15.28C Vancouver
ADS

Apr 30, 2024 6:30 PM - The Canadian Press

ਵੈਨਕੂਵਰ ਦੇ ਲੰਡਨ ਡਰੱਗ ਸਟੋਰ ਤੀਜੇ ਦਿਨ ਵੀ ਰਹੇ ਬੰਦ

Share On
london-drugs-probes-if-personal-data-was-breached-in-cyber-incident-that-shut-stores
A statement from the retailer and pharmacy chain says it will notify "affected individuals" if the probe finds their data was breached.(Photo: The Canadian Press)

ਵੈਨਕੂਵਰ ਦੇ ਲੰਡਨ ਡਰੱਗ ਸਟੋਰ ਅੱਜ ਲਗਾਤਾਰ ਤੀਸਰੇ ਦਿਨ ਵੀ ਬੰਦ ਰਹੇ। ਕੰਪਨੀ ਵਲੋਂ ਬੀਤੇ ਐਤਵਾਰ ਸਾਈਬਰ ਸੁਰੱਖਿਆ ਦੇ ਮੁੱਦੇ ਕਾਰਨ ਆਪਣੇ ਕਾਰੋਬਾਰ ਬੰਦ ਕਰ ਦਿੱਤੇ ਗਏ ਸਨ। ਕੰਪਨੀ ਦਾ ਕਹਿਣਾ ਹੈ ਕਿ ਉਹ ਇਕ ਸਾਈਬਰ ਸੁਰੱਖਿਆ ਦੀ ਘਟਨਾ ਦਾ ਸ਼ਿਕਾਰ ਹੋ ਗਈ ਸੀ ਜਿਸ ਕਾਰਨ ਪੱਛਮੀ ਕੈਨੇਡਾ ਦੀਆਂ ਲੋਕੇਸ਼ਨਾਂ ਨੂੰ ਬੰਦ ਕਰਨਾ ਪਿਆ।

ਕੰਪਨੀ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਾਂਚਕਰਤਾ ਫਿਲਹਾਲ ਇਸ ਗੱਲ ਦਾ ਮੁਲਾਂਕਣ ਕਰ ਰਹੇ ਹਨ ਕਿ ਇਸ ਘਟਨਾ ਵਿਚ ਕਿਸੇ ਵੀ ਡਾਟਾ ਨਾਲ ਕਿਸ ਹੱਦ ਤੱਕ ਸਮਝੌਤਾ ਕੀਤਾ ਗਿਆ ਹੈ, ਜਿਸ ਕਾਰਨ ਬਿ੍ਰਟਿਸ਼ ਕੋਲੰਬੀਆ, ਐਲਬਰਟਾ, ਸਸਕੈਚਵਨ ਅਤੇ ਮੈਨੀਟੋਬਾ ਵਿਚ ਸਾਰੇ ਸਟੋਰ ਲੋਕੇਸ਼ਨਾਂ ਨੂੰ ਵੀਕਐਂਡ ਦੌਰਾਨ ਬੰਦ ਕਰਨਾ ਪਿਆ। ਲੰਡਨ ਡਰੱਗ ਵਲੋਂ ਆਪਣੀਆਂ ਪੱਛਮੀ ਕੈਨੇਡਾ ਦੀਆਂ ਸਾਰੀਆਂ ਲੋਕੇਸ਼ਨਾਂ ਨੂੰ ਦੁਬਾਰਾ ਖੋਲ੍ਹਣ ਦਾ ਕੋਈ ਅਨੁਮਾਨਿਤ ਸਮਾਂ ਨਹੀਂ ਦਿੱਤਾ ਗਿਆ।

ਇਸ ਤੋਂ ਇਲਾਵਾ ਕੰਪਨੀ ਨੇ ਫਾਰਮੇਸੀ ਦੀ ਤੁਰੰਤ ਲੋੜ ਵਾਲੇ ਲੋਕਾਂ ਨੂੰ ਆਪਣੇ ਸਥਾਨਕ ਫਾਰਮੇਸੀ ਸਟੋਰ ਨੂੰ ਫੋਨ ਕਰਨ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੰਪਨੀ ਦੇ ਬੀ.ਸੀ. ਵਿੱਚ 52, ਐਲਬਰਟਾ ਵਿੱਚ 21, ਸਸਕੈਚਵਨ ਵਿੱਚ 5 ਅਤੇ ਮੈਨੀਟੋਬਾ ਵਿੱਚ 1 ਸਟੋਰ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link