16.84C Vancouver
ADS

Jun 19, 2020 9:34 PM -

ਜੂਨਟੀਂਥ ਦੇ ਹੱਕ 'ਚ ਲੌਂਗਸ਼ੋਰ ਵਰਕਰਾਂ ਨੇ ਅੱਠ ਘੰਟੇ ਲਈ ਰੋਕਿਆ ਕੰਮ 

Share On
longshore-workers-halt-work-for-eight-hours-to-raise-awareness-of-juneteenth
A container ship is unloaded at port in Vancouver, B.C., on Saturday December 23, 2012. THE CANADIAN PRESS/Darryl Dyck

ਸਾਰੇ ਕਨੇਡੀਅਨ ਅਤੇ ਅਮਰੀਕੀ ਵੈਸਟ ਕੋਸਟ ਦੇ ਨਾਲ ਲੌਂਗਸ਼ੋਰ ਵਰਕਰਾਂ ਨੇ ਕੰਮ ਰੋਕ ਦਿੱਤਾ ਹੈ।

ਕੰਮ ਨੂੰ 8 ਘੰਟੇ ਲਈ ਰੋਕਣ ਦਾ ਫੈਸਲਾ ਲਿਆ ਗਿਆ।

ਅਜਿਹਾ 'ਜੂਨਟੀਂਥ' ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਹੈ।

ਇਸ ਦੇ ਪਿੱਛੇ ਨਸਲੀ ਬਰਾਬਰਤਾ ਅਤੇ ਸਮਾਜਿਕ ਨਿਆਂ ਨੂੰ ਵੀ ਕਾਰਨ ਦੱਸਿਆ ਗਿਆ ਹੈ।

ਜੂਨਟੀਂਥ ਨੂੰ, 19 ਜੂਨ 1865 ਦੇ ਸਨਮਾਨ 'ਚ ਮਨਾਇਆ ਜਾਂਦਾ ਹੈ, ਜਦ ਟੈਕਸਸ ਵਿੱਚ ਗੁਲਾਮਾਂ ਨੂੰ ਦੱਸਿਆ ਗਿਆ ਸੀ ਕਿ ਅਮਰੀਕਾ 'ਚ ਗੁਲਾਮੀ ਦਾ ਅੰਤ ਹੋ ਗਿਆ ਹੈ।

ਲੌਂਗਸ਼ੋਰ ਯੂਨੀਅਨ ਦਾ ਕਹਿਣਾ ਹੈ ਕਿ ਇਸ ਦਿਵਸ ਨੂੰ ਮਨਾਉਣਾ, ਉਨ੍ਹਾਂ ਦੇ ਨਸਲਵਾਦ ਵਿਰੋਧੀ ਕੋਸ਼ਿਸ਼ਾਂ ਲਈ ਸਹਿਯੋਗ ਨੂੰ ਦਰਸ਼ਾਉਂਦਾ ਹੈ।

ਅੱਜ ਦੀ ਕੰਮ ਰੋਕ ਦੀ ਪ੍ਰਕਿਰਿਆ ਸਵੇਰ ਦੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖੀ ਗਈ ਹੈ।

ਇਸ ਦੇ ਵਿੱਚ ਬੀ.ਸੀ. ਦੇ ਕਈ ਪੋਰਟ ਸ਼ਾਮਿਲ ਹਨ, ਜਿਸ ਦੇ ਵਿੱਚ ਵੈਨਕੂਵਰ, ਪ੍ਰਿੰਸ ਰੂਪਰਟ ਅਤੇ ਕਈ ਹੋਰ ਪੋਰਟਸ ਦਾ ਜ਼ਿਕਰ ਆਉਂਦਾ ਹੈ।

ਕੈਨੇਡਾ 'ਚ ਅੰਤਰਰਾਸ਼ਟਰੀ ਲੌਂਗਸ਼ੋਰ ਅਤੇ ਵੇਅਰਹਾਊਸ ਯੂਨੀਅਨ ਦੇ ਪ੍ਰਧਾਨ, ਰੌਬ ਐਸ਼ਟਨ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਮੈਂਬਰ ਇਸ ਦਾ ਹਿੱਸਾ ਇਸਲਈ ਬਣ ਰਹੇ ਹਨ ਕਿਉਂਕਿ ਕੈਨੇਡਾ ਨੇ ਵੀ ਨਸਲਵਾਦ ਵੇਖਿਆ ਹੈ।

ਉਨ੍ਹਾਂ ਕਿਹਾ ਕਾਮਾਗਾਟਾ ਮਾਰੂ ਦੀ ਘਟਨਾ ਤੋਂ ਲੈ ਕੇ ਲਾਪਤਾ ਅਤੇ ਕਤਲ ਕੀਤੀਆਂ ਗਈਆਂ ਔਰਤਾਂ ਅਤੇ ਲੜਕੀਆਂ ਦੇ ਮਾਮਲੇ ਕੈਨੇਡਾ 'ਚ ਸਾਹਮਣੇ ਆ ਚੁੱਕੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link