10.61C Vancouver
ADS

Apr 28, 2020 2:54 AM -

ਸੈਨੀਟਾਈਜ਼ੇਸ਼ਨ ਦੇ ਮਿਸ਼ਨ 'ਤੇ ਨਿਕਲਿਆ ਲੌਰੀ ਚਾਲਕ

Share On
lorry-driver-on-sanitisation-mission-against-covid-19
A lorry driver here has been voluntarily doing sanitisation work by spraying sodium hypochlorite liquid on roads and vehicles passing by since March 26. Photo-ANI

ਭਾਰਤ 'ਚ ਇੱਕ ਲੌਰੀ ਚਾਲਕ ਨੂੰ ਲੈਕੇ ਖਬਰਾਂ ਸੁਰਖੀਆਂ 'ਚ ਹਨ।

ਇਸ ਲੌਰੀ ਚਾਲਕ ਨੇ ਇਲਾਕੇ ਨੂੰ ਸੈਨੀਟਾਈਜ਼ ਕਰਨ ਦੀ ਜਿੰਮੇਵਾਰੀ ਚੁੱਕੀ ਹੋਈ ਹੈ।

ਮਾਮਲਾ ਆਂਧਰ ਪ੍ਰਦੇਸ਼ ਦਾ ਹੈ।

ਕ੍ਰਿਸ਼ਨਾ ਜਿਲ੍ਹੇ ਦੇ ਗੰਨਾਵਰਮ ਪਿੰਡ ਦਾ ਰਵੀਂਦਰ ਰੈੱਡੀ ਸੜਕਾਂ ਅਤੇ ਕੋਲ ਤੋਂ ਲੰਘਦੇ ਵਾਹਨਾਂ 'ਤੇ ਸੋਡੀਅਮ ਹਾਈਪੋਕਲੋਰਾਈਟ ਲਿਕਵਿਡ ਸੁੱਟ ਕੇ ਉਨ੍ਹਾਂ ਨੂੰ ਸੈਨੀਟਾਈਜ਼ ਕਰਦਾ ਹੈ।

ਰਵੀਂਦਰ ਰੈੱਡੀ ਦਾ ਮੰਨਣਾ ਹੈ ਕਿ ਕਿਸੇ ਵਿਅਕਤੀ ਦਾ ਐਕਸ਼ਨ ਉਸਦੇ ਸ਼ਬਦਾਂ ਤੋਂ ਵਧੇਰੇ ਮਜਬੂਤ ਹੁੰਦਾ ਹੈ।

ਓਹ ਕੋਰੋਨਾ ਵਾਇਰਸ ਕਾਰਨ ਬਣੇ ਸੰਕਟ ਦੇ ਹਾਲਾਤਾਂ 'ਚ ਸੋਸਾਇਟੀ ਲਈ ਕੁਝ ਵਾਪਿਸ ਦੇਣਾ ਚਾਹੁੰਦਾ ਹੈ।

ਰੈੱਡੀ ਨੇ ਇਸਦੇ ਲਈ ਇੱਕ ਟਰੈਕਟਰ ਕਿਰਾਏ 'ਤੇ ਲਿਆ ਅਤੇ ਇੱਕ ਸਪਰੇਅ ਸੰਬੰਧੀ ਹੈਂਡਗਨ ਖਰੀਦੀ।

ਰੈੱਡੀ ਨੇ ਕਿਹਾ ਕਿ, ਓਹ ਆਪਣੇ ਪਿੰਡ 'ਚ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ 26 ਮਾਰਚ ਤੋਂ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਹੁਤ ਚੰਗਾ ਹੋਵੇਗਾ ਜੇਕਰ ਹਰ ਕੋਈ ਸਮਾਜ ਦੇ ਲਈ ਯੋਗਦਾਨ ਪਾਵੇ।

ਰੈੱਡੀ ਨੇ ਦੱਸਿਆ ਕਿ ਇਸਤੇ ਕਰੀਬ 2,500 ਤੋਂ 3,000 ਰੁਪਏ ਦਾ ਖਰਚਾ ਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਓਹ ਸਭ ਆਪਣੇ ਦਮ 'ਤੇ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਤਕ ਕੁੱਲ ਖਰਚਾ 40,000 ਰੁਪਏ ਦੇ ਕਰੀਬ ਦਾ ਹੋ ਗਿਆ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link