14.88C Vancouver
ADS

Oct 24, 2023 7:26 PM - The Canadian Press

ਪ੍ਰੀਮੀਅਰਾਂ ਦੀਆਂ ਚਿੱਠੀਆਂ ਬੈਂਕ ਆਫ਼ ਕੈਨੇਡਾ ਦੀ ਆਜ਼ਾਦੀ ਨੂੰ ਕਰਦੀਆਂ ਕਮਜ਼ੋਰ : ਗਵਰਨਰ

Share On
macklem-warned-premiers-about-dangers-of-putting-bocs-independence-at-risk
The premiers of Ontario, British Columbia and Newfoundland and Labrador wrote to Macklem ahead of the Bank of Canada's Sept. 6 rate decision, outlining concerns about the effects of higher rates on their residents and asking the central bank not to raise its key rate further. (Photo: The Canadian Press)

ਬੈਂਕ ਆਫ਼ ਕੈਨੇਡਾ ਦੇ ਗਵਰਨਰ ਟਿਫ਼ ਮੈਕਲਮ ਨੇ ਉਨ੍ਹਾਂ ਪ੍ਰੀਮੀਅਰਾਂ ਨੂੰ ਚੇਤਾਵਨੀ ਦਿੱਤੀ ਹੈ ਜਿਨ੍ਹਾਂ ਨੇ ਜਨਤਕ ਤੌਰ 'ਤੇ ਕੇਂਦਰੀ ਬੈਂਕ ਨੂੰ ਪਿਛਲੇ ਮਹੀਨੇ ਵਿਆਜ ਦਰਾਂ ਵਿੱਚ ਵਾਧਾ ਨਾ ਕਰਨ ਲਈ ਕਿਹਾ ਸੀ।

ਮੈਕਲਮ ਨੇ ਕਿਹਾ ਕਿ ਉਨ੍ਹਾਂ ਦੀਆਂ ਬੇਨਤੀਆਂ ਸੰਸਥਾ ਦੀ ਆਜ਼ਾਦੀ ਨੂੰ ਕਮਜ਼ੋਰ ਕਰ ਸਕਦੀਆਂ ਹਨ।

ਓਨਟੇਰਿਓ, ਬ੍ਰਿਟਿਸ਼ ਕੋਲੰਬੀਆ, ਨਿਊਫ਼ਿਨਲੈਂਡ ਅਤੇ ਲੈਬਰਾਡੋਰ ਦੇ ਪ੍ਰੀਮੀਅਰਾਂ ਨੇ ਬੈਂਕ ਆਫ ਕੈਨੇਡਾ ਦੇ ਗਵਰਨਰ ਨੂੰ 6 ਸਤੰਬਰ ਦੇ ਰੇਟ ਫੈਸਲੇ ਤੋਂ ਪਹਿਲਾਂ ਪੱਤਰ ਲਿਖਿਆ ਸੀ ਤੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਬੈਂਕ ਨੂੰ ਆਪਣੀ ਮੁੱਖ ਦਰ ਨੂੰ ਹੋਰ ਨਾ ਵਧਾਉਣ ਦੀ ਅਪੀਲ ਕੀਤੀ ਸੀ।

13 ਸਤੰਬਰ ਨੂੰ ਲਿਖੇ ਇੱਕ ਪੱਤਰ ਵਿੱਚ ਮੈਕਲਮ ਨੇ ਕਿਹਾ ਕਿ ਚੁਣੇ ਹੋਏ ਅਧਿਕਾਰੀਆਂ ਦੀਆਂ ਹਦਾਇਤਾਂ ਜਾਂ ਬੇਨਤੀਆਂ ਬੈਂਕ ਆਫ਼ ਕੈਨੇਡਾ ਦੀ ਆਜ਼ਾਦੀ ਨੂੰ ਖਤਰੇ ਵਿੱਚ ਪਾਉਂਦੀਆਂ ਹਨ।

ਹਾਲਾਂਕਿ ਮੈਕਲਮ ਨੇ ਸਵੀਕਾਰ ਕੀਤਾ ਕਿ ਉੱਚ ਵਿਆਜ ਦਰਾਂ ਕੈਨੇਡੀਅਨਾਂ ਦੇ ਜੀਵਨ ਨੂੰ ਚੁਣੌਤੀਪੂਰਨ ਬਣਾ ਰਹੀਆਂ ਹਨ।

ਦੱਸ ਦਈਏ ਕਿ ਬੈਂਕ ਆਫ਼ ਕੈਨੇਡਾ ਇੱਕ ਸੁਤੰਤਰ ਸੰਸਥਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ 18 ਮਹੀਨਿਆਂ ਵਿੱਚ ਬੈਂਕ ਆਫ਼ ਕੈਨੇਡਾ ਵਿਆਜ ਦਰਾਂ ਵਿੱਚ 10 ਵਾਰੀ ਵਾਧਾ ਕਰ ਚੁੱਕਾ ਹੈ।

ਇਸ ਵੇਲੇ ਵਿਆਜ ਦਰ 5% ਹੈ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link