13.53C Vancouver
ADS

Oct 27, 2023 7:51 PM - The Canadian Press

ਕੈਲਗਰੀ ਦੇ ਟਾਊਨ ਕੋਕਰੇਨ 'ਚ ਗੰਦੇ ਪਾਣੀ ਨੂੰ ਲੈ ਕੇ ਲੱਗੀ ਸਥਾਨਕ ਐਮਰਜੈਂਸੀ ਹਟਾਈ

Share On
local-emergency-in-calgarys-town-of-cochrane-lifted-due-to-dirty-water
The town had asked its 32,000 residents, as well as its businesses, to follow mandatory water restrictions to make sure there was enough available for fire suppression and other emergencies.

ਕੈਲਗਰੀ ਦੇ ਟਾਊਨ ਕੋਕਰੇਨ ਵਿੱਚ ਸ਼ਨੀਵਾਰ ਤੋਂ ਗੰਦੇ ਪਾਣੀ ਦਾ ਪਾਈਪ ਲੀਕ ਹੋਣ ਕਾਰਨ ਜਾਰੀ ਕੀਤੀ ਗਈ ਸਥਾਨਕ ਐਮਰਜੈਂਸੀ ਦੀ ਸਥਿਤੀ ਹਟਾ ਦਿੱਤੀ ਗਈ ਹੈ।

ਇੱਥੇ ਲੀਕੇਜ ਕਾਰਨ ਗੰਦਾ ਪਾਣੀ ਬੋ ਰੀਵਰ ਵਿੱਚ ਜਾ ਰਿਹਾ ਸੀ ਜਿੱਥੋਂ ਕੈਲਗਰੀ ਲਈ ਪਾਣੀ ਦੀ ਸਪਲਾਈ ਹੁੰਦੀ ਹੈ।

ਅਧਿਕਾਰੀਆਂ ਮੁਤਾਬਕ ਕੋਕਰੇਨ ਅਤੇ ਕੈਲਗਰੀ ਵਿੱਚ ਪੀਣ ਵਾਲਾ ਪਾਣੀ ਸੁਰੱਖਿਅਤ ਸੀ ਪਰ ਜਲ ਭੰਡਾਰਾਂ ਦੇ ਨਾਜ਼ੁਕ ਪੱਧਰ 'ਤੇ ਹੋਣ ਕਾਰਨ ਐਮਰਜੈਂਸੀ ਲਗਾਈ ਗਈ ਸੀ।

ਹਾਲਾਂਕਿ ਅਜੇ ਵੀ ਲੋਕਾਂ ਨੂੰ ਪਾਣੀ ਦੀ ਸੰਭਾਲ ਕਰਨ ਦੀ ਸਲਾਹ ਦਿੱਤੀ ਗਈ ਹੈ।

ਪਾਣੀ ਦੀ ਪਾਈਪਲਾਈਨ ਨੂੰ ਨੁਕਸਾਨ ਨਾਲ ਕੋਕਰੇਨ ਵਿੱਚ ਪਾਣੀ ਦਾ ਮਹੱਤਵਪੂਰਨ ਨੁਕਸਾਨ ਹੋਇਆ ਹੈ।

ਕੈਲਗਰੀ ਅਧਿਕਾਰੀ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ਕਰ ਰਹੇ ਹਨ।

ਲਗਭਗ 32,000 ਵਸਨੀਕ ਅਤੇ ਕਾਰੋਬਾਰ ਨੂੰ ਲਾਜ਼ਮੀ ਪਾਣੀ ਦੀਆਂ ਪਾਬੰਦੀਆਂ ਮੰਨਣ ਦੀ ਸਲਾਹ ਦਿੱਤੀ ਗਈ ਸੀ ਤਾਂ ਕਿ ਅੱਗ ਵੇਲੇ ਅਤੇ ਹੋਰ ਐਮਰਜੈਂਸੀ ਲਈ ਪਾਣੀ ਦੀ ਘਾਟ ਨਾ ਹੋਵੇ।

ਲੋਕਾਂ ਨੂੰ ਪਾਣੀ ਦੀ ਪਾਈਪ ਲਾਈਨ ਦੀ ਮੁਰੰਮਤ ਪੂਰੀ ਹੋਣ ਤੱਕ ਪਾਣੀ ਦੀ ਸੰਭਾਲ ਜਾਰੀ ਰੱਖਣ ਲਈ ਕਿਹਾ ਗਿਆ ਹੈ।

Latest news

nijjar-murder-case-fbi-announces-reward-for-goldy-brars-arrest
Punjabi

ਨਿੱਝਰ ਕਤਲ ਮਾਮਲਾ: ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ ਇਨਾਮ ਦਾ ਐਲਾਨ

ਕੈਨੇਡਾ ਦੀ ਆਰ.ਸੀ.ਐਮ.ਪੀ. ਅਤੇ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਸਾਂਝੇ ਤੌਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
eby-targets-trumps-trade-war-pledges-to-double-b-c-critical-mineral-exports
Punjabi

ਈਬੀ ਵੱਲੋਂ ਟਰੰਪ ਦੀ ਟਰੇਡ ਵਾਰ 'ਤੇ ਨਿਸ਼ਾਨਾ, ਕ੍ਰਿਟੀਕਲ ਮਿਨਰਲ ਐਕਸਪੋਰਟ ਦੁੱਗਣੇ ਕਰਨ ਦਾ ਵਾਅਦਾ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਸੋਮਵਾਰ ਨੂੰ ਪ੍ਰਿੰਸ ਰੂਪਰਟ ਵਿਖੇ ਚੋਣ ਪ੍ਰਚਾਰ ਦੌਰਾਨ ਟਰੰਪ ਦੀ ਟਰੇਡ ਵਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਬੀ. ਸੀ. ਦੇ critical mineral exports ਨੂੰ ਅਗਲੇ ਪੰਜ ਸਾਲਾਂ ਵਿਚ ਦੁੱਗਣਾ ਕਰਨ ਲਈ ਕੰਮ ਕੀਤਾ ਜਾਵੇਗਾ।
one-killed-19-injured-in-russian-drone-attack-on-kyiv
Punjabi

ਕੀਵ ਵਿੱਚ ਰੂਸੀ ਡਰੋਨ ਹਮਲਾ, 1 ਦੀ ਮੌਤ ਤੇ 19 ਜ਼ਖਮੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸੋਮਵਾਰ ਨੂੰ ਰੂਸ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋਏ ਹਨ। ਕੀਵ ਦੇ ਮੇਅਰ ਨੇ ਦੱਸਿਆ ਕਿ ਡਰੋਨ ਹਮਲਾ ਕੇਂਦਰੀ ਕੀਵ ਸਥਿਤ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ’ਤੇ ਹੋਇਆ। ਜ਼ਖਮੀਆਂ ਵਿੱਚੋਂ 6 ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
b-c-conservatives-say-lorne-doerkson-could-remain-leader-for-years-without-leadership-vote
Punjabi

ਬੀ.ਸੀ. ਕੰਜ਼ਰਵੇਟਿਵ ਸਰਕਾਰ ਬਣੀ ਤਾਂ ਲੋਰਨ ਡੋਰਕਸਨ ਹੀ ਹੋ ਸਕਦੇ ਹਨ ਪ੍ਰੀਮੀਅਰ

ਬੀ.ਸੀ. ਕੰਜ਼ਰਵੇਟਿਵ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਬਿਨਾਂ ਕਿਸੇ ਲੀਡਰਸ਼ਿਪ ਵੋਟ ਦੇ ਕਈ ਸਾਲਾਂ ਤੱਕ ਪਾਰਟੀ ਦੀ ਕਮਾਨ ਸੰਭਾਲ ਸਕਦੇ ਹਨ।
bc-conservatives-centre-bc-announce-candidates-for-upcoming-election
Punjabi

ਬੀ.ਸੀ.ਚੋਣਾਂ: ਕੰਜ਼ਰਵੇਟਿਵ ਤੇ ਸੈਂਟਰ ਬੀ.ਸੀ. ਵੱਲੋਂ ਕਈ ਉਮੀਦਵਾਰਾਂ ਦਾ ਐਲਾਨ

ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਲੈਂਗਲੀ-ਐਬਟਸਫੋਰਡ ਹਲਕੇ ਤੋਂ ਹਰਮਨ ਭੰਗੂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ। ਭੰਗੂ ਪਹਿਲੀ ਵਾਰ 2024 ਵਿਚ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਬਿਆਨ ਵਿਚ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਇਸ ਹਲਕੇ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਮਾਣ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link