15.84C Vancouver
ADS

Oct 1, 2021 8:17 PM -

ਔਨਲਾਈਨ ਰੋਮਾਂਸ ਦੇ ਚੱਕਰ 'ਚ $22.4 ਮਿਲੀਅਨ ਤੋਂ ਵਧੇਰੇ ਦੀ ਠੱਗੀ, ਸਰੀ ਆਰ.ਸੀ.ਐਮ.ਪੀ. ਨੇ ਸਾਂਝੇ ਕੀਤੇ ਪੂਰੇ ਵੇਰਵੇ

Share On
looking-for-romance-online-could-cost-you-more-than-just-a-heartache
Surrey RCMP is cautioning the public after victims lose more than a million dollars to romance scams this year. (Photo - Surrey RCMP/Twitter)

ਸਰੀ ਆਰ.ਸੀ.ਐਮ.ਪੀ. ਨੇ ਲੋਕਾਂ ਨੂੰ ਔਨਲਾਈਨ ਰੋਮਾਂਸ ਨਾਲ ਜੁੜੇ ਠੱਗੀ ਦੇ ਮਾਮਲਿਆਂ ਪ੍ਰਤੀ ਸਾਵਧਾਨ ਕੀਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਔਨਲਾਈਨ ਰੋਮਾਂਸ ਸਿਰਫ ਦਿਲ ਟੁੱਟਣ ਦਾ ਹੀ ਨਹੀਂ ਬਲਕਿ ਵੱਡੀ ਠੱਗੀ ਦਾ ਵੀ ਕਾਰਨ ਬਣ ਸਕਦਾ ਹੈ।

ਇਸ ਸਾਲ ਜਨਵਰੀ ਤੋਂ ਅਗਸਤ ਵਿਚਾਲੇ ਪੁਲਿਸ ਨੂੰ ਇਸ ਪ੍ਰਕਾਰ ਦੇ ਧੋਖੇ ਸੰਬੰਧੀ 29 ਸ਼ਿਕਾਇਤਾਂ ਮਿਲੀਆਂ ਹਨ।

ਇਸ ਦੌਰਾਨ ਕੁੱਲ $1.3 ਮਿਲੀਅਨ ਤੋਂ ਵਧੇਰੇ ਦੀ ਰਕਮ ਦਾ ਨੁਕਸਾਨ ਝੱਲਣਾ ਪਿਆ ਹੈ।

ਇਸੇ ਸਮੇਂ ਦੌਰਾਨ ਪੂਰੇ ਲੋਅਰ ਮੇਨਲੈਂਡ 'ਚ ਇਸ ਪ੍ਰਕਾਰ ਦੇ 213 ਪੀੜਤਾਂ ਦੀ ਜਾਣਕਾਰੀ ਦਿੱਤੀ ਗਈ ਹੈ।

ਇਨ੍ਹਾਂ ਮਾਮਲਿਆਂ 'ਚ $22.4 ਮਿਲੀਅਨ ਤੋਂ ਵਧੇਰੇ ਦੀ ਰਕਮ ਠੱਗੀ ਜਾ ਚੁੱਕੀ ਹੈ।

ਆਮ ਤੌਰ 'ਤੇ ਅਜਿਹੇ ਮਾਮਲਿਆਂ 'ਚ ਝੂਠੀ ਪਛਾਣ, ਝੂਠੀ ਜਾਣਕਾਰੀ ਅਤੇ ਝੂਠੀਆਂ ਤਸਵੀਰਾਂ ਵਰਤੀਆਂ ਜਾਂਦੀਆਂ ਹਨ।

ਕਈ ਮਾਮਲਿਆਂ 'ਚ ਸੋਸ਼ਲ ਮੀਡੀਆ 'ਤੇ ਔਨਲਾਈਨ ਰੋਮਾਂਸ ਦੇ ਦੌਰਾਨ ਠੱਗੀ ਦਾ ਸਾਹਮਣਾ ਕਰਨਾ ਪਿਆ ਹੈ।

ਕਈ ਸ਼ਿਕਾਇਤਾਂ 'ਚ ਦੱਸਿਆ ਗਿਆ ਕਿ ਕਿਸੇ ਗਲਤ ਇਨਵੈਸਟਮੈਂਟ ਸਕੀਮ ਦੇ ਜਰੀਏ ਠੱਗੀ ਮਾਰੀ ਗਈ।

ਪੁਲਿਸ ਦਾ ਕਹਿਣਾ ਹੈ ਕਿ ਪੈਂਡੈਮਿਕ ਵਿਚਾਲੇ ਬਹੁਤ ਸਾਰੇ ਲੋਕ ਔਨਲਾਈਨ ਦੋਸਤਾਂ ਦੀ ਭਾਲ ਕਰ ਰਹੇ ਹਨ ਜਿਸ ਦਾ ਫਾਇਦਾ ਅਜਿਹੇ ਲੋਕ ਚੁੱਕ ਰਹੇ ਹਨ।

Latest news

petition-to-remove-u-s-ambassador-pete-hoekstra-surpasses-225-000-signatures
Punjabi

ਹੋਇਕਸਟਰਾ ਨੂੰ ਹਟਾਉਣ ਦੀ ਪਟੀਸ਼ਨ ’ਤੇ ਦਸਤਖ਼ਤ 2.25 ਲੱਖ ਤੋਂ ਪਾਰ

ਕੈਨੇਡਾ ਵਿਚ ਅਮਰੀਕਾ ਦੇ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ ਚੱਲ ਰਹੀ ਪਟੀਸ਼ਨ 'ਤੇ ਦਸਤਖ਼ਤ 225,000 ਤੋਂ ਪਾਰ ਹੋ ਗਏ ਹਨ। ਹਾਲਾਂਕਿ, ਮਾਹਰਾਂ ਦਾ ਤਰਕ ਹੈ ਕਿ ਹੋਇਕਸਟਰਾ ਦੇ actions ਉਸ ਪੱਧਰ ਤੱਕ ਨਹੀਂ ਪਹੁੰਚੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਟਾਇਆ ਜਾ ਸਕਦਾ ਹੈ।
canadian-exports-face-50-per-cent-tariff-threat-as-carney-speaks-with-trump
Punjabi

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਦਾ ਖ਼ਤਰਾ, ਕਾਰਨੀ ਨੇ ਟਰੰਪ ਨਾਲ ਕੀਤੀ ਫੋਨ 'ਤੇ ਗੱਲਬਾਤ

ਕੈਨੇਡੀਅਨ ਨਿਰਯਾਤ 'ਤੇ 50 ਫੀਸਦੀ ਟੈਰਿਫ ਲੱਗਣ ਦੇ ਮੰਡਰਾ ਰਹੇ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਲੋਂ ਸੋਮਵਾਰ ਸ਼ਾਮ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਹਾਲਾਂਕਿ, ਦੋਹਾਂ ਵਿਚਾਕਰ ਕਿਸੇ ਚਰਚਾ ਦੀ ਡਿਟੇਲਸ ਬਾਹਰ ਨਹੀਂ ਆਈ। ਕੈਨੇਡਾ 'ਤੇ ਟੈਰਿਫ ਲਾਗੂ ਹੋਣ ਵਿਚ ਹੁਣ 24 ਘੰਟੇ ਤੋਂ ਵੀ ਘੱਟ ਦਾ ਸਮਾਂ ਹੈ ਅਤੇ ਸਰਕਾਰ ਨੇ ਇਹ ਪਹਿਲਾਂ ਹੀ ਸੰਕੇਤ ਦਿੱਤਾ ਹੈ ਕਿ ਜੇ ਇਹ ਟੈਰਿਫਸ ਪ੍ਰਭਾਵੀ ਹੁੰਦੇ ਹਨ ਤਾਂ ਔਟਵਾ ਵੀ ਪਲਟਵਾਰ ਕਰ ਸਕਦਾ ਹੈ।
b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link