21.02C Vancouver
ADS

Apr 19, 2024 2:12 PM - Connect Newsroom

ਲੋਕ ਸਭਾ ਚੋਣਾਂ: ਪਹਿਲੇ ਪੜਾਅ ਦੀ ਵੋਟਿਗ ਖ਼ਤਮ, ਬੰਗਾਲ ’ਚ ਦਰਜ ਕੀਤੀ ਗਈ ਸਭ ਤੋਂ ਵੱਧ ਵੋਟਿੰਗ

Share On
lok-sabha-elections-the-first-phase-of-voting-is-over-the-highest-voting-recorded-in-bengal
Voting for 543 seats in a total of 7 phases will end on June 1 and the results of all the seats will come on June 4.

ਭਾਰਤ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਪਹਿਲੇ ਫੇਜ਼ ਵਿਚ 21 ਸੂਬਿਆਂ ਦੀਆਂ 102 ਸੀਟਾਂ ਲਈ ਵੋਟਿੰਗ ਹੋਈ। ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿਚ 63 ਫੀਸਦੀ, ਰਾਜਸਥਾਨ ਵਿਚ 50 ਫੀਸਦੀ ਅਤੇ ਬੰਗਾਲ ਵਿਚ ਸਭ ਤੋਂ ਜ਼ਿਆਦਾ 77 ਫੀਸਦੀ ਵੋਟਿੰਗ ਦਰਜ ਕੀਤੀ ਗਈ।

2019 ਵਿਚ ਇਨ੍ਹਾਂ 102 ਲੋਕ ਸਭਾ ਸੀਟਾਂ ਵਿਚੋਂ ਭਾਜਪਾ ਨੇ 40 ਅਤੇ ਕਾਂਗਰਸ ਨੇ 15 ਸੀਟਾਂ ਜਿੱਤੀਆਂ ਸਨ, ਬਾਕੀ ਸੀਟਾਂ ਡੀ.ਐੱਮ.ਕੇ. ਸਮੇਤ ਹੋਰਨਾਂ ਪਾਰਟੀਆਂ ਨੂੰ ਮਿਲੀਆਂ ਸਨ। ਇਸ ਫੇਜ਼ ਵਿਚ ਵੀ ਜ਼ਿਆਦਾਤਰ ਸੀਟਾਂ ’ਤੇ ਇਨ੍ਹਾਂ ਤਿੰਨਾਂ ਪਾਰਟੀਆਂ ਵਿਚਾਲੇ ਹੀ ਮੁਕਾਬਲਾ ਹੈ।

ਇਸ ਫੇਜ਼ ਤੋਂ ਬਾਅਦ 26 ਅਪ੍ਰੈਲ ਨੂੰ ਦੂਜੇ ਫੇਜ਼ ਦੀ ਵੋਟਿੰਗ ਹੋਵੇਗੀ। ਕੁੱਲ 7 ਫੇਜ਼ ਵਿਚ 543 ਸੀਟਾਂ ਲਈ ਵੋਟਿੰਗ 1 ਜੂਨ ਨੂੰ ਖ਼ਤਮ ਹੋਵੇਗੀ ਅਤੇ ਸਾਰੀਆਂ ਸੀਟਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਪੰਜਾਬ ਵਿਚ ਆਖਰੀ ਗੇੜ ਯਾਨੀ 1 ਜੂਨ ਨੂੰ ਵੋਟਾਂ ਪੈਣਗੀਆਂ। ਸੂਬੇ ਵਿਚ 13 ਸੰਸਦੀ ਸੀਟਾਂ ਹਨ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link