8.68C Vancouver
ADS

Jun 4, 2024 5:04 AM - Connect Newsroom

ਲੋਕ ਸਭਾ ਚੋਣਾਂ : ਬਠਿੰਡਾ ’ਚ ਹਰਸਿਮਰਤ ਬਾਦਲ 62808 ਵੋਟਾਂ ਨਾਲ ਅੱਗੇ

Share On
lok-sabha-elections-harsimrat-badal-ahead-with-62808-votes-in-bathinda
This time party president Sukhbir Badal also decided not to contest the Lok Sabha elections. Therefore, the big responsibility of keeping the Badal family alive politically has fallen on the shoulders of Harsimrat Kaur Badal. (Photo: Facebook/Harsimrat Kaur Badal)

ਬਠਿੰਡਾ ਲੋਕ ਸਭਾ ਸੀਟ ’ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਇਸ ਸੀਟ ’ਤੇ ਪੰਜਵੇਂ ਰਾਊਂਡ ਦੇ ਅੰਕੜੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹਨ, ਜਦੋਂ ਕਿ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਦੂਜੇ ਨੰਬਰ ’ਤੇ ਹਨ। ਲੋਕ ਸਭਾ ਚੋਣਾਂ ਦੌਰਾਨ ਬੇਹੱਦ ਰੋਮਾਂਚਕ ਮੁਕਾਬਲਾ ਹੋਣ ਜਾ ਰਿਹਾ ਹੈ।

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਚੋਂ ਬਠਿੰਡਾ ਹੌਟ ਸੀਟ ਦੀ ਸੂਚੀ ’ਚ ਸ਼ੁਮਾਰ ਹੈ। ਇਸ ਦਾ ਕਾਰਨ ਹੈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਇੱਥੋਂ ਉਮੀਦਵਾਰ ਹਨ। ਸੂਬੇ ਦੀ ਸਿਆਸਤ ’ਚ ਵੱਡਾ ਰਸੂਖ਼ ਰੱਖਣ ਵਾਲੇ ਬਾਦਲ ਪਰਿਵਾਰ ਦੇ ਸਾਰੇ ਜੀਅ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਹਾਰ ਗਏ ਸਨ।

ਇਸ ਵਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਵੀ ਲੋਕ ਸਭਾ ਚੋਣ ਨਾ ਲੜਣ ਦਾ ਫ਼ੈਸਲਾ ਲਿਆ ਗਿਆ ਸੀ। ਇਸ ਲਈ ਹਰਸਿਮਰਤ ਕੌਰ ਬਾਦਲ ਦੇ ਮੋਢਿਆਂ ’ਤੇ ਬਾਦਲ ਪਰਿਵਾਰ ਨੂੰ ਸਿਆਸੀ ਤੌਰ ’ਤੇ ਜਿਊਂਦਾ ਰੱਖਣ ਦੀ ਵੱਡੀ ਜ਼ਿੰਮੇਵਾਰੀ ਪੈ ਗਈ ਹੈ। ਉਂਝ ਤਾਂ ਹਰਸਿਮਰਤ ਕੌਰ ਬਾਦਲ ਲਗਾਤਾਰ 3 ਵਾਰ ਇੱਥੋਂ ਲੋਕ ਸਭਾ ਚੋਣ ਜਿੱਤ ਚੁੱਕੀ ਹੈ, ਪਰ ਇਸ ਵਾਰ ਇਸ ਸੀਟ ’ਤੇ ਸਾਰਿਆਂ ਦੀ ਖ਼ਾਸ ਨਿਗਾਹ ਹੈ।

ਹਰਸਿਮਰਤ ਕੌਰ ਬਾਦਲ (ਅਕਾਲੀ ਦਲ) 62808

ਗੁਰਮੀਤ ਸਿੰਘ ਖੁੱਡੀਆਂ (ਆਪ) 58810

ਜੀਤ ਮਹਿੰਦਰ ਸਿੰਘ (ਕਾਂਗਰਸ) 30476

ਪਰਮਪਾਲ ਕੌਰ ਸਿੱਧੂ (ਭਾਜਪਾ) 18260

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link