10.87C Vancouver
ADS

Jun 4, 2024 10:23 AM - Connect Newsroom

ਲੋਕ ਸਭਾ ਚੋਣ ਨਤੀਜੇ 2024: 1 ਲੱਖ 80 ਹਜ਼ਾਰ ਵੋਟਾਂ ਤੋਂ ਅੱਗੇ, ਹੈਟ੍ਰਿਕ ਲਗਾਉਣ ਦੇ ਰਾਹ ‘ਤੇ ਹੇਮਾ ਮਾਲਿਨੀ

Share On
lok-sabha-election-results-2024-hema-malini-on-track-for-hat-trick-ahead-of-1-lakh-80-thousand-votes
Hema said that they are blessed by Lord Krishna. Hema Malini is contesting from Mathura for the third time in a row. The actress won last time too. This time also Hema is leading in the number of votes since morning.(Photo: Instagram/dreamgirlhemamalini)

ਅੱਜ ਪੂਰੇ ਦੇਸ਼ ਵਿੱਚ ਚੋਣਾਂ ਦਾ ਮਾਹੌਲ ਹੈ। ਲੋਕ ਸਭਾ ਚੋਣਾਂ ਵਿਚ ਕੌਣ ਜਿੱਤੇਗਾ ਅਤੇ ਕਿਸ ਨੂੰ ਹਾਰ ਦਾ ਸੁਆਦ ਚੱਖਣਾ ਹੈ, ਇਸ ਦਾ ਫੈਸਲਾ ਜਲਦੀ ਹੀ ਹੋ ਜਾਵੇਗਾ। ਪਰ ਮਥੁਰਾ ਲੋਕ ਸਭਾ ਸੀਟ ਤੋਂ ਉਮੀਦਵਾਰ ਹੇਮਾ ਮਾਲਿਨੀ ਨੂੰ ਪੂਰਾ ਭਰੋਸਾ ਹੈ ਕਿ ਉਹ ਜਿੱਤੇਗੀ।

ਹੇਮਾ ਨੇ ਕਿਹਾ ਕਿ ਉਨ੍ਹਾਂ ’ਤੇ ਭਗਵਾਨ ਕ੍ਰਿਸ਼ਨ ਦਾ ਆਸ਼ੀਰਵਾਦ ਹੈ। ਹੇਮਾ ਮਾਲਿਨੀ ਲਗਾਤਾਰ ਤੀਜੀ ਵਾਰ ਮਥੁਰਾ ਤੋਂ ਚੋਣ ਲੜ ਰਹੀ ਹੈ। ਅਦਾਕਾਰਾ ਪਿਛਲੀ ਵਾਰ ਵੀ ਜਿੱਤੀ ਸੀ। ਇਸ ਵਾਰ ਵੀ ਹੇਮਾ ਸਵੇਰ ਤੋਂ ਹੀ ਵੋਟਾਂ ਦੀ ਗਿਣਤੀ ਵਿੱਚ ਅੱਗੇ ਚੱਲ ਰਹੀ ਹੈ।

ਆਪਣੀ ਜਿੱਤ ਦਾ ਭਰੋਸਾ ਜਤਾਉਂਦੇ ਹੋਏ ਹੇਮਾ ਨੇ ਇਕ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਾਜਪਾ ਦੀ ਜਿੱਤ ਹੋਵੇਗੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link