14.2C Vancouver
ADS

Oct 28, 2024 2:31 PM - Connect Newsroom

ਲੰਡਨ ਵਿਚ ਇੱਕ ਭਾਰਤੀ ਮੂਲ ਦੇ ਸ਼ਖਸ ਨੂੰ ਔਰਤ ਅਤੇ ਦੋ ਬੱਚਿਆਂ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ’ਚ ਕੀਤਾ ਗਿਆ ਚਾਰਜ

Share On
london-indian-origin-man-charged-with-attempted-murder-of-woman-and-her-2-children
Kulvinder Ram, 48, appeared at Barkingside Magistrate's Court on Monday, days after the attack in First Avenue, Dagenham. The Metropolitan Police identified him as a resident of the area.

ਲੰਡਨ ਵਿਚ ਇੱਕ ਭਾਰਤੀ ਮੂਲ ਦੇ ਸ਼ਖਸ ਨੂੰ ਇੱਕ ਔਰਤ ਅਤੇ ਦੋ ਬੱਚਿਆਂ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਵਿਚ ਚਾਰਜ ਕੀਤਾ ਗਿਆ ਹੈ। ਪੀੜਤਾਂ ’ਤੇ ਪਿਛਲੇ ਹਫ਼ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਬਾਰਕਿੰਗਸਾਈਡ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋਏ 48 ਸਾਲਾ ਮੁਲਜ਼ਮ ਦੀ ਪਛਾਣ ਕੁਲਵਿੰਦਰ ਰਾਮ ਵਜੋਂ ਸਾਹਮਣੇ ਆਈ ਹੈ।

ਪੀੜਤਾਂ ਵਿਚ 30 ਸਾਲਾ ਔਰਤ, 8 ਸਾਲਾ ਲੜਕੀ ਅਤੇ ਦੋ ਸਾਲਾ ਲੜਕਾ ਸ਼ਾਮਲ ਹਨ। ਪੁਲਿਸ ਨੇ ਕਿਹਾ ਕਿ ਇਹ ਸਾਰੇ ਇੱਕ-ਦੂਜੇ ਨੂੰ ਜਾਣਦੇ ਸਨ ਪਰ ਉਨ੍ਹਾਂ ਦੇ ਰਿਸ਼ਤੇ ਬਾਰੇ ਡਿਟੇਲਸ ਨਹੀਂ ਦਿੱਤੀ। ਪੁਲਿਸ ਨੇ ਹਾਲਾਂਕਿ, ਇਹ ਪੁਸ਼ਟੀ ਕੀਤੀ ਕਿ ਪੀੜਤਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਲੰਡਨ ਪੁਲਿਸ ਨੇ ਕਿਹਾ ਕਿ ਘਟਨਾ ਸ਼ੁੱਕਰਵਾਰ ਨੂੰ ਪੂਰਬੀ ਲੰਡਨ ਦੇ ਇਲਾਕੇ ਡੇਗੇਨਹੈਮ ਵਿਚ ਵਾਪਰੀ ਸੀ, ਮੁਲਜ਼ਮ ਕੁਲਵਿੰਦਰ ਰਾਮ ਨੂੰ ਵੀ ਪੀੜਤਾਂ ਦੇ ਨਾਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ ਵਿਚ ਜਾਂਚ ਕਰਨ ਤੋਂ ਬਾਅਦ ਉਸ ਨੂੰ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ। ਹੁਣ ਉਸ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link