15.68C Vancouver
ADS

Jun 29, 2020 4:19 PM -

ਲੂਲੂਲੇਮਨ ਐਥਲੈਟਿਕਾ, ਮਾਊਂਟੇਨ ਇਕਵਿਪਮੈਂਟ ਕੋ-ਅੱਪ ਅਤੇ ਆਰਕ’ਟੈਰਿਕਸ ਵਲੋਂ ਫੇਸਬੁੱਕ ਤੇ ਇਸ਼ਤਿਹਾਰ ਦੇਣ ਤੇ ਰੋਕ ਦਾ ਐਲਾਨ

Share On
lululemon-mec-and-arcteryxjoin-international-brands-in-facebook-ad-boycott
In this March 29, 2018, file photo, the logo for Facebook appears on screens at the Nasdaq MarketSite in New York's Times Square. THE CANADIAN PRESS/AP/Richard Drew

ਫੇਸਬੁੱਕ ਤੇ ਨਫਰਤ ਭਰੀ ਸਮੱਗਰੀ ਸੋਸ਼ਲ ਮੀਡੀਆ ਤੇ ਸਾਂਝੀ ਕਰਨ ਖਿਲਾਫ ਆਵਾਜ਼ ਚੁੱਕਣ ਲਈ ਜੁਲਾਈ ਵਿੱਚ ਫੇਸਬੁੱਕ ਤੇ ਇਸ਼ਤਿਹਾਰ ਬਾਜ਼ੀ ਖਤਮ ਕਰਨ ਵਾਲੀਆਂ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਹੁਣ ਲੂਲੂਲੇਮਨ ਐਥਲੈਟਿਕਾ, ਮਾਊਂਟੇਨ ਇਕਵਿਪਮੈਂਟ ਕੋ-ਅੱਪ ਅਤੇ ਆਰਕ’ਟੈਰਿਕਸ ਦਾ ਨਾਂ ਵੀ ਸ਼ਾਮਿਲ ਹੋ ਗਿਆ ਹੈ।

ਵੈਨਕੂਵਰ ਵਿੱਚ ਸਥਿਤ ਇਨ੍ਹਾਂ ਐਥਲੈਟਿਕ ਵੇਅਰ ਕੰਪਨੀਆਂ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਉਹ ਵੀ #ਸਟਾਪਹੇਟਫਾਰਪ੍ਰਾਫਿਟ ਨਾਂ ਦੀ ਮੁਹਿੰਮ ਵਿੱਚ ਕੋਕਾ ਕੋਲਾ, ਯੂਨੀਲਿਵਰ, ਹੌਂਡਾ ਅਮਰੀਕਾ, ਪੈਟਾਗੋਨੀਆ ਅਤੇ ਹੋਰ ਕੰਪਨੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਰਹੀਆਂ ਹਨ ਅਤੇ ਹੁਣ ਫੇਸਬੁੱਕ ਨਾਲ ਇਸ਼ਤਿਹਾਰਾਂ ਲਈ ਪੈਸੇ ਨਹੀਂ ਖਰਚਣਗੀਆਂ।

ਫੇਸਬੁੱਕ ਦਾ ਬਾਈਕਾਟ ਕਰਨ ਵਾਲੀਆਂ ਕੰਪਨੀਆਂ ਦਾ ਕਹਿਣਾ ਹੈ ਕਿ ਫੇਸਬੁੱਕ ਵੱਲੋਂ ਨਸਲਵਾਦੀ, ਝੂਠੀ ਅਤੇ ਖ਼ਤਰਨਾਕ ਸਮੱਗਰੀ ਨੂੰ ਆਪਣੇ ਪਲੈਟਫਾਰਮ ਤੋਂ ਬਾਹਰ ਰੱਖਣ ਲਈ ਵਾਜਬ ਕਦਮ ਨਹੀਂ ਚੁੱਕੇ ਗਏ।

ਕੰਪਨੀਆਂ ਅਨੁਸਾਰ ਉਹ ਇਸ ਗੱਲ ਤੋਂ ਵੀ ਨਿਰਾਸ਼ ਹਨ ਕਿ ਫੇਸਬੁੱਕ ਨੇ ਕਈ ਬਲੈਕ ਅਮਰੀਕੀ ਵਿਅਕਤੀਆਂ ਦੀ ਮੌਤ ਦੇ ਮਾਮਲਿਆਂ ਦੇ ਚੱਲਦਿਆਂ ਨਸਲੀ ਨਿਆਂ ਲਈ ਲੜ ਰਹੇ ਵਿਰੋਧੀਆਂ ਖਿਲਾਫ ਹਿੰਸਾ ਭੜਕਾਉਣ ਦਾ ਕੰਮ ਕੀਤਾ ਹੈ।

ਐੱਮ.ਈ.ਸੀ. ਮੁਤਾਬਕ ਉਨ੍ਹਾਂ ਵੱਲੋਂ ਫੇਸਬੁੱਕ ਅਤੇ ਇੰਸਟਾਗ੍ਰਾਮ ਤੇ ਜੁਲਾਈ ਦੇ ਅਖ਼ੀਰ ਤੱਕ ਇਸ਼ਤਿਹਾਰ ਬੰਦ ਕਰਨ ਦੀ ਸ਼ੁਰੂਆਤ 25 ਜੂਨ ਤੋਂ ਕੀਤੀ ਗਈ ਸੀ।

ਲੂਲੂਲੇਮਨ ਨੇ #ਸਟਾਪਹੇਟਫਾਰਪ੍ਰਾਫਿਟ ਦੇ ਸਮਰਥਨ ਵਿੱਚ ਟਵੀਟ ਸਾਂਝੀ ਕਰਦਿਆਂ ਕਿਹਾ ਕਿ ਉਹ ਬਦਲਾਅ ਲਿਆਉਣ ਲਈ ਫੇਸਬੁੱਕ ਨਾਲ ਸਾਂਝੇ ਤੌਰ ਤੇ ਕੰਮ ਕਰ ਰਹੇ ਹਨ ਅਤੇ ਆਰਕ’ਟੈਰਿਕਸ ਦਾ ਕਹਿਣਾ ਹੈ ਕਿ ਫੇਸਬੁੱਕ ਲਾਭ ਕਦੇ ਵੀ ਨਫ਼ਰਤ, ਕੱਟੜਪੰਥੀ, ਨਸਲਵਾਦ, ਧਰਮ ਵਿਰੋਧੀ ਅਤੇ ਹਿੰਸਾ ਨੂੰ ਉਤਸ਼ਾਹਤ ਕਰਨ ਦੇ ਯੋਗ ਨਹੀਂ ਹੋਵੇਗਾ।

ਫੇਸਬੁੱਕ ਨੇ ਆਪਣੀ ਜਾਰੀ ਕੀਤੀ ਗਈ ਸਟੇਟਮੈਂਟ ਵਿਚ ਕਿਹਾ ਹੈ ਕਿ ਭਾਈਚਾਰੇ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਵੱਲੋਂ ਹਰ ਸਾਲ ਕਈ ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾਂਦਾ ਹੈ ਅਤੇ ਸੁਧਾਰ ਲਿਆਉਣ ਲਈ ਉਨ੍ਹਾਂ ਵੱਲੋਂ ਸਾਧਨ ਅਤੇ ਤਕਨਾਲੋਜੀ ਵਿਕਸਤ ਕਰਨ ਵਾਸਤੇ ਨਾਗਰਿਕ ਅਧਿਕਾਰ ਸਮੂਹਾਂ ਅਤੇ ਹੋਰ ਮਾਹਿਰਾਂ ਨਾਲ ਮਿਲ ਕੇ ਸਾਂਝੇ ਤੌਰ ਤੇ ਕੰਮ ਕਰਨ ਦਾ ਸਿਲਸਿਲਾ ਜਾਰੀ ਰਹੇਗਾ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link