20.82C Vancouver
ADS

Jun 8, 2026 3:07 PM - Connect Newsroom - Ramandeep Kaur with files from The Canadian Press

ਲੁਈਸ ਆਰਬਰ ਨੇ ਕੈਨੇਡਾ ਦੀ 31ਵੀਂ ਗਵਰਨਰ ਜਨਰਲ ਵਜੋਂ ਸੰਭਾਲਿਆ ਅਹੁਦਾ

Share On
louise-arbour-to-be-installed-as-canadas-31st-governor-general
Prime Minister Mark Carney arrives at the Senate of Canada building in Ottawa on June 8, 2026, ahead of the installation of Louise Arbour as Canada's 31st Governor General. (Photo: The Canadian Press)

ਕੈਨੇਡਾ ਦੇ 31ਵੇਂ ਗਵਰਨਰ ਜਨਰਲ ਵਜੋਂ ਅੱਜ ਸਾਬਕਾ ਸੁਪਰੀਮ ਕੋਰਟ ਜਸਟਿਸ ਲੁਈਸ ਆਰਬਰ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸੈਨੇਟ ਔਫ ਕੈਨੇਡਾ ਦੀ ਇਮਾਰਤ ਵਿਚ ਹੋਏ ਇਸ ਇਤਿਹਾਸਕ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਮੈਰੀ ਸਾਈਮਨ ਦੀ ਥਾਂ ਲਈ, ਜੋ 2021 ਵਿਚ ਕੈਨੇਡਾ ਦੇ ਪਹਿਲੇ Indigenous ਗਵਰਨਰ ਜਨਰਲ ਬਣੇ ਸਨ। ਇਹ ਕਿੰਗ ਚਾਰਲਸ ਵੱਲੋਂ ਮਨਜ਼ੂਰ ਕੀਤੀ ਗਈ ਪਹਿਲੀ ਨਿਯੁਕਤੀ ਹੈ।

ਇਸ ਸਮਾਗਮ ਵਿਚ ਪ੍ਰਧਾਨ ਮੰਤਰੀ ਮਾਰਕ ਕਾਰਨੀ, ਚੀਫ਼ ਜਸਟਿਸ ਰਿਚਰਡ ਵੈਗਨਰ, ਹਾਊਸ ਔਫ਼ ਕਾਮਨਜ਼ ਦੇ ਸਪੀਕਰ Francis Scarpaleggia ਅਤੇ ਅਸੈਂਬਲੀ ਔਫ ਫਸਟ ਨੇਸ਼ਨ ਦੀ ਨੈਸ਼ਨਲ ਚੀਫ਼ ਸਿੰਡੀ ਵੁੱਡਹਾਊਸ ਨੇਪਿਨਕ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਮਾਂਟਰੀਅਲ ਦੇ ਰਹਿਣ ਵਾਲੇ ਅਤੇ ਦੋਵਾਂ ਅਧਿਕਾਰਤ ਭਾਸ਼ਾਵਾਂ ਇੰਗਲਿਸ਼ ਤੇ ਫ੍ਰੈਂਚ ਵਿਚ ਮਾਹਰ 79 ਸਾਲਾ ਲੁਈਸ ਆਰਬਰ ਕਾਨੂੰਨ ਦੇ ਖੇਤਰ ਵਿਚ ਇੱਕ ਵੱਡਾ ਨਾਮ ਹਨ। ਉਹ ਸੁਪਰੀਮ ਕੋਰਟ ਦੇ ਜੱਜ ਰਹਿਣ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਅਤੇ ਦਿ ਹੇਗ ਵਿਚ ਚੀਫ਼ ਪ੍ਰੋਸੀਕਿਊਟਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link