12.14C Vancouver
ADS

Jun 4, 2024 2:36 PM - Connect Newsroom

ਲੋਕ ਸਭਾ ਚੋਣਾਂ: ਭਾਰਤੀ ਜਨਤਾ ਪਾਰਟੀ ਨੂੰ ਇੰਡੀਆ ਗੋਠਜੋੜ ਨੇ ਦਿੱਤੀ ਵੱਡੀ ਟੱਕਰ

Share On
lok-sabha-elections-bharatiya-janata-party-was-given-a-big-fight-by-india-alliance
In the trends, the NDA has suffered major losses in Uttar Pradesh, Bihar and West Bengal. P. M. Modi won from Varanasi by more than 1.5 lakh votes from Congress candidate Ajay Rai, his third consecutive win from here.(Photo: Facebook/Indian National Congress)

ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਇੰਡੀਆ ਗੋਠਜੋੜ ਨੇ ਵੱਡੀ ਟੱਕਰ ਦਿੱਤੀ ਹੈ। ਭਾਜਪਾ ਆਪਣੇ ਦਮ ’ਤੇ ਬਹੁਮਤ ਤੋਂ 32 ਸੀਟਾਂ ਨਾਲ ਪਛੜਦੀ ਦਿਸ ਰਹੀ ਹੈ, 2019 ਵਿ ਪਾਰਟੀ ਨੂੰ 303 ਸੀਟਾਂ ਮਿਲੀਆਂ ਸਨ। ਹਾਲਾਂਕਿ, ਐੱਨ.ਡੀ. ਏ. 298 ਸੀਟਾਂ ਨਾਲ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਾਂਗਰਸ, ਸਮਾਜਵਾਦੀ ਪਾਰਟੀ ਤੇ ਹੋਰ ਵਿਰੋਧੀ ਧਿਰਾਂ ਦਾ ਇੰਡੀਆ ਗਠਜੋੜ 228 ਸੀਟਾਂ ਉੱਤੇ ਅੱਗੇ ਹੈ।

ਰੁਝਾਨਾਂ ਵਿਚ ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਵਿਚ ਐੱਨ.ਡੀ.ਏ. ਨੂੰ ਵੱਡਾ ਨੁਕਸਾਨ ਹੋਇਆ ਹੈ। ਪੀ. ਐੱਮ. ਮੋਦੀ ਵਾਰਾਣਸੀ ਤੋਂ ਕਾਂਗਰਸ ਉਮੀਦਵਾਰ ਅਜੇ ਰਾਇ ਤੋਂ 1.5 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੇ, ਇਹ ਉਨ੍ਹਾਂ ਦੀ ਇੱਥੋਂ ਲਗਾਤਾਰ ਤੀਜੀ ਵਾਰ ਜਿੱਤ ਹੈ। ਇੰਡੀਆ ਗਠਜੋੜ ਵਲੋਂ ਭਾਜਪਾ ਨੂੰ ਸਖ਼ਤ ਟੱਕਰ ਦਿੱਤੇ ਜਾਣ ਮਗਰੋਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ, ਉਨ੍ਹਾਂ ਕਿਹਾ ਕਿ ਇਹ ਲੜਾਈ ਸੰਵਿਧਾਨ ਨੂੰ ਬਚਾਉਣ ਅਤੇ ਗਰੀਬੀ ਨਾਲ ਲੜਨ ਦੀ ਸੀ। ਇਸ ਦੌਰਾਨ ਉਨ੍ਹਾਂ ਮੋਦੀ ਨੂੰ ਅਡਾਨੀ ਨਾਲ ਵੀ ਜੋੜਿਆ।

ਉਥੇ ਹੀ, ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਡਾ ਕੰਪੇਨ ਪੌਜੀਟਿਵ ਸੀ, ਇਸ ਲਈ ਲੋਕ ਸਾਡੇ ਨਾਲ ਜੁੜੇ। ਉਨ੍ਹਾਂ ਕਿਹਾ ਕਿ ਪੀ. ਐੱਮ. ਨੇ ਜਿਸ ਤਰ੍ਹਾਂ ਦੀ ਕੰਪੇਨ ਕੀਤੀ ਉਹ ਇਤਿਹਾਸ ਵਿਚ ਯਾਦ ਰੱਖਿਆ ਜਾਵੇਗਾ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link