12.76C Vancouver
ADS

Jun 1, 2024 9:15 AM - Connect Newsroom

ਲੋਕ ਸਭਾ ਚੋਣਾਂ 2024: 7ਵੇਂ ਪੜਾਅ ਲਈ ਵੋਟਿੰਗ ਜਾਰੀ, ਦੁਪਹਿਰ 1 ਵਜੇ ਤੱਕ ਇੰਨੇ ਫ਼ੀਸਦੀ ਪਈਆਂ ਵੋਟਾਂ

Share On
lok-sabha-elections-2024-voting-continues-for-7th-phase-polling-percentage-till-1-pm
In this phase, one seat of the Union Territory of Chandigarh, 13 seats of Punjab, 4 seats of Himachal Pradesh.

ਲੋਕ ਸਭਾ ਚੋਣਾਂ ਦੇ ਆਖ਼ਰੀ ਅਤੇ 7ਵੇਂ ਪੜਾਅ ਲਈ ਸ਼ਨੀਵਾਰ ਯਾਨੀ ਕਿ ਅੱਜ 7 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ।ਇਸ ਪੜਾਅ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕ ਸੀਟ, ਪੰਜਾਬ ਦੀਆਂ 13 ਸੀਟਾਂ, ਹਿਮਾਚਲ ਪ੍ਰਦੇਸ਼ 4 ਸੀਟਾਂ, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9, ਬਿਹਾਰ ਦੀਆਂ 8, ਓਡੀਸ਼ਾ ਦੀਆਂ 6 ਅਤੇ ਝਾਰਖੰਡ ਦੀਆਂ 3 ਲੋਕ ਸਭਾ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ।


ਇਸ ਪੜਾਅ ਵਿਚ ਕਈ ਵੱਡੇ ਦਿੱਗਜਾਂ ਦੀ ਕਿਸਮਤ ਦਾਅ ’ਤੇ ਹੈ। ਹਮੀਰਪੁਰ ਤੋਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਮੰਡੀ ਸੀਟ ਤੋਂ ਅਦਾਕਾਰਾ ਕੰਗਨਾ ਰਣੌਤ, ਪਾਟਲੀਪੁੱਤਰ ਤੋਂ ਲਾਲੂ ਪ੍ਰਸਾਦ ਦੀ ਧੀ ਮੀਸਾ ਭਾਰਤੀ, ਡਾਇਮੰਡ ਹਾਰਬਰ ਤੋਂ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਮੈਦਾਨ ਵਿਚ ਹਨ।

1 ਵਜੇ ਤੱਕ ਵੋਟਿੰਗ ਦਾ ਹਾਲ

ਬਿਹਾਰ 35.65%
ਹਿਮਾਚਲ ਪ੍ਰਦੇਸ਼ 48.63%
ਝਾਰਖੰਡ 46.80%
ਓਡੀਸ਼ਾ 37.64%
ਪੰਜਾਬ 37.80%
ਉੱਤਰ ਪ੍ਰਦੇਸ਼ 39.31%
ਪੱਛਮੀ ਬੰਗਾਲ 45.07%

Latest news

vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
b-c-wildfires-destroy-or-damage-more-than-500-buildings-this-year
Punjabi

ਬੀ.ਸੀ. ਵਿੱਚ ਇਸ ਸਾਲ ਜੰਗਲੀ ਅੱਗਾਂ ਕਾਰਨ 500 ਤੋਂ ਵੱਧ ਇਮਾਰਤਾਂ ਅਤੇ ਘਰ ਹੋਏ ਤਬਾਹ

ਬੀ.ਸੀ. ਵਿਚ ਇਸ ਸਾਲ ਜੰਗਲੀ ਅੱਗ ਕਾਰਨ 500 ਤੋਂ ਵੱਧ ਇਮਾਰਤਾਂ ਅਤੇ ਘਰ ਤਬਾਹ ਹੋਏ ਹਨ ਜਾਂ ਨੁਕਸਾਨੇ ਜਾ ਚੁੱਕੇ ਹਨ, ਇਹ ਹਾਲ ਹੀ ਦੇ ਸਾਲਾਂ ਵਿਚ ਜੰਗਲੀ ਅੱਗ ਕਾਰਨ ਹੋਈ ਸਭ ਤੋਂ ਵੱਡੀ ਇਮਾਰਤੀ ਤਬਾਹੀ ਵਿਚੋਂ ਇੱਕ ਹੈ। ਸਰਕਾਰੀ ਅੰਕੜਿਆਂ ਮੁਤਾਬਕ, ਹਾਲਾਂਕਿ ਇਸ ਸਾਲ 1,000 ਤੋਂ ਵੱਧ ਲੱਗੀਆਂ ਅੱਗਾਂ ਕਾਰਨ ਜੰਗਲ ਤਬਾਹ ਹੋਣ ਦਾ ਰਕਬਾ ਪਿਛਲੇ ਰਿਕਾਰਡ ਤੋੜ ਸਾਲਾਂ ਦੇ ਮੁਕਾਬਲੇ ਘੱਟ ਹੈ ਪਰ structural ਨੁਕਸਾਨ ਜ਼ਿਆਦਾ ਹੋਇਆ ਹੈ।
kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link