16.26C Vancouver
ADS

Jun 19, 2020 11:36 PM -

ਲਗਾਤਾਰ ਸੱਤਵੇਂ ਦਿਨ ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ

Share On
longest-stretch-of-no-covid-19-death-in-b-c-seven-new-cases-reported
(File) -  British Columbia's public health officer, Dr. Bonnie Henry giving her views during a press conference. - B.C. government

ਸ਼ੁੱਕਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ।

ਹੁਣ ਸੂਬੇ 'ਚ ਲਗਾਤਾਰ 7 ਦਿਨ ਤੱਕ ਕਿਸੇ ਵਾਇਰਸ ਪੀੜਤ ਨੇ ਜਾਨ ਨਹੀਂ ਗਵਾਈ ਹੈ।

ਅੱਜ ਜਾਰੀ ਕੀਤੇ ਗਏ ਮਾਮਲੇ ਵੀਰਵਾਰ ਤੋਂ ਸ਼ੁੱਕਰਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,790 ਹੋ ਗਈ ਹੈ।

ਅੱਜ ਦੀਆਂ ਜਾਣਕਾਰੀਆਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਸਾਂਝੇ ਬਿਆਨ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 168 ਹੈ। ਸੂਬੇ ਵਿੱਚ ਵਾਇਰਸ ਸੰਬੰਧੀ 178 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ।

ਐਕਟਿਵ ਮਾਮਲਿਆਂ 'ਚ 11 ਅਜਿਹੇ ਹਨ ਜਿੰਨਾ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ, ਅਤੇ 6 ਨੂੰ ਆਈ.ਸੀ.ਯੂ. 'ਚ ਦਾਖਿਲ ਕੀਤਾ ਗਿਆ ਹੈ।

ਬੀ.ਸੀ. 'ਚ 2,444 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ 'ਚ ਕਿਸੇ ਹੈਲਥ ਕੇਅਰ ਫੈਸਿਲਿਟੀ 'ਚ ਨਵੀਂ ਆਊਟਬ੍ਰੇਕ ਦਰਜ ਨਹੀਂ ਕੀਤੀ ਗਈ ਹੈ।

ਇਲਾਕੇ 'ਚ ਕੋਈ ਨਵਾਂ ਕਮਿਊਨਿਟੀ ਆਊਟਬ੍ਰੇਕ ਦਾ ਮਾਮਲਾ ਵੀ ਸਾਹਮਣੇ ਨਹੀਂ ਆਇਆ ਹੈ।

ਜਾਣਕਾਰੀ ਦਿੱਤੀ ਗਈ ਕਿ ਸ਼ੁੱਕਰਵਾਰ ਨੂੰ ਬੀ.ਸੀ. 'ਚ ਸੂਬੇ ਵੱਲੋਂ ਇੱਕ ਜਾਂਚ ਬਿਠਾਈ ਗਈ ਹੈ। ਇਸ ਦੇ ਵਿੱਚ ਉਨ੍ਹਾਂ ਇਲਜ਼ਾਮਾਂ 'ਤੇ ਧਿਆਨ ਦਿੱਤਾ ਜਾਵੇਗਾ ਕਿ ਐਮਰਜੈਂਸੀ ਰੂਮਜ਼ 'ਚ ਡਾਕਟਰਾਂ ਅਤੇ ਨਰਸਾਂ ਵੱਲੋਂ ਨਸਲਵਾਦੀ ਖੇਡ ਖੇਡਿਆ ਜਾਂਦਾ ਸੀ।

ਇਸ ਵਿੱਚ ਖਾਸ ਤੌਰ 'ਤੇ ਖੂਨ 'ਚ ਸ਼ਰਾਬ ਦੇ ਪੱਧਰ ਦੀ ਜਾਂਚ ਕਰਨ ਬਾਰੇ ਇਲਜ਼ਾਮ ਲਗਾਏ ਗਏ ਹਨ, ਅਤੇ ਇਨ੍ਹਾਂ ਇਲਜ਼ਾਮਾਂ ਅਨੁਸਾਰ ਖਾਸ ਤੌਰ 'ਤੇ ਇਸ ਪੱਧਰ ਦਾ ਅੰਦਾਜ਼ਾ ਲਗਾਉਣ ਦੇ ਖੇਡ 'ਚ ਇੰਡੀਜਨਸ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸਲਵਾਦ ਲਈ ਕੋਈ ਜਗ੍ਹਾ ਨਹੀਂ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link