15.88C Vancouver
ADS

Aug 2, 2021 9:18 AM -

ਵਿਰੋਧੀ ਪਾਰਟੀਆਂ ਵੱਲੋਂ ਕੀਤੇ ਗਏ ਹੰਗਾਮੇ ਕਰਕੇ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

Share On
lok-sabha-adjourned-till-2-pm-amid-uproar-by-opposition-parties
Lok Sabha adjourned till 2 pm amid uproar by Opposition parties

ਪਾਰਲੀਮੈਂਟ ਵਿੱਚ ਵਿਰੋਧੀ ਧਿਰ ਵੱਲੋਂ ਵੱਖੋ-ਵੱਖ ਮੁੱਦਿਆਂ 'ਤੇ ਲਗਾਤਾਰ ਕੀਤੇ ਜਾ ਰਹੇ ਹੰਗਾਮੇ ਵਿਚਾਲੇ, ਅੱਜ ਸੋਮਵਾਰ ਨੂੰ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਪੈਗੈਸਸ, ਕਿਸਾਨਾਂ ਦੇ ਮੁੱਦੇ ਅਤੇ ਵਧਦੀ ਮਹਿੰਗਾਈ ਆਦਿ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਨਾਅਰੇ ਲਾਏ ਗਏ।

ਏਵਾਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਪਹਿਲਾਂ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਵੱਲੋਂ ਲੋਕ ਸਭਾ ਵਿੱਚ ਟ੍ਰਿਬਿਊਲਨਸ ਸੁਧਾਰ ਬਿੱਲ, 2021 ਪੇਸ਼ ਕੀਤਾ ਗਿਆ।

ਕਾਂਗਰਸ ਲੀਡਰ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਆਖਿਆ,"ਅਸੀਂ ਪੈਗੈਸਸ ਜਾਸੂਸੀ ਦੇ ਮੁੱਦੇ 'ਤੇ ਚਰਚਾ ਕਰਨਾ ਚਾਹੁੰਦੇ ਹਾਂ ਪਰ ਸਰਕਾਰ ਸਾਡੀਆਂ ਮੰਗਾਂ ਸੁਣਨ ਲਈ ਰਾਜ਼ੀ ਹੀ ਨਹੀਂ।"

ਕਾਂਗਰਸ ਐੱਮਪੀ ਮਨੀਸ਼ ਤਿਵਾੜੀ ਨੇ ਸੋਮਵਾਰ ਨੂੰ, 'ਪੈਗੈਸਸ ਪ੍ਰੌਜੈਕਟ' ਮੁੱਦੇ 'ਤੇ ਚਰਚਾ ਕਰਨ ਲਈ, ਲੋਕ ਸਭਾ ਵਿੱਚ ਮੁਲਤਵੀ ਨੋਟਿਸ ਦਿੱਤਾ।

ਤਿਵਾੜੀ ਨੇ ਆਪਣੇ ਦਿੱਤੇ ਨੋਟਿਸ ਵਿੱਚ ਆਖਿਆ,"ਮੈਂ, ਜ਼ਰੂਰੀ ਅਹਿਮੀਅਤ ਦੇ ਮੁੱਦਿਆਂ 'ਤੇ ਚਰਚਾ ਕਰਨ ਦੇ ਇਰਾਦੇ ਨਾਲ, ਏਵਾਨ ਦੀ ਕਾਰਵਾਈ ਨੂੰ ਮੁਲਤਵੀ ਕਰਨ ਦਾ ਨੋਟਿਸ ਦੇਣ ਦੀ ਆਪਣੀ ਮੰਗ ਰੱਖਦਾ ਹਾਂ, ਜਿਸ ਦੇ ਅੰਤਰਗਤ ਇਹ ਮੁੱਦੇ ਹਨ:- ਇਹ ਖ਼ਬਰਾਂ ਕਿ ਭਾਰਤ ਸਰਕਾਰ ਵੱਲੋਂ ਇਜ਼ਰਾਇਲੀ ਕੰਪਨੀ ਐੱਨਐੱਸਓ ਗਰੁੱਪ ਤੋਂ ਪੈਗੈਸਸ ਖ਼ਰੀਦ ਕੇ, ਉਸ ਰਾਹੀਂ ਪੱਤਰਕਾਰਾਂ, ਸਮਾਜਿਕ ਕਾਰਕੁੰਨ, ਸਿਆਸੀ ਲੀਡਰਾਂ ਅਤੇ ਸਰਵ-ਉੱਚ ਅਦਾਲਤ ਦੇ ਜੱਜਾਂ ਦੀ ਜਾਸੂਸੀ ਕਰਵਾਈ ਗਈ ਹੈ। ਕਿਉਂਕਿ ਐੱਨਐੱਸਓ ਗਰੁੱਪ ਦੀ ਨੀਤੀ ਇਹ ਹੈ ਕਿ ਜਾਸੂਸੀ ਵਾਲਾ ਇਹ ਸੌਫਟਵੇਅਰ ਸਿਰਫ਼ 'ਜਾਸੂਸੀ ਕਰਾਉਣ ਵਾਲੀਆਂ ਸਰਕਾਰਾਂ' ਨੂੰ ਹੀ ਦਿੱਤਾ ਜਾਂਦਾ ਹੈ, ਤਾਂ ਇਸ ਤੋਂ ਜ਼ਾਹਰ ਹੈ ਕਿ ਇਹ ਭਾਰਤ ਸਰਕਾਰ ਵੱਲੋਂ ਹੀ ਵਰਤਿਆ ਗਿਆ ਹੈ, ਨਾ ਕਿ ਕਿਸੇ ਨਿੱਜੀ ਅਦਾਰੇ ਵੱਲੋਂ। ਸਿਟੀਜ਼ਨ ਲੈਬ ਵਰਗੀਆਂ ਪ੍ਰਸਿੱਧ ਏਜੰਸੀਆਂ ਨੇ ਇਸ ਜਾਸੂਸੀ ਦੇ ਸ਼ਿਕਾਰ ਬਣੇ ਕੁਝ ਯੰਤਰਾਂ 'ਤੇ ਇਸਦੇ ਨਿਸ਼ਾਨ ਲੱਭੇ ਹਨ।"

ਅੱਜ ਰਾਜ ਸਭਾ ਵੀ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕੀਤੀ ਗਈ।

ਉਤਲੇ ਏਵਾਨ ਦੇ ਮੁਲਤਵੀ ਹੋਣ ਤੋਂ ਪਹਿਲਾਂ ਆਵਾਜਾਈ, ਸੈਰ-ਸਪਾਟਾ ਅਤੇ ਸਭਿਆਚਾਰ 'ਤੇ ਅਧਾਰਿਤ ਸਟੈਂਡਿੰਗ ਕਮੇਟੀ ਦੀ ਰਿਪੋਰਟ "ਫ਼ੰਕਸ਼ਨਿੰਗ ਆਫ਼ ਏਅਰਪੋਰਟਸ ਅਥੌਰਿਟੀ ਆਫ਼ ਇੰਡੀਆ" ਪੇਸ਼ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਦੋਵਾਂ ਐਵਾਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ।

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ, ਪਾਰਲੀਮੈਂਟ ਵਿੱਚ ਵਿਰੋਧੀ ਧਿਰ ਵੱਲੋਂ ਕੀਤੇ ਗਏ ਹੰਗਾਮੇ ਕਰਕੇ ਹੇਠਲੇ ਏਵਾਨ ਦੀ ਕਾਰਵਾਈ 2 ਅਗਸਤ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਪੈਗੈਸਸ ਜਾਸੂਸੀ ਅਤੇ ਹੋਰ ਮੁੱਦਿਆਂ ਨੂੰ ਲੈਕੇ, ਵਿਰੋਧੀ ਧਿਰ ਵੱਲੋਂ ਕੀਤੇ ਗਏ ਵਿਰੋਧ ਕਰਕੇ, ਰਾਜ ਸਭਾ ਦੀ ਕਾਰਵਾਈ ਇੱਕ ਦਿਨ ਲਈ ਮੁਲਤਵੀ ਕੀਤੀ ਗਈ ਸੀ।

ਪਾਰਲੀਮੈਂਟ ਦੇ ਦੋਵਾਂ ਐਵਾਨਾਂ ਦੀ ਕਾਰਵਾਈ ਕਿਸਾਨਾਂ ਦੇ ਵਿਰੋਧ, ਪੈਗੈਸਸ ਜਾਸੂਸੀ, ਕੋਵਿਡ-19 ਅਤੇ ਮਹਿੰਗਾਈ ਦੇ ਮੁੱਦਿਆਂ ਨੂੰ ਲੈਕੇ ਵਿਰੋਧੀ ਧਿਰ ਵੱਲੋਂ ਲਗਾਤਾਰ ਹੰਗਾਮਾ ਕਰਕੇ, ਕਾਰਵਾਈ ਰੋਕੀ ਜਾ ਰਹੀ ਹੈ।

Latest news

bald-range-wildfire-under-control-after-25-days-thousands-of-residents-return-home
Punjabi

Bald Range Wildfire Under Control After 25 Days, Thousands of Residents Return Home

The Bald Range wildfire, which caused widespread destruction about 15 kilometres west of Summerland, B.C., has finally been brought under control after nearly 25 days of intensive firefighting efforts.
commercial-plaza-targeted-in-north-etobicoke-shooting-no-injuries-reported
Punjabi

North Etobicoke ਵਿੱਚ ਵਪਾਰਕ ਪਲਾਜ਼ਾ ’ਤੇ ਚੱਲੀਆਂ ਗੋਲੀਆਂ ,ਕੋਈ ਜ਼ਖਮੀ ਨਹੀਂ

ਟੋਰੌਂਟੋ ਦੇ North Etobicoke ਇਲਾਕੇ ਵਿਚ ਅੱਜ ਇੱਕ ਵਪਾਰਕ ਇਮਾਰਤ ਨੂੰ ਗੋਲੀਆਂ ਨਾਲ ਟਾਰਗੇਟ ਕੀਤਾ ਗਿਆ, ਪੁਲਿਸ ਮੁਤਾਬਕ, ਸ਼ੂਟਿੰਗ ਦੀ ਇਹ ਵਾਰਦਾਤ ਸਵੇਰ ਕਰੀਬ 4:20 ਵਜੇ ਹੰਬਰ ਕਾਲਜ ਬੁਲੇਵਾਰਡ ਅਤੇ ਹਾਈਵੇਅ 27 ਦੇ ਖੇਤਰ ਵਿਚ ਇੱਕ ਵਪਾਰਕ ਪਲਾਜ਼ਾ ਵਿਖੇ ਵਾਪਰੀ, ਜਿੱਥੇ ਗਸ਼ਤ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਖ਼ੁਦ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ।
canada-deploys-10-officials-to-nepal-to-support-canadians-affected-by-devastating-floods
Punjabi

ਨੇਪਾਲ ਹੜ੍ਹ: ਕੈਨੇਡਾ ਵੱਲੋਂ ਲਾਪਤਾ ਨਾਗਰਿਕਾਂ ਦੀ ਭਾਲ ਲਈ 10 ਅਧਿਕਾਰੀ ਕਾਠਮਾਂਡੂ ਤਾਇਨਾਤ

ਕੈਨੇਡਾ ਸਰਕਾਰ ਵੱਲੋਂ ਨੇਪਾਲ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕੈਨੇਡੀਅਨ ਦੀ ਸਪੋਰਟ ਲਈ 10 ਅਧਿਕਾਰੀਆਂ ਦੀ ਕਾਠਮਾਂਡੂ ਵਿਚ ਜ਼ਮੀਨੀ ਪੱਧਰ 'ਤੇ ਤਾਇਨਾਤੀ ਕਰ ਦਿੱਤੀ ਗਈ ਹੈ, ਜਿਸ ਦੀ ਪੁਸ਼ਟੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਵਿਚ ਕੀਤੀ ਹੈ।
cm-bhagwant-mann-orders-preparations-for-khedan-vatan-punjab-diyan-2026
Punjabi

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦੇ ਪੁਖ਼ਤਾ ਪ੍ਰਬੰਧਾਂ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।
liberal-government-hit-by-resignations-as-six-federal-by-elections-loom-across-canada
Punjabi

ਲਿਬਰਲ ਸਰਕਾਰ ਤੋਂ ਗਿਲਬੌਲਟ ਦਾ ਅਸਤੀਫ਼ਾ, ਕੈਨੇਡਾ ਵਿੱਚ ਹੋਣਗੀਆਂ 6 ਹੋਰ ਜ਼ਿਮਨੀ ਚੋਣਾਂ

ਕੈਨੇਡਾ ਦੀ ਸੱਤਧਾਰੀ ਲਿਬਰਲ ਸਰਕਾਰ ਦੇ ਉੱਘੇ ਐਮਪੀ ਸਟੀਵਨ ਗਿਲਬੌਲਟ ਨੇ ਅਧਿਕਾਰਤ ਤੌਰ 'ਤੇ ਮਾਂਟਰੀਅਲ ਦੀ Laurier–Sainte-Marie ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਦੀ ਪੁਸ਼ਟੀ ਹਾਊਸ ਔਫ ਕਾਮਨਜ਼ ਦੀ ਵੈੱਬਸਾਈਟ 'ਤੇ ਕੀਤੀ ਗਈ ਹੈ। ਵਾਤਾਵਰਣ ਕਾਰਕੁਨ ਰਹੇ ਗਿਲਬੌਲਟ ਨੇ ਪਾਰਟੀ ਲੀਡਰਸ਼ਿਪ ਨਾਲ ਸਿਧਾਂਤਕ ਮਤਭੇਦ ਖ਼ਾਸ ਕਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਖਪਤਕਾਰ ਕਾਰਬਨ ਟੈਕਸ ਨੂੰ ਖ਼ਤਮ ਕਰਨ ਅਤੇ ਐਲਬਰਟਾ ਨੂੰ ਤੇਲ ਪਾਈਪਲਾਈਨ ਬਣਾਉਣ ਦਾ ਸਮਰਥਨ ਦੇਣ ਦਾ ਵਿਰੋਧ ਕਰਦਿਆਂ ਸਰਕਾਰ ਛੱਡੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link