19.34C Vancouver
ADS

May 22, 2020 7:27 PM -

ਪੈਂਡੇਮਿਕ ਤੋਂ ਬਾਅਦ ਕੰਮਾਂ ਦੀ ਸ਼ੁਰੂਆਤ ਨਾਲ ਜੁੜਿਆ ਸਰਵੇਖਣ, ਬੀ.ਸੀ. 'ਚ ਵਪਾਰੀਆਂ ਨੂੰ ਘੱਟ ਮੁਨਾਫ਼ੇ ਤੇ ਘੱਟ ਗ੍ਰਾਹਕਾਂ ਦਾ ਫਿਕਰ

Share On
low-profits-few-customers-in-post-pandemic-recovery-says-b-c-business-survey
Chairs are turned upside down on the bar at a closed restaurant, amid concerns about the spread of the coronavirus, in Vancouver, on Tuesday, March 17, 2020. As some British Columbia businesses prepare to reopen their doors on Tuesday when the province enters the second phase of its COVID-19 restart plan, others say they're holding off while they grapple with new health protocols. THE CANADIAN PRESS/Darryl Dyck

ਬ੍ਰਿਟਿਸ਼ ਕੋਲੰਬੀਆ 'ਚ ਕੀਤੇ ਗਏ ਇੱਕ ਸਰਵੇਖਣ 'ਚ ਸਾਹਮਣੇ ਆਇਆ ਹੈ ਕਿ ਮੁਸ਼ਕਿਲ ਤੋਂ 25% ਵਪਾਰਾਂ ਨਾਲ ਜੁੜੇ ਲੋਕਾਂ ਨੂੰ ਲਗਦਾ ਹੈ ਕਿ ਕੋਵਿਡ-19 ਸੰਬੰਧੀ ਪਬੰਦੀਆਂ ਹਟਾਏ ਜਾਣ ਤੋਂ ਬਾਅਦ, ਉਹ ਮੁਨਾਫ਼ੇ ਦੇ ਨਾਲ ਵਪਾਰਾਂ ਨੂੰ ਅੱਗੇ ਵਧਾ ਸਕਣਗੇ।

ਇਸ ਸਰਵੇਖਣ 'ਚ 1,300 ਲੋਕਾਂ ਨਾਲ ਸੰਪਰਕ ਬਣਾਇਆ ਗਿਆ ਸੀ।

ਇਹ ਵਪਾਰੀ ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ, ਬੀ.ਸੀ. ਚੈਂਬਰ ਆਫ ਕਾਮਰਸ ਅਤੇ ਬਿਜ਼ਨਸ ਕਾਉਂਸਿਲ ਆਫ ਬ੍ਰਿਟਿਸ਼ ਕੋਲੰਬੀਆ ਨਾਲ ਸੰਬੰਧਤ ਹਨ।

ਸਰਵੇਖਣ ਦਾ ਹਿੱਸਾ ਬਣਨ ਵਾਲਿਆਂ ਨੂੰ ਬੀ.ਸੀ. ਦੇ ਰੀਸਟਾਰਟ (restart) ਪਲੈਨ ਦੇ ਦੂਜੇ ਫੇਜ਼ ਸੰਬੰਧੀ ਸਵਾਲ ਪੁੱਛੇ ਗਏ ਸਨ।

ਬੋਰਡ ਆਫ ਟਰੇਡ ਦੇ ਇੱਕ ਬਿਆਨ 'ਚ ਦੱਸਿਆ ਗਿਆ ਕਿ ਇਸ ਦੇ ਵਿੱਚ 26% ਨੂੰ ਲਗਦਾ ਹੈ ਕਿ ਉਹ ਮੁਨਾਫ਼ਾ ਕਮਾਉਂਦੇ ਹੋਏ ਕੰਮ ਅੱਗੇ ਵਧਾ ਸਕਣਗੇ।

ਹਾਲਾਂਕਿ 75% ਦੇ ਕਰੀਬ ਸਰਵੇਖਣ 'ਚ ਸ਼ਾਮਿਲ ਵਪਾਰੀਆਂ ਨੂੰ ਲਗਦਾ ਹੈ ਕਿ ਗ੍ਰਾਹਕਾਂ ਨੂੰ ਆਕਰਸ਼ਿਤ ਕਰਨਾ ਮੁਸ਼ਕਿਲ ਸਾਬਿਤ ਹੋ ਸਕਦਾ ਹੈ।

ਇਹ ਵੀ ਫਿਕਰ ਜ਼ਾਹਿਰ ਕੀਤਾ ਗਿਆ ਕਿ ਕੰਮ 'ਤੇ ਆਉਣ ਵਾਲੇ ਖਰਚੇ ਲਈ ਜ਼ਰੂਰਤ ਅਨੁਸਾਰ ਕੈਸ਼ ਉਪਲੱਬਧ ਨਹੀਂ ਹੈ, ਅਤੇ 55% ਲੋਕਾਂ ਨੂੰ ਲਗਦਾ ਹੈ ਕਿ ਵਪਾਰ ਨੂੰ ਦੁਬਾਰਾ ਸ਼ੁਰੂ ਕਰਨ ਲਈ ਦੋ ਮਹੀਨੇ ਦਾ ਸਮਾਂ ਲੱਗ ਸਕਦਾ ਹੈ।

ਹਾਲਾਂਕਿ ਮਾਰਚ ਦੇ ਅੱਧ ਤੱਕ ਸਾਹਮਣੇ ਆਏ ਲੇ-ਆਫ (layoffs) ਸੰਬੰਧੀ ਅੰਕੜੇ 43 ਤੋਂ ਘੱਟ ਹੋ ਕੇ 12 'ਤੇ ਆ ਗਏ ਦੱਸੇ ਗਏ ਹਨ।

ਬੋਰਡ ਦਾ ਕਹਿਣਾ ਹੈ ਕਿ ਇਸ ਦੇ ਵਿੱਚ ਵੇਜ ਸਬਸਿਡੀ ਪ੍ਰੋਗਰਾਮ ਦੀ ਅਹਿਮ ਭੂਮਿਕਾ ਮੰਨੀ ਜਾ ਸਕਦੀ ਹੈ।

ਸਰਵੇਖਣ 'ਚ ਕਰੀਬ 43% ਵਪਾਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਕੰਮ ਅੱਗੇ ਵਧਾਉਣ ਲਈ ਉਨ੍ਹਾਂ ਨੂੰ ਸਰਕਾਰ ਦੀ ਮਦਦ ਦੀ ਲੋੜ ਹੋਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link