May 13, 2024 3:11 PM - Connect Newsroom

ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਬੀਤੇ ਕੱਲ੍ਹ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਵਾਈ, ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦਾ ਰਸਮੀ ਤੌਰ ’ਤੇ ਕਾਂਗਰਸ ਵਿਚ ਰਲੇਵਾਂ ਕਰ ਦਿੱਤਾ ਗਿਆ।
ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਦੋਵੇਂ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ।




