19.53C Vancouver
ADS

Jan 9, 2026 5:57 PM - Connect Newsroom - Ramandeep Kaur with files from The Canadian Press

ਪੀ.ਐਮ. ਮਾਰਕ ਕਾਰਨੀ ਆਉਂਦੇ ਅਪ੍ਰੈਲ ਮਹੀਨੇ ਵਿਚ ਕਰ ਸਕਦੇ ਹਨ ਬ੍ਰਾਜ਼ੀਲ ਦਾ ਦੌਰਾ

Share On
lula-signals-possible-brazil-visit-by-carney-leaders-discuss-venezuela-and-global-governance
Brazilian President Luiz Inacio Lula da Silva speaks during an international meeting in Brasília. (Photo: The Canadian Press)

ਪੀ.ਐਮ. ਮਾਰਕ ਕਾਰਨੀ ਆਉਂਦੇ ਅਪ੍ਰੈਲ ਮਹੀਨੇ ਵਿਚ ਬ੍ਰਾਜ਼ੀਲ ਦਾ ਦੌਰਾ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਵੀਰਵਾਰ ਦੁਪਹਿਰ ਨੂੰ ਦੋਵਾਂ ਲੀਡਰਸ ਵਿਚਕਾਰ ਹੋਈ ਫੋਨ ਕਾਲ ਤੋਂ ਬਾਅਦ ਸਾਂਝੀ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਗੱਲਬਾਤ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਾਰਨੀ ਨੇ ਉਨ੍ਹਾਂ ਦਾ ਸੱਦਾ ਸਵੀਕਾਰ ਕਰ ਲਿਆ ਹੈ।

ਲੂਲਾ ਨੇ ਇਹ ਵੀ ਕਿਹਾ ਕਿ ਦੋਵਾਂ ਨੇਤਾਵਾਂ ਨੇ ਵੈਨੇਜ਼ੁਏਲਾ ਵਿਚ ਅਮਰੀਕਾ ਵੱਲੋਂ ਤਾਕਤ ਦੀ ਵਰਤੋਂ ਦੀ ਨਿੰਦਾ ਕੀਤੀ ਅਤੇ ਵਿਸ਼ਵ ਪੱਧਰੀ ਸੰਸਥਾਵਾਂ ਵਿਚ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਥੇ ਹੀ, ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਵੇਰਵਿਆਂ ਵਿਚ ਵੈਨੇਜ਼ੁਏਲਾ ਦੀ ਸਥਿਤੀ ਬਾਰੇ ਚਰਚਾ ਦੀ ਪੁਸ਼ਟੀ ਕੀਤੀ ਗਈ ਹੈ।

ਪੀ.ਐਮ.ਓ. ਅਨੁਸਾਰ, ਦੋਵਾਂ ਲੀਡਰਸ ਨੇ ਵੈਨੇਜ਼ੁਏਲਾ ਵਿਚ ਲੋਕਤੰਤਰੀ ਇੱਛਾ ਦਾ ਸਤਿਕਾਰ ਕਰਨ ਅਤੇ ਸ਼ਾਂਤੀਪੂਰਨ ਸੱਤਾ ਤਬਦੀਲੀ ਦੀ ਪ੍ਰਕਿਰਿਆ ਪ੍ਰਤੀ ਵਚਨਬੱਧਤਾ ਦੁਹਰਾਈ।

ਹਾਲਾਂਕਿ, ਪੀ.ਐਮ.ਓ. ਦੇ ਅਮਰੀਕਾ ਵੱਲੋਂ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਹਿਰਾਸਤ ਵਿਚ ਲਏ ਜਾਣ ਦਾ ਸਿੱਧਾ ਜ਼ਿਕਰ ਨਹੀਂ ਕੀਤਾ ਪਰ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਪ੍ਰਭੂਸੱਤਾ ਦੇ ਸਿਧਾਂਤਾਂ ਦੀ ਪਾਲਣਾ ਕਰਨ ਦੀ ਲੋੜ 'ਤੇ ਸਹਿਮਤੀ ਜਤਾਈ ਗਈ ਹੈ। ਇਸ ਤੋਂ ਇਲਾਵਾ ਪੀ.ਐਮ.ਓ. ਨੇ ਫਿਲਹਾਲ ਕਾਰਨੀ ਦੇ ਅਪ੍ਰੈਲ ਵਿਚ ਬ੍ਰਾਜ਼ੀਲ ਦੌਰੇ ਬਾਰੇ ਅਧਿਕਾਰਤ ਤੌਰ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link