12.52C Vancouver
ADS

Jun 1, 2024 4:08 AM - Connect Newsroom

ਲੋਕ ਸਭਾ ਚੋਣਾਂ: ਪੰਜਾਬ ’ਚ ਹੋ ਰਹੀ ਵੋਟਿੰਗ, 328 ਉਮੀਦਵਾਰਾਂ ਦੀ ਕਿਸਮਤ ਲਿਖਣਗੇ 2 ਕਰੋੜ ਪੰਜਾਬੀ

Share On
lok-sabha-elections-voting-is-happening-in-punjab-2-crore-punjabis-will-write-the-fate-of-328-candidates
A total of 253 candidates contested the Lok Sabha elections in 2014 and 278 in 2019. 466 candidates had filed 598 nomination papers in the state.

ਅੱਜ ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੀਆਂ 13 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਮੈਦਾਨ ’ਚ ਹਨ।

ਲੋਕ ਸਭਾ ਚੋਣਾਂ-2014 ਵਿਚ 253 ਅਤੇ 2019 ਵਿਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਸੂਬੇ ਵਿਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਗਿਣਤੀ 328 ਰਹਿ ਗਈ, ਜਿਨ੍ਹਾਂ ਵਿਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ।

Latest news

kolkata-hotel-fire-kills-9-including-5-bangladeshis
Punjabi

ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ: 9 ਦੀ ਮੌਤ, 5 ਬੰਗਲਾਦੇਸ਼ੀ ਨਾਗਰਿਕ ਸ਼ਾਮਲ

ਭਾਰਤ ਦੇ ਸੂਬੇ ਪੱਛਮੀ ਬੰਗਾਲ ਦੇ ਸ਼ਹਿਰ ਕੋਲਕਾਤਾ ਵਿੱਚ ਬੁੱਧਵਾਰ ਤੜਕੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 9 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਥਾਨਕ ਸਮੇਂ ਅਨੁਸਾਰ ਤੜਕੇ 2:50 ਵਜੇ ਦੇ ਕਰੀਬ ਹੋਟਲ ਦੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ ਅਤੇ ਲਗਭਗ ਇੱਕ ਘੰਟੇ ਦੇ ਅੰਦਰ ਇਸ ’ਤੇ ਕਾਬੂ ਪਾ ਲਿਆ ਗਿਆ।
canada-u-s-trade-deal-trump-announces-no-new-tariffs-auto-tariffs-to-get-relief
Punjabi

ਕੈਨੇਡਾ-ਅਮਰੀਕਾ ਵਪਾਰਕ ਸਮਝੌਤਾ: ਟਰੰਪ ਵੱਲੋਂ ਨਵੇਂ ਟੈਰਿਫ ਨਾ ਲਗਾਉਣ ਦਾ ਐਲਾਨ, ਕੈਨੇਡੀਅਨ ਆਟੋਜ਼ ਨੂੰ ਵੀ ਰਾਹਤ

ਕੈਨੇਡਾ ਅਤੇ ਅਮਰੀਕਾ ਦੇ ਵਪਾਰਕ ਸਬੰਧਾਂ ਵਿਚ ਨਵਾਂ ਮੋੜ ਆਉਣ ਦੀ ਉਮੀਦ ਹੈ, ਰਾਸ਼ਟਰਪਤੀ ਡੌਨਲਡ ਟਰੰਪ ਨੇ ਬੁੱਧਵਾਰ ਨੂੰ ਵਾਸ਼ਿੰਗਟਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਹੁਣ ਕੈਨੇਡਾ ਤੋਂ ਆਉਣ ਵਾਲੇ ਸਾਮਾਨ 'ਤੇ ਕੋਈ ਨਵਾਂ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਕੈਨੇਡੀਅਨ ਆਟੋਜ਼ 'ਤੇ ਲੱਗਣ ਵਾਲੇ ਟੈਰਿਫਸ ਵਿਚ ਵੀ ਕੁਝ ਰਾਹਤ ਦਿੱਤੀ ਜਾ ਰਹੀ ਹੈ।
maple-ridge-shooting-leaves-56-year-old-man-critically-injured
Punjabi

ਮੈਪਲ ਰਿਜ ’ਚ ਹੋਈ ਗੋਲੀਬਾਰੀ, 56 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ

ਮੈਪਲ ਰਿਜ ਵਿਚ ਮੰਗਲਵਾਰ ਰਾਤ ਹੋਈ ਸ਼ੂਟਿੰਗ ਵਿਚ ਇੱਕ 56 ਸਾਲਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਆਰਸੀਐਮਪੀ ਮੁਤਾਬਕ ਵਾਰਦਾਤ ਰਾਤ ਲਗਭਗ 10 ਵਜੇ ਕਾਟਨਵੁੱਡ ਇਲਾਕੇ ਵਿਚ 236 ਸਟ੍ਰੀਟ ਦੇ 11400 ਬਲੌਕ ਵਿਚ ਵਾਪਰੀ।
two-arrested-in-brampton-online-dating-extortion-case
Punjabi

ਬਰੈਂਪਟਨ 'ਚ ਆਨਲਾਈਨ ਡੇਟਿੰਗ ਰਾਹੀਂ ਐਕਸਟੌਰਸ਼ਨ ਦਾ ਮਾਮਲਾ, ਪੰਜਾਬੀ ਨੌਜਵਾਨ ਸਣੇ ਦੋ ਗ੍ਰਿਫ਼ਤਾਰ

ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬਰੈਂਪਟਨ ਵਿਚ ਔਨਲਾਈਨ ਡੇਟਿੰਗ ਪਲੇਟਫਾਰਮ ਰਾਹੀਂ ਐਕਸਟੋਸ਼ਨ ਦਾ ਨੈੱਟਵਰਕ ਚਲਾਉਣ ਦੇ ਮਾਮਲੇ ਵਿਚ ਇੱਕ ਪੰਜਾਬੀ ਨੌਜਵਾਨ ਸਣੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ 35 ਸਾਲਾ ਹਰਵਿੰਦਰ ਸਿੰਘ ਅਤੇ 23 ਸਾਲਾ ਰੀਆ ਵਜੋਂ ਹੋਈ ਹੈ, ਇਨ੍ਹਾਂ 'ਤੇ ਐਕਸਟੋਸ਼ਨ, ਡਕੈਤੀ ਅਤੇ ਜ਼ਬਰਦਸਤੀ ਈ-ਟ੍ਰਾਂਸਫਰ ਕਰਵਾਉਣ ਦੇ ਚਾਰਜਿਜ਼ ਲਗਾਏ ਗਏ ਹਨ।
farmers-suspend-protest-at-punjab-haryana-border-meeting-with-manohar-lal-set-for-september-4
Punjabi

ਕਿਸਾਨ ਅੰਦੋਲਨ ਮੁਅੱਤਲ, 4 ਸਤੰਬਰ ਨੂੰ ਮਨੋਹਰ ਲਾਲ ਨਾਲ ਹੋਵੇਗੀ ਮੀਟਿੰਗ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ ਮੁਅੱਤਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਹਰਿਆਣਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਚਰਚਾ ਲਈ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਦਾ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਲਿਆ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link