14.86C Vancouver
ADS

Jun 12, 2025 11:11 AM - The Canadian Press

ਏਅਰ ਇੰਡੀਆ ਦੇ ਜਹਾਜ਼ ਨੂੰ ਅਹਿਮਦਾਬਾਦ ਹਵਾਈ ਅੱਡੇ 'ਤੇ ਵਾਪਰਿਆ ਹਾਦਸਾ, ਸੈਂਕੜੇ ਮੌਤਾਂ

Share On
london-bound-air-india-flight-with-more-than-240-aboard-crashes-after-takeoff-from-ahmedabad-india
The airline said the Gatwick Airport-bound flight was carrying 242 passengers and crew. Of those, Air India said there were 169 Indians, 53 Britons, seven Portuguese and one Canadian.(Photo: The Canadian Press)

ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਵੀਰਵਾਰ ਦੁਪਹਿਰ ਨੂੰ ਗੁਜਾਰਤ ਦੇ ਅਹਿਮਦਾਬਾਦ ਵਿਚ ਲੰਡਨ ਲਈ ਉਡਾਣ ਭਰਨ ਦੇ ਦੋ ਮਿੰਟ ਮਗਰੋਂ ਹਾਦਸਾਗ੍ਰਸਤ ਹੋ ਗਿਆ, ਇਸ ਵਿਚ ਚਾਲਕ ਦਲ ਦੇ ਮੈਂਬਰ ਸਮੇਤ 242 ਲੋਕ ਸਵਾਰ ਸਨ ਅਤੇ ਸਾਰਿਆਂ ਦੀ ਮੌਤ ਹੋ ਗਈ।

ਯਾਤਰੀਆਂ ਵਿਚ 1ਕੈਨੇਡੀਅਨ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 7 ਪੁਰਤਗਾਲੀ ਅਤੇ 169 ਭਾਰਤੀ ਸਨ। ਕਿਹਾ ਜਾਂਦਾ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਇਸ ਉਡਾਣ ਵਿਚ ਸਨ, ਉਹ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਨ ਅਤੇ ਲੁਧਿਆਣਾ ਦੀ ਜ਼ਿਮਨੀ ਚੋਣ ਵਿਚ ਪ੍ਰਚਾਰ ਕਰਕੇ 9 ਜੂਨ ਨੂੰ ਹੀ ਵਾਪਸ ਪਰਤੇ ਸਨ। ਫਲਾਈਟ AI171 ਨੇ ਸਰਦਾਰ ਵੱਲਭਭਾਈ ਪਟੇਲ ਇੰਟਰਨੈਸ਼ਨਲ ਏਅਰਪੋਰਟ ਤੋਂ ਦੁਪਹਿਰ 1:38 ਵਜੇ ਉਡਾਣ ਭਰੀ ਸੀ ਤੇ 1:40 ਵਜੇ ਕ੍ਰੈਸ਼ ਹੋ ਗਿਆ।

ਇਹ ਨੇੜੇ ਹੀ ਇੱਕ ਮੈਡੀਕਲ ਕਾਲਜ ਹੋਸਟਲ ਨਾਲ ਟਕਰਾਇਆ, ਇਸ ਦੌਰਾਨ ਹੋਸਟਲ ਮੈੱਸ ਵਿਚ ਕਈ ਵਿਦਿਆਰਥੀ ਮੌਜੂਦ ਸਨ, ਜਿਨ੍ਹਾਂ ਵਿਚੋਂ ਕੁਝ ਦੀ ਮੌਤ ਹੋ ਗਈ ਤੇ 40 ਤੋਂ ਵੱਧ ਜ਼ਖਮੀ ਹਨ। ਇਹ ਦੁਨੀਆ ਭਰ ਵਿਚ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਦਾ ਪਹਿਲਾ ਹਾਦਸਾ ਹੈ। ਫਲਾਈਟ ਟਰੈਕਿੰਗ ਡੇਟਾ ਦੇ ਅਨੁਸਾਰ, ਜਹਾਜ਼ ਦਾ ਸਿਗਨਲ ਉਡਾਣ ਭਰਨ ਤੋਂ ਕੁਝ ਸਕਿੰਟ ਬਾਅਦ ਹੀ ਟੁੱਟ ਗਿਆ ਸੀ।

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਆਖਰੀ ਵੱਡਾ ਯਾਤਰੀ ਜਹਾਜ਼ ਹਾਦਸਾ 2020 ਵਿੱਚ ਹੋਇਆ ਸੀ ਜਦੋਂ ਇੱਕ ਏਅਰ ਇੰਡੀਆ ਐਕਸਪ੍ਰੈਸ ਬੋਇੰਗ-737 ਦੱਖਣੀ ਭਾਰਤ ਵਿੱਚ ਇੱਕ ਪਹਾੜੀ ਦੀ ਚੋਟੀ ਦੇ ਰਨਵੇਅ ਤੋਂ ਫਿਸਲ ਗਿਆ ਸੀ, ਜਿਸ ਵਿੱਚ 21 ਲੋਕਾਂ ਦੀ ਮੌਤ ਹੋ ਗਈ ਸੀ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link