11.91C Vancouver
ADS

May 5, 2026 2:52 PM - Connect Newsroom - Ramandeep Kaur with files from The Canadian Press

ਲੁਈਸ ਆਰਬਰ ਨੂੰ ਕੈਨੇਡਾ ਦੀ ਅਗਲੀ ਗਵਰਨਰ ਜਨਰਲ ਵਜੋਂ ਕੀਤਾ ਗਿਆ ਨਾਮਜ਼ਦ

Share On
louise-arbour-appointed-canadas-next-governor-general-replacing-mary-simon
Carney had previously stated that the next governor general would be fluent in both English and French. Arbour is fully bilingual. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਾਬਕਾ ਸੁਪਰੀਮ ਕੋਰਟ ਜਸਟਿਸ ਲੁਈਸ ਆਰਬਰ ਨੂੰ ਕੈਨੇਡਾ ਦੀ ਅਗਲੀ ਗਵਰਨਰ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਇਹ ਐਲਾਨ ਅੱਜ ਔਟਵਾ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਆਰਬਰ ਜੋ ਕਿ 79 ਸਾਲਾਂ ਦੇ ਹਨ, ਮੌਜੂਦਾ ਗਵਰਨਰ ਜਨਰਲ ਮੈਰੀ ਸਾਈਮਨ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਇਸ ਜੁਲਾਈ ਵਿਚ ਸਮਾਪਤ ਹੋ ਰਿਹਾ ਹੈ।

ਆਰਬਰ ਦਾ ਨਾਂ ਦੁਨੀਆ ਭਰ ਵਿਚ ਇੱਕ ਨਿਰਪੱਖ ਅਤੇ ਤਜਰਬੇਕਾਰ ਕਾਨੂੰਨੀ ਮਾਹਰ ਵਜੋਂ ਜਾਣਿਆ ਜਾਂਦਾ ਹੈ; ਉਹ ਸੁਪਰੀਮ ਕੋਰਟ ਦੇ ਜੱਜ ਰਹਿਣ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਮਾਂਟਰੀਅਲ ਵਿਚ ਜਨਮੇ ਲੁਈਸ ਆਰਬਰ ਇੰਗਲਿਸ਼ ਅਤੇ ਫ੍ਰੈਂਚ ਦੋਵਾਂ ਭਾਸ਼ਾਵਾਂ ਵਿਚ ਪੂਰੀ ਤਰ੍ਹਾਂ ਨਿਪੁੰਨ ਹਨ। ਇਹ ਪ੍ਰਧਾਨ ਮੰਤਰੀ ਕਾਰਨੀ ਲਈ ਇੱਕ ਅਹਿਮ ਤਰਜੀਹ ਸੀ ਕਿਉਂਕਿ ਮੈਰੀ ਸਾਈਮਨ ਜੋ ਕਿ ਕੈਨੇਡਾ ਦੇ ਪਹਿਲੇ Indigenous ਗਵਰਨਰ ਜਨਰਲ ਬਣੇ ਸਨ, ਉਹਨਾਂ ਨੂੰ ਫ੍ਰੈਂਚ ਭਾਸ਼ਾ ਨਾ ਆਉਣ ਕਾਰਨ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link