8.68C Vancouver
ADS

Jun 4, 2024 5:17 AM - Connect Newsroom

ਲੋਕ ਸਭਾ ਚੋਣਾਂ 2024: ਸੰਗਰੂਰ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ 50 ਹਜ਼ਾਰ ਵੋਟਾਂ ਨਾਲ ਅੱਗੇ

Share On
lok-sabha-elections-2024-cabinet-minister-gurmeet-singh-meethair-leads-from-sangrur-by-50-thousand-votes
In the first trends of this time's election results, Aam Aadmi Party candidate Gurmeet Singh Meet Hair is leading.(Photo: Facebook/Meet Hayer)

ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸੰਗਰੂਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਮੌਜੂਦਾ ਮੈਂਬਰ ਪਾਰਲੀਮੈਂਟ ਹਨ, ਜਿਨ੍ਹਾਂ ਨੇ 2022 ’ਚ ਜ਼ਿਮਨੀ ਵਿਚ ਚੋਣ ’ਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ ’ਚ ਮੁੜ ਕਦਮ ਰੱਖਿਆ ਸੀ।

ਇਸ ਵਾਰ ਦੇ ਚੋਣ ਨਤੀਜਿਆਂ ਦੇ ਪਹਿਲੇ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ’ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੂਜੇ ਨੰਬਰ ਅਤੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੀਜੇ ਨੰਬਰ ’ਤੇ ਚੱਲ ਰਹੇ ਹਨ।

ਗੁਰਮੀਤ ਸਿੰਘ ਮੀਤ ਹੇਅਰ 50 ਹਜ਼ਾਰ ਵੋਟਾਂ ਨਾਲ ਅੱਗੇ

ਗੁਰਮੀਤ ਸਿੰਘ ਮੀਤ ਹੇਅਰ (ਆਪ) - 108764

ਸਿਮਰਨਜੀਤ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) - 50674

ਸੁਖਪਾਲ ਸਿੰਘ ਖਹਿਰਾ ਕਾਂਗਰਸ - 52405

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link