟ ਟੀਮ ਅਤੇ ਏਅਰ 1 ਦੀ ਤੁਰੰਤ ਕਾਰਵਾਈ ਦੇ ਚਲਦਿਆਂ ਇੱਕ ਆਦਮੀ ਅਤੇ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹਨਾਂ ਤੋਂ ਹਥਿਆਰ ਵੀ ਬਰਾਮਦ ਹੋਇਆ।

ਮਾਮਲਾ 6 ਮਈ ਦਾ ਦੱਸਿਆ ਗਿਆ ਹੈ ਅਤੇ ਦੇਰ ਸ਼ਾਮ ਕਰੀਬ 7.20 ਮਿੰਟ 'ਤੇ ਇੱਕ ਟਰੈਫਿਕ ਸਟੌਪ ਦੀ ਕੋਸ਼ਿਸ਼ ਕੀਤੀ ਗਈ ਸੀ।

ਵਾਹਨ ਨੂੰ ਰੋਕਿਆ ਨਹੀਂ ਗਿਆ ਬਲਕਿ ਮੌਕੇ ਤੋਂ ਤੇਜ ਰਫ਼ਤਾਰ 'ਤੇ ਭਜਾ ਲਿਆ ਗਿਆ।

ਇੱਕ ਏਅਰ 1 ਹੈਲੀਕਾਪਟਰ ਇਲਾਕੇ 'ਚ ਮੌਜੂਦ ਸੀ ਅਤੇ ਉਨ੍ਹਾਂ ਦੀ ਮਦਦ ਨਾਲ ਇਸ ਵਾਹਨ ਦਾ ਪਤਾ ਲਗਾ ਲਿਆ ਗਿਆ।

ਇਸ ਵਾਹਨ ਨੂੰ 120 ਸਟ੍ਰੀਟ ਦੇ 8200 ਬਲੌਕ ਕੋ ਭਾਲਿਆ ਗਿਆ।

ਇਸੇ ਮਾਮਲੇ 'ਚ ਇੱਕ ਆਦਮੀ ਅਤੇ ਔਰਤ ਦੀ ਗ੍ਰਿਫਤਾਰੀ ਹੋਈ ਅਤੇ ਉਨ੍ਹਾਂ ਤੋਂ ਹਥਿਆਰ ਵੀ ਬਰਾਮਦ ਹੋਇਆ।

ਇਸ ਤੋਂ ਇਲਾਵਾ ਦੋਵਾਂ ਕੋਲੋਂ ਡਰੱਗਸ ਵੀ ਬਰਾਮਦ ਹੋਏ ਅਤੇ ਇਹ ਕਥਿਤ ਤੌਰ 'ਤੇ ਇਸ ਤਰੀਕੇ ਨਾਲ ਪੈਕੇਜ ਕੀਤੇ ਹੋਏ ਸਨ ਜੋ ਕਿ ਡਰੱਗ ਤਸਕਰੀ ਨਾਲ ਸੰਬੰਧਤ ਮੰਨੇ ਜਾ ਰਹੇ ਹਨ।

ਦੋਵਾਂ ਨੂੰ ਕੁਝ ਸ਼ਰਤਾਂ 'ਤੇ ਰਿਹਾਅ ਕਰ ਦਿੱਤਾ ਗਿਆ ਸੀ।

ਮਾਮਲੇ 'ਚ ਜਾਂਚ ਜਾਰੀ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link