14.26C Vancouver
ADS

Aug 12, 2020 1:37 AM -

ਔਂਟੈਰੀਓ 'ਚ ਰਿਪੋਰਟ ਹੋਏ ਚਾਰ ਮਹੀਨਿਆਂ 'ਚ ਵਾਇਰਸ ਸੰਬੰਧੀ ਸਭ ਤੋਂ ਘੱਟ ਮਾਮਲੇ, ਜਾਣੋ ਸਾਰੇ ਸੂਬਿਆਂ ਦਾ ਹਾਲ

Share On
lowest-number-of-covid-19-cases-in-ontario-in-over-4months-the-latest-numbers-on-covid-19-in-canada
A man wearing a face mask to curb the spread of COVID-19 rides a bike past a photograph of a woman smiling outside a dental office, in Vancouver, B.C., Monday, Aug. 3, 2020. THE CANADIAN PRESS/Darryl Dyck

ਮੰਗਲਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,20,421 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 289 ਹੋਰ ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,991 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,06,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 46 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,111 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ। ਬੀ.ਸੀ. 'ਚ 472 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ ਚਾਰ ਮਹੀਨਿਆਂ 'ਚ ਸਭ ਤੋਂ ਛੋਟਾ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ ਇੱਕ ਹਫ਼ਤੇ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਕੱਲ ਵਾਇਰਸ ਪੀੜਤਾਂ ਦੀ ਗਿਣਤੀ 100 ਤੋਂ ਪਾਰ ਹੋ ਗਈ ਸੀ, ਪਰ ਅੱਜ ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ 18 ਮਾਰਚ ਤੋਂ ਬਾਅਦ ਦੇ ਸਭ ਤੋਂ ਛੋਟੇ ਅੰਕੜੇ 'ਤੇ ਦਰਜ ਕੀਤੀ ਗਈ ਹੈ। ਅੱਜ ਸੂਬੇ 'ਚ 33 ਮਾਮਲੇ ਸਾਹਮਣੇ ਆਏ ਹਨ। ਕਰੀਬ 4 ਮਹੀਨਿਆਂ ਤੋਂ ਵੱਧ ਸਮੇਂ 'ਚ ਇਹ ਔਂਟੈਰੀਓ 'ਚ ਸਾਹਮਣੇ ਆਇਆ ਸਭ ਤੋਂ ਛੋਟਾ ਵਾਧਾ ਹੈ। ਬੀਤੇ ਹਫ਼ਤੇ ਸੋਮਵਾਰ ਤੋਂ ਐਤਵਾਰ ਤੱਕ ਸੂਬੇ 'ਚ ਲਗਾਤਾਰ 100 ਤੋਂ ਘੱਟ ਮਾਮਲੇ ਰਿਪੋਰਟ ਹੋਏ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 40,194 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 75 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,786 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 950 ਦੇ ਕਰੀਬ ਹੈ।


ਕਿਊਬੈਕ 'ਚ 91 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 91 ਮਾਮਲੇ ਰਿਪੋਰਟ ਕੀਤੇ ਗਏ ਹਨ। ਬੀਤੇ ਦੋ ਦਿਨ ਦੇ ਮੁਕਾਬਲੇ ਅੱਜ ਮਾਮਲਿਆਂ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਕਿਊਬੈਕ 'ਚ 60,718 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 156 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 91 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,697 ਦੱਸੀ ਗਈ ਹੈ, ਹਾਲਾਂਕਿ ਦੁੱਖ ਦੀ ਖਬਰ ਹੈ ਕਿ, ਅੱਜ ਕਿਊਬੈਕ 'ਚ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਸਾਹਮਣੇ ਆਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,900 ਦੇ ਕਰੀਬ ਹੈ।


ਐਲਬਰਟਾ 'ਚ ਤਿੰਨ ਵਾਇਰਸ ਪੀੜਤਾਂ ਦੀ ਮੌਤ

ਐਲਬਰਟਾ ਦੇ ਵਿੱਚ ਕੋਵਿਡ-19 ਦੇ 85 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 11,772 ਹੋ ਗਈ ਹੈ। ਐਲਬਰਟਾ 'ਚ 3 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 216 ਹੋ ਗਈ ਹੈ। ਐਤਵਾਰ ਦੇ 48 ਮਾਮਲਿਆਂ ਦੇ ਮੁਕਾਬਲੇ ਅੱਜ ਦੇ ਸੋਮਵਾਰ ਤੋਂ ਮੰਗਲਵਬਰ ਵਿਚਾਲੇ ਦੇ ਮਾਮਲਿਆਂ 'ਚ ਵੱਡਾ ਵਾਧਾ ਹੋਇਆ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,004 ਹੈ। ਐਲਬਰਟਾ 'ਚ 62 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 14 ਨੂੰ ਆਈ.ਸੀ.ਯੂ.'ਚ ਰੱਖਿਆ ਗਿਆ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 11,772, ਸਸਕੈਚਵਿਨ ਵਿੱਚ 1,479, ਮੈਨੀਟੋਬਾ 'ਚ 562, ਨਿਊ ਬਰੰਸਵਿਕ 'ਚ 177, ਨੋਵਾ ਸਕੌਸ਼ੀਆ 'ਚ 1,071, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,991 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,06,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link