11.93C Vancouver
ADS

Jun 8, 2021 3:34 PM -

ਮੁਸਲਿਮ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਮਾਰਣ ਦੀ ਘਟਨਾ ਇੱਕ ‘ਅੱਤਵਾਦੀ ਹਮਲਾ’: ਟਰੂਡੋ

Share On
london-incident-that-killed-four-muslim-family-members-a-terrorist-attack-trudeau
Prime Minister Justin Trudeau rises during question period in the House of Commons on Parliament Hill in Ottawa on Wednesday, May 26, 2021. THE CANADIAN PRESS/Sean Kilpatrick

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਲੰਡਨ, ਔਂਟਾਰਿਓ ਵਿੱਚ ਹੋਇਆ ਹਮਲਾ ਜਿਸ ਵਿੱਚ ਇੱਕ ਮੁਸਲਿਮ ਪਰਿਵਾਰ ਦੇ ਚਾਰ ਮੈਂਬਰ ਮਾਰੇ ਗਏ ਹਨ ਅਤੇ ਇੱਕ ਬੱਚਾ ਹਸਪਤਾਲ ਵਿੱਚ ਜ਼ਖ਼ਮੀ ਹੈ, ਇੱਕ ਅੱਤਵਾਦੀ ਹਮਲਾ ਸੀ।

ਪੀੜਤਾਂ ਦੀ ਯਾਦ ਵਿੱਚ ਕੁਝ ਪਲ ਦਾ ਮੌਣ ਰੱਖਣ ਤੋਂ ਬਾਅਦ, ਟਰੂਡੋ ਨੇ ਹਾਊਸ ਆਫ ਕਾਮਨਜ਼ ਵਿੱਚ ਕਿਹਾ ਕਿ ਇਹ ਇੱਕ ਨਫਰਤ ਨਾਲ ਪ੍ਰੇਰਤ ਅੱਤਵਾਦੀ ਹਮਲਾ ਸੀ।

ਪੁਲਿਸ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਨੇ ਪਰਿਵਾਰ ਨੂੰ ਮਿੱਥਕੇ ਨਿਸ਼ਾਨਾ ਬਣਾਇਆ ਅਤੇ ਜਾਣ ਬੁੱਝਕੇ ਆਪਣਾ ਟਰੱਕ ਉਸ ਪਰਿਵਾਰ ’ਤੇ ਚੜ੍ਹਾ ਦਿੱਤਾ ਜੋ ਐਤਵਾਰ ਸ਼ਾਮ ਨੂੰ ਸੈਰ ਕਰਨ ਲਈ ਬਾਹਰ ਗਿਆ ਸੀ।

ਟਰੂਡੋ ਅਨੁਸਾਰ ਉਹ ਇਸ ਹਮਲੇ ਤੋਂ ਬਹੁਤ ਦੁਖੀ ਹਨ ਅਤੇ ਉਨ੍ਹਾਂ ਦੀ ਸਰਕਾਰ ਇਸ ਬੇਹੱਦ ਮੁਸ਼ਕਲ ਸਮੇਂ ਦੌਰਾਨ ਪੀੜਤਾਂ ਦੇ ਅਜ਼ੀਜ਼ਾਂ ਨਾਲ ਏਕਤਾ ਵਿੱਚ ਖੜੀ ਹੈ।

ਪੁਲਿਸ ਮੁਤਾਬਕ 20 ਸਾਲਾ ਨੈਥਾਨੀਲ ਵੇਲਟਮੈਨ ਪਹਿਲੇ ਦਰਜੇ ਦੇ ਕਤਲ ਦੇ ਇੱਕ ਅਤੇ ਹੱਤਿਆ ਦੀ ਕੋਸ਼ਿਸ਼ ਦੇ ਚਾਰ ਚਾਰਜਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਹ ਪੀੜਤਾਂ ਨੂੰ ਨਹੀਂ ਜਾਣਦਾ ਸੀ।

ਪੁਲਿਸ ਵਲੋਂ ਪੀੜਤਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ ਪਰ ਪਰਿਵਾਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿੱਚ ਮ੍ਰਿਤਕਾਂ ਦੀ ਪਛਾਣ 46 ਸਾਲਾ ਸਲਮਾਨ ਅਫ਼ਜ਼ਾਲ, ਉਨ੍ਹਾਂ ਦੀ 44 ਸਾਲਾ ਪਤਨੀ ਮਦਿਹਾ ਸਲਮਾਨ, 15 ਸਾਲਾ ਬੇਟੀ ਯਮਨਾ ਸਲਮਾਨ ਅਤੇ ਅਫ਼ਜ਼ਾਲ ਦੀ 74 ਸਾਲਾ ਮਾਂ ਵਜੋਂ ਕੀਤੀ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link